LATEST : ਬੇਟ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਬਰਾਈਟ ਫਿਊਚਰ ਅਕੈਡਮੀ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸਭਿਆਚਾਰ ਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕਰਕੇ ਵਿਦਿਆਰਥੀਆਂ ਨੇ ਦਰਸ਼ਕਾਂ ਦਾ ਕੀਤਾ ਭਰਪੂਰ ਮਨੋਰੰਜਨ
Gurdaspur  ( Ashwani) :- 
ਬੇਟ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਬਰਾਈਟ ਫਿਊਚਰ ਅਕੈਡਮੀ ਪਿੰਡ ਰਾਜਪੁਰਾ ਦੇ ਪ੍ਰਬੰਧਕਾਂ ਵੱਲੋਂ ਅੱਜ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਡਾਇਰੈਕਟਰ  ਸੁਰਿੰਦਰ ਕੁਮਾਰ ਧਾਰੀਵਾਲ ਭੋਜਾ ਨੇ ਦੱਸਿਆ ਕਿ ਸਮਾਗਮ ਵਿੱਚ ਪ੍ਰਿੰਸੀਪਲ ਸੰਦੀਪ ਭੋਜਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ। ਇਸ ਮੌਕੇ ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮਹਿਮਾਨ ਅਤੇ ਸਕੂਲ ਵਿੱਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਦਾ ਤਹਿ ਦਿਨ ਤੋਂ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਦੌਰਾਨ ਸਕਿੱਟਾਂ, ਕੋਰੀਓ ਗ੍ਰਾਫੀਆਂ, ਹੋਰ ਵੱਖ ਵੱਖ ਸਭਿਆਚਾਰਕ ਵੰਨਗੀਆਂ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਮੌਕੇ ਬੱਚਿਆਂ ਵੱਲੋਂ  ‘ਧਰਤੀ ਮਾਂ ਵੱਸ ਪੈ ਗਈ’ ਅਤੇ ‘ਉਹ ਜੱਟ ਕਿਹੜੇ ਪਿੰਡ ਦਾ’ ਕੋਰੀਓ ਗਰਾਫੀਆਂ ਪੇਸ਼ ਕਰਕੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।
ਇਸ ਮੌਕੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸੇਵਾ ਮੁਕਤ ਪ੍ਰਿੰਸੀਪਲ ਬਲਵੰਤ ਸਿੰਘ ਮੱਲ੍ਹੀ ਅਤੇ ਉੱਘੇ ਸਮਾਜ ਸੇਵੀ ਗੁਰਿੰਦਰਪਾਲ ਸਿੰਘ ਪੰਨੂ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸੰਬੋਧਨ ਵਿੱਚ ਸ. ਪੰਨੂ ਨੇ ਹਾਜ਼ਰ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਨੌਜਵਾਨ ਹਰ ਸਾਲ ਵਿਦੇਸ਼ਾਂ ਵੱਲ ਵਹਿੜਾਂ ਘੱਤ ਕੇ ਜਾ ਰਹੇ ਹਨ ਜੋ ਕਿ ਬਹੁਤ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਦੇ ਚੰਗੇ ਭਵਿੱਖ ਲਈ ਸਕਾਰਾਂ ਨੂੰ ਇੱਥੇ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਪੈਣਗੇ। ਗਧਾ ਦੇ ਕਿਸਾਨ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਦੌਰ ਵਿਚੋਂ ਲੰਘ ਰਹੀ ਹੈ। ਇਸ ਲਈ ਸਰਕਾਰਾਂ ਦੇ ਨਾਲ ਨਾਲ ਉਨ੍ਹਾਂ ਨੂੰ ਖ਼ੁਦ ਨੂੰ ਵੀ ਵੱਡੇ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਮੁੱਖ ਮਹਿਮਾਨਾਂ ਵੱਲੋਂ ਇਮਤਿਹਾਨਾਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਤਕਸੀਮ ਕੀਤੇ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਰਿੰਦਰ ਕੁਮਾਰ ਧਾਰੀਵਾਲ, ਸਰਪੰਚ ਮੱਖਣ ਸਿੰਘ ਰਾਜਪੁਰਾ, ਮਾਸਟਰ ਦਲਵਿੰਦਰ ਸਿੰਘ ਧਾਰੀਵਾਲ ਭੋਜਾ, ਸਾਬਕਾ ਸਰਪੰਚ ਬੂੜ ਸਿੰਘ, ਠਾਕੁਰ ਅਸ਼ੋਕ ਕੁਮਾਰ, ਸਤਨਾਮ ਸਿੰਘ, ਟੀਨੂੰ ਬਾਵਾ, ਮਨੀਸ਼ਾ ਮੁਕੇਰੀਆਂ, ਗੁਰਮੁਖ ਸਿੰਘ ਸੱਲ੍ਹੋਪੁਰ, ਤਰਕਸ਼ੀਲ ਆਗੂ ਦੀਵਾਨ ਸਿੰਘ, ਠਾਕੁਰ ਕੁਲਵੰਤ ਸਿੰਘ ਭੈਣੀ ਖਾਦਰ, ਮਨਦੀਪ ਕੌਰ ਆਦਿ ਵੀ ਹਾਜ਼ਰ ਸਨ। 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply