LATEST : ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ ਦੀ ਸ਼ੁਰੂਆਤ ਕੀਤੀ : ਚੇਅਰਮੈਨ ਚੀਮਾ

ਸਰਕਾਰੀ ਹਸਪਤਾਲਾਂ ਅਤੇ ਸਿਹਤ ਤੇ ਵੈਲਨੈੱਸ ਸੈਂਟਰਾਂ ਵਿਚ ਸਾਰੀਆਂ ਜ਼ਰੂਰੀ ਦਵਾਈਆਂ ਉਪਲਬਧ

Gurdaspur ( Ashwani SPL. CORRESPONDENT) :-ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜਾਂ ਦੀ ਜਲਦ ਪਛਾਣ ਅਤੇ ਉਨਾਂ ਦੇ ਇਲਾਜ ਲਈ ਪੰਜਾਬ ਸਿਹਤ ਵਿਭਾਗ ਵਲੋਂ ਵਿਸਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਸੂਬੇ ਦੇ ਪੰਜ ਜ਼ਿਲ੍ਹਿਆਂ ਗੁਰਦਾਸਪੁਰ, ਬਠਿੰਡਾ, ਹੁਸ਼ਿਆਰਪੁਰ, ਪਠਾਨਕੋਟ ਅਤੇ ਮਾਨਸਾ ਵਿਖੇ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ (ਆਈ.ਐੱਚ.ਸੀ.ਆਈ.) ਦੀ ਸ਼ੁਰੂਆਤ ਕੀਤੀ ਗਈ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਢਲਾ ਉਦੇਸ ਹਾਈਪਰਟੈਨਸ਼ਨ ਦੇ ਮਾਮਲਿਆਂ ਦੀ ਛੇਤੀ ਪਛਾਣ ਕਰਕੇ ਉਨਾਂ ਨੂੰ ਇਲਾਜ ਮੁਹੱਈਆ ਕਰਵਾਉਣਾ ਅਤੇ ਇਸ ਨਾਲ ਹੋਣ ਵਾਲੀ ਮੌਤ ਦਰ ਨੂੰ ਘਟਾਉਣਾ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੇ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਦਸੰਬਰ 2019 ਤੱਕ ਹਾਈਪਰਟੈਨਸਨ ਦੇ 80,000 ਮਾਮਲਿਆਂ ਦੀ ਜਾਂਚ ਕੀਤੀ ਗਈ। ਉਹਨਾਂ ਅੱਗੇ ਕਿਹਾ ਕਿ ਪਰਿਵਾਰ ਕਲਿਆਣ ਭਵਨ ਵਿਖੇ ਡਾਕਟਰਾਂ, ਸਟਾਫ ਨਰਸਾਂ, ਏ.ਐਨ.ਐਮਜ, ਆਸਾ ਨੂੰ ਹਾਈਪਰਟੈਨਸਨ ਦੇ ਮਰੀਜਾਂ ਦੀ ਜਾਂਚ ਕਰਨ ਅਤੇ ਜਲਦ ਤੋਂ ਜਲਦ ਇਲਾਜ ਸੁਰੂ ਕਰਨ ਦੀ ਸਿਖਲਾਈ ਦਿੱਤੀ ਜਾ ਰਹੀ ਹੈ।
ਸ. ਚੀਮਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ 5 ਸੂਬਿਆਂ – ਪੰਜਾਬ, ਕੇਰਲ, ਮਹਾਰਾਸਟਰ, ਮੱਧ ਪ੍ਰਦੇਸ ਅਤੇ ਤੇਲੰਗਾਨਾ ਵਿੱਚ ਸੁਰੂ ਕੀਤੇ ਗਏ ਪ੍ਰਾਜੈਕਟ ‘ਤੇ ਅਧਾਰਤ ਹੈ। ਕੈਂਸਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਅਤੇ ਸਟਰੋਕ (ਐਨ.ਪੀ.ਸੀ.ਡੀ.ਸੀ.ਐਸ.) ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਸਟਰੀ ਪ੍ਰੋਗਰਾਮ ਦੇ ਹਿੱਸੇ ਵਜੋਂ ਇਸ ਪ੍ਰੋਜੈਕਟ ਦੀ ਸੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।
ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਤੇ ਵੈਲਨੈੱਸ ਸੈਂਟਰਾਂ ਵਿਚ ਹਰ ਪੱਧਰ ’ਤੇ ਮੁਫ਼ਤ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਮਰੀਜਾਂ ਨੂੰ ਦਵਾਈਆਂ ਖਰੀਦਣ ਲਈ ਦੂਰ ਨਾ ਜਾਣਾ ਪਵੇ। ਉਹਨਾਂ ਅੱਗੇ ਕਿਹਾ ਕਿ ਨਵੇਂ ਜ਼ਿਲ੍ਹਿਆਂ ਵਿੱਚ ਸਟਾਫ ਦੀ ਸਿਖਲਾਈ ਇਸ ਮਹੀਨੇ ਤੋਂ ਸ਼ੁਰੂ ਹੋ ਕੇ ਮਾਰਚ 2020 ਦੇ ਅੰਤ ਤੱਕ ਚੱਲੇਗੀ। ਇਹ ਪ੍ਰੋਗਰਾਮ ਅਪ੍ਰੈਲ 2020 ਤੱਕ ਸੂਬੇ ਭਰ ਵਿੱਚ ਲਾਗੂ ਹੋ ਜਾਵੇਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply