ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ‘ਚ ‘ਡਰਾਈ ਡੇਅ’ ਘੋਸ਼ਿਤ, ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਬਣਾਏ

ਹੁਸ਼ਿਆਰਪੁਰ, 21 ਸਤੰਬਰ: (SURJIT SINGH SAINI) 
ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ•ਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਹੋ ਰਹੀ ਗਿਣਤੀ ਦੇ ਸਬੰਧ ਵਿੱਚ 22 ਸਤੰਬਰ ਨੂੰ ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ਵਿੱਚ ਡਰਾਈ ਡੇਅ ਘੋਸ਼ਿਤ ਕਰਦਿਆਂ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਸ਼ਰਾਬ ਸਟੋਰ ਕਰਨ ‘ਤੇ ਪੂਰਨ ਰੋਕ ਲਗਾ ਦਿੱਤੀ  ਹੈ। ਜ਼ਿਲ•ਾ ਮੈਜਿਸਟਰੇਟ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤਾ ਇਹ ਹੁਕਮ 500 ਮੀਟਰ ਘੇਰੇ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ‘ਤੇ ਵੀ ਪੂਰਨ ਤੌਰ ‘ਤੇ ਲਾਗੂ ਰਹੇਗਾ।  ਜ਼ਿਲ•ਾ ਮੈਜਿਸਟਰੇਟ ਵਲੋਂ ਵੋਟਾਂ ਦੀ ਗਿਣਤੀ ਸਮੇਂ ਗਿਣਤੀ ਕੇਂਦਰਾਂ ਨੇੜੇ ਅਮਨ ਤੇ ਕਾਨੂੰਨ ਸਬੰਧੀ ਸ਼ਾਂਤੀ ਬਣਾਏ ਰੱਖਣ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ। ਗਿਣਤੀ ਕੇਂਦਰਾਂ ਦੇ 500 ਮੀਟਰ ਘੇਰੇ ਤੋਂ ਬਾਹਰ ਇਹ ਮਨਾਹੀ ਲਾਗੂ ਨਹੀਂ ਹੋਵੇਗੀ।


ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਲਈ 10 ਗਿਣਤੀ ਕੇਂਦਰ ਬਣਾਏ ਗਏ ਹਨ, ਜਿਨ•ਾਂ ਵਿੱਚ ਜੇ.ਆਰ.ਗੌਰਮਿੰਟ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ, ਐਸ.ਪੀ.ਐਨ. ਕਾਲਜ ਮੁਕੇਰੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵਾੜਾ ਸੈਕਟਰ-1, ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਅਤੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ•ਸ਼ੰਕਰ ਸ਼ਾਮਲ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply