-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰ ਸਕੂਲਾਂ ਦੇ ਅਧਿਆਪਕਾਂ ਨੂੰ ਮਿਸ਼ਨ ਸਤ ਪ੍ਰਤੀਸ਼ਤ ਦੀ ਪ੍ਰਾਪਤੀ ਲਈ ਕੀਤਾ ਪ੍ਰੇਰਿਤ
-ਮਿਹਨਤੀ ਅਧਿਆਪਕ ਅਤੇ ਸਕੂਲ ਮੁਖੀ ਤਨਦੇਹੀ ਨਾਲ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਨਾਉਣ ਵਿੱਚ ਜੁਟੇ – ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ
-ਸਰਕਾਰੀ ਸਕੂਲਾਂ ਦੇ ਨਤੀਜੇ ਦਾਖ਼ਲਾ ਮੁਹਿੰਮ ਵਿੱਚ ਨਿਭਾਉਣਗੇ ਅਹਿਮ ਭੁਮਿਕਾ
ਪਠਾਨਕੋਟ, 5 ਫਰਵਰੀ (RAJINDER RAJAN BUREAU CHIEF ) ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸਾਲਾਨਾ ਨਤੀਜਿਆਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦਾ ਬੋਰਡ ਦਾ ਨਤੀਜਾ ਬਿਹਤਰੀਨ ਲਿਆਉਣ ਲਈ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਸਕੂਲ ਮੁਖੀਆਂ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਮਿਹਨਤੀ ਅਧਿਆਪਕ ਸਕੂਲ ਮੁਖੀਆਂ ਦੀ ਯੋਗਅਗਵਾਈ ਵਿੱਚ ਅੰਕੜਾ ਵਿਸ਼ਲੇਸ਼ਣ ਦੇ ਅਨੁਸਾਰ ਸੁਖਮ ਯੋਜਨਾਬੰਦੀ ਤਿਆਰ ਕਰਕੇ ਅਤੇ ਵਿਦਿਆਰਥੀ ਕੇਂਦਰਿਤ ਪਹੁੰਚ ਬਣਾ ਕੇ ਤਨਦੇਹੀ ਨਾਲ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ ਵਿੱਚ ਜੁਟੇ ਹਨ ਅਤੇ ਸਰਕਾਰੀ ਸਕੂਲਾਂ ਦੇ ਨਤੀਜੇ ਦਾਖ਼ਲਾ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਲਬੀਰ ਸਿੰਘ ਨੇ ਪਠਾਨਕੋਟ ਜ਼ਿਲੇ ਦੇ ਸਕੂਲਾਂ ਸਰਕਾਰੀ ਹਾਈ ਸਕੂਲ ਰਾਜਪੁਰਰੂੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਜਕੀਚੱਕ, ਸਰਕਾਰੀ ਪ੍ਰਾਇਮਰੀ ਸਕੂਲ ਖੋਜਕੀਚੱਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਮਿਆਲ, ਸਰਕਾਰੀ ਮਿਡਲ ਸਕੂਲ ਰਤੜਵਾਂ, ਸਰਕਾਰੀ ਪ੍ਰਾਇਮਰੀ ਸਕੂਲ ਰਤੜਵਾਂ, ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਪ੍ਰਾਇਮਰੀ ਸਕੂਲ ਫਤਿਹਪੁਰ, ਸਰਕਾਰੀ ਮਿਡਲ ਸਕੂਲ ਬਹਾਦਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰਪੁਰ ਦਾ ਦੌਰਾ ਕਰਨ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ(ਮੁੰਡੇ) ਵਿੱਚ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕੀਤਾ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਛੁੱਟੀ ਵਾਲੇ ਦਿਨ ਵੀ ਲਗਾਈਆਂ ਜਾ ਰਹੀਆਂ ਵਾਧੂ ਜਮਾਤਾਂ ਨਾਲ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਵਿੱਚ ਸੁਧਾਰ ਹੋ ਰਿਹਾ ਹੈ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਸੰਪਰਕ ਕਰਕੇ ਵੀ ਵਿਦਿਆਰਥੀਆਂ ਦੀ ਘਰੇਲੂ ਸਮਾਂ ਸਾਰਣੀ ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਈ-ਕੰਟੈਂਟ ਅਤੇ ਮਾਡਲ ਟੈਸਟ ਪੇਪਰਾਂ ਦੀ ਵਰਤੋਂ ਕਰਦੇ ਹੋਏ ਵਿਦਿਆਰਥੀਆਂ ਦੀ ਦੁਹਰਾਈ ਵਧੀਆ ਢੰਗ ਨਾਲ ਕਰਵਾਈ ਜਾ ਰਹੀ ਹੈ।ਉਨ੍ਹਾਂ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਦਾਖ਼ਲਾ ਮੁਹਿੰਮ ਲਈ ਵਿਸ਼ੇਸ਼ ਉਪਰਾਲੇ ਕਰਨ, ਸਕੂਲਾਂ ਵਿੱਚ ਬੁੱਕ ਬੈਂਕ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਦਿਆਰਥੀਆਂ ਨੂੰ ਪੰਜਾਬੀ, ਅੰਗਰੇਜੀ ਅਤੇ ਹੋਰ ਭਾਸ਼ਾਵਾਂ ਵਿੱਚ ਮੁਹਾਰਤ ਹਾਸਲ ਕਰਵਾਉਣ, ਵਿਦਿਆਰਥੀਆਂ ਦੀ ਸੁੰਦਰ ਲਿਖਾਈ ਵੱਲ ਉਚੇਚਾ ਧਿਆਨ ਦੇਣ, ਨੈਤਿਕ ਕਦਰਾਂ-ਕੀਮਤਾਂ ਉਜਾਗਰ ਕਰਕੇ ਚੰਗੇ ਨਾਗਰਿਕ ਬਨਾਉਣ ਅਤੇ ਸਮਾਰਟ ਕਲਾਸਰੂਮ ਤਕਨਾਲੋਜੀ ਨੂੰ ਵਰਤ ਕੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਵਿੱਚ ਸੁਧਾਰ ਲਿਆਉਣ ਤੇ ਜੋਰ ਦਿੱਤਾ।ਇਸ ਮੌਕੇ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਰਾਜੇਸਵਰ ਸਲਾਰਿਆ, ਡੀ.ਐਸ.ਐਮ ਬਲਵਿੰਦਰ ਸਿੰਘ, ਵੋਕੇਸ਼ਨਲ ਕੋਆਰਡੀਨੇਟਰ ਅਮਰੀਕ ਸਿੰਘ ਵਿਸ਼ੇਸ਼ ਤੌਰ ਤੇ ਉਹਨਾਂ ਨਾਲ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp