ਪਠਾਨਕੋਟ: 6 ਫਰਵਰੀ 2020 (RAJINDER RAJAN BUREAU ) ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਐਨ.ਸੀ.ਡੀ. ਪ੍ਰੋਗਰਾਮ ਅਧੀਨ ਆਂਗਣਵਾੜੀ ਸਕੂਲ ਦੌਲਤਪੁਰਾ ਢਾਕੀ ਅਤੇ ਆਂਗਣਵਾੜੀ ਸਕੂਲ ਸਬ ਸੈਂਟਰ ਬਲਸੂਆ, ਵਿਖੇ ਕੈਂਪ ਲਗਾਇਆ ਗਿਆ।
ਇਸ ਕੈਂਪ ਵਿਚ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦਾ ਮੁਆਇਨਾ ਕੀਤਾ ਗਿਆ। ਇਸ ਕੈਂਪ ਵਿਚ ਤੀਹ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸ਼ੂਗਰ, ਬਲੱਡ ਪ੍ਰੈਸ਼ਰ, ਹਿਮੋਗਲੋਬਿਨ,ਸਰਵਿਕਸ ਕੈਂਸਰ, ਬਰੈਸਟ ਕੈਂਸਰ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਕੀਤੀ ਗਈ। ਜਿਲ•ਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਨੇ ਦੱਸਿਆ ਕਿ ਆਂਗਣਵਾੜੀ ਸਕੂਲ ਦੌਲਤਪੁਰ ਢਾਕੀ 70 ਅਤੇ ਆਂਗਣਵਾੜੀ ਸੈਂਟਰ ਬਲਸੂਆ ਵਿਖੇ 80 ਲੋਕਾਂ ਦਾ ਚੈੱਕਅਪ ਕੀਤਾ ਗਿਆ ਜਿਨ•ਾਂ ਲੋਕਾਂ ਨੂੰ ਕੋਈ ਸਮੱਸਿਆ ਸੀ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫਸਰ ਡਾ. ਸੁਰਭੀ ਡੋਗਰਾ, ਸਮੀਰਪਾਲ ਐਲ.ਟੀ, ਹਰਪ੍ਰੀਤ ਏ.ਐਨ.ਐਮ, ਆਸ਼ਾ ਵਰਕਰ ਅਨੂ, ਰੇਨੂ ਪਰਮਜੀਤ ਅਤੇ ਪ੍ਰਿਆ ਜ਼ਿਲ•ਾ ਆਂਕੜਾ ਅਸੀਸਟੈਂਟ ਆਦਿ ਹਾਜ਼ਰ ਹੋਏ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp