LATEST : ਤੰਦਰੁਸਤ ਮਨੁੱਖੀ ਅਤੇ ਜ਼ਮੀਨ ਦੀ ਸਿਹਤ ਲਈ ਦਾਲਾਂ,ਸੰਤੁਲਿਤ ਖੁਰਾਕ ਦਾ ਅਹਿਮ ਹਿੱਸਾ: ਡਾ ਅਮਰੀਕ ਸਿੰਘ

ਖੇਤੀ ਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਾਣਾ ਮੰਡੀ ਨੌਰੰਗਪੁਰ ਵਿਖੇ ਦੂਜਾ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ
ਪਠਾਨਕੋਟ: 10 ਫਰਵਰੀ 2020 (RAJINDER RAJAN BUREAU CHIEF) ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਤੰਤਰ ਕੁਮਾਰ ਐਰੀ  ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ “ਟਿਕਾਊ ਭਵਿੱਖ ਲਈ ਟਿਕਾਊ ਖੁਰਾਕ” ਵਿਸ਼ੇ ਤੇ ਦਾਲਾਂ ਦੀ ਮਹੱਤਤਾ ਸੰਬੰਧੀ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਬਲਾਕ ਪੱਧਰੀ ਵਿਸ਼ਵ ਦਾਲਾਂ ਦਿਵਸ ਦਾਣਾ ਮੰਡੀ ਨੌਰੰਗਪੁਰ ਵਿੱਚ ਮਨਾਇਆ ਗਿਆ,ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਹੋਨਾਂ ਤੋਂ ਇਲਾਵਾ ਡਾ.ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ  ਗੁਰਦਿੱਤ ਸਿੰਘ ,ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ,ਲਵ ਕੁਮਾਰ ਬਲਾਕ ਤਕਨਾਲੋਜੀ ਪ੍ਰਬੰਧਕ,ਅੰਸ਼ੁਮਨ ਸ਼ਰਮਾ ਖੇਤੀਬਾੜੀ ਉਪ ਨਿਰੀਖਕ,ਅਰਮਾਨ ਮਹਾਜਨ,ਬਲਵਿੰਦਰ ਕੁਮਾਰ,ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ( ਆਤਮ), ਕਿਸਾਨ ਆਗੂ ਅਵਤਾਰ ਸਿੰਘ,ਸਮਾਜ ਸੇਵਕ ਸਤਵਿੰਦਰ ਸਿੰਘ,ਕੁਲਵੰਤ ਸਿੰਘ,ਵਿਨੋਦ ਕੁਮਾਰ,ਸਕੱਤਰ ਸਹਿਕਾਰੀ ਸਭਾ ਤਰਸੇਮ ਕੁਮਾਰ,ਯੁਧਵੀਰ ਸਿੰਘ,ਅਜੂ ਠਾਕੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਸ ਮੌਕੇ ਕਿਸਾਨਾਂ ਮੂੰਗੀ ਦੇ ਬੀਜ ਦੀਆਂ ਮਿੰਨੀ ਕਿੱਟਾਂ ਵੀ ਦਿੱਤੀਆਂ ਗਈਆਂ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਨੁੱਖੀ ਖੁਰਾਕ ਵਿੱਚ ਦਾਲਾਂ ਦੀ ਮਹੱਤਤਾ ਨੂੰ ਸਮਝਦਿਆਂ ਸੰਯੁਕਤ ਰਾਸ਼ਟਰ ਵੱਲੋਂ ਵਿਸ਼ਵ ਪੱਧਰ ਤੇ ਹਰ ਸਾਲ 10 ਫਰਵਰੀ ਨੂੰ ਵਿਸਵ ਦਾਲਾਂ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨਾਂ ਕਿਹਾ ਕਿ  ਦਾਲਾਂ ਸਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਉਨਾਂ ਕਿਹਾ ਕਿ ਦਾਲਾਂ ਸਮੇਤ ਸੰਤੁਲਿਤ ਖੁਰਾਕ ਲੈਣ ਨਾਲ ਅੰਦਾਜਨ 80% ਦਿਲਾਂ ਦੇ ਰੋਗ,ਸ਼ੱਕਰ,ਮੋਟਾਪਾ ਆਦਿ ਨੂੰ ਰੋਕਿਆ ਜਾ ਸਕਦਾ ਹੈ।ਉਨਾਂ ਕਿਹਾ ਕਿ  ਦਾਲਾਂ ਵਾਲੀਆਂ ਫਸਲਾਂ ਨੂੰ ਅੰਤਰਫਸਲਾਂ ਵੱਜੋਂ ਕਾਂਸਤ ਕਰਨ ਨਾਲ ਜਿਥੇ ਵਾਧੂ ਆਮਦਨ ਮਿਲਦੀ ਹੈ ਉਥੇ ਜ਼ਮੀਨ ਸਿਹਤ ਵਿੱਚ ਸੁਧਾਰ ਹੋਣ ਨਾਲ ਮੁੱਖ ਫਸਲ ਦੀ ਪੈਦਾਵਾਰ ਵੀ ਵਧਦੀ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਸਾਉਣੀ ਦੌਰਾਨ ਕੁੱਲ 12.6 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ (ਮੂਗੀ, ਮਾਂਹ ਅਤੇ ਅਰਹਰ) ਅਤੇ ਹਾੜੀ ਦੌਰਾਨ 1.15 ਹਜ਼ਾਰ ਹੈਕਟੇਅਰ ਰਕਬੇ ਵਿੱਚ ਦਾਲਾਂ(ਛੋਲੇ,ਮਸਰ) ਦੀ ਕਾਸਤ ਕੀਤੀ ਜਾਂਦੀ ਹੈ,ਜਿਸ ਨੂੰ ਵਧਾਉਣ ਦੀ ਜ਼ਰੂਰਤ ਹੈ।ਉਨਾਂ ਕਿਹਾ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੀ ਵਧਦੀ ਸਮੱਸਿਆ ਦਾਲਾਂ ਹੇਠ ਰਕਬਾ ਵਦਾਉਣ ਨਾਲ ਘਟਾÂ ਿਜਾ ਸਕਦੀ ਹੈ।

ਉਨਾਂ ਕਿਹਾ ਕਿ ਦਾਲਾਂ ਦੀ ਕਾਸ਼ਤ ਕਰਨ ਨਾਲ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਣ ਨਾਲ ਖੇਤੀ ਲਾਗਤ ਖਰਚੇ ਘੱਟ ਹੁੰਦੇ ਹਨ।ਉਨਾਂ ਕਿਹਾ ਕਿ ਦਾਲਾਂ ਵਾਲੀਆ ਫਸਲਾਂ ਦੀਆਂ ਜੜਾਂ ਵਿੱਚ ਹਵਾ ਵਿੱਚੋਂ ਨਾਈਟਰੋਜਨ ਖਿੱਚਣ ਦੀ ਸਮਰੱਥਾ ਹੁੰਦੀ ਹੈ ਜੋ ਫਸਲ ਦੀ ਜ਼ਰੂਰਤ ਪੂਰੀ ਕਰਦੀ ਹੈ ਅਤੇ ਨਾਈਟਰੋਜਨ ਦਾ ਕੁਝ ਹਿੱਸਾ ਜ਼ਮੀਨ ਵਿੱਚ ਅਗਲੀ ਫਸਲ ਲਈ ਰਹਿ ਜਾਂਦਾ ਹੈ।ਉਨਾਂ ਕਿਹਾ ਕਿ ਛੋਲੇ ਜ਼ਮੀਨ ਵਿੱਚ ਤਕਰੀਬਨ 44 ਕਿਲੋ ਅਤੇ ਮਸਰ 34 ਕਿਲੋ ਨਾਈਟਰੋਜਨ ਪ੍ਰਤੀ ਏਕੜ ਜ਼ਮੀਨ ਵਿੱਚ ਜ਼ਜ਼ਬ ਕਰਦੇ ਹਨ।ਉਨਾਂ ਕਿਹਾ ਕਿ ਭਾਵੇਂ ਝੋਨਾ ਕਣਕ ਫਸਲੀ ਚੱਕਰ ਤੋਂ ਕਿਸਾਨਾਂ ਨੂੰ ਵਧੇਰੇ ਆਮਦਨ ਹੁੰਦੀ ਹੈ ਪ੍ਰੰਤੂ ਇਸ ਫਸਲੀ ਚੱਕਰ ਨਾਲ ਕੁਦਰਤੀ ਸੋਮਿਆਂ ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ ਅਤੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾ ਰਿਹਾ ਹੈ।ਉਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਮੁਤਾਬਿਕ ਹਰੇਕ ਵਿਅਕਤੀ ਨੂੰ ਨਿਰੋਈ ਸਿਹਤ ਲਈ ਰੋਜ਼ਾਨਾ 80 ਗ੍ਰਾਮ ਦਾਲ ਦੀ ਜ਼ਰੂਰਤ ਹੂੰਦੀ ਹੈ ਜਦ ਕਿ ਭਾਰਤ ਦੇਸ ਵਿੱਚ 42-47 ਗ੍ਰਾਮ ਪ੍ਰਤੀ ਵਿਅਕਤੀ ਹੀ ਉਪਲਬਧ ਹੈ ।ਉਨਾਂ ਕਿਹਾ ਕਿ ਸਾਡੇ ਦੇਸ਼ ਨੂੰ ਤਕਰੀਬਨ 270 ਲੱਖ ਟਨ ਦਾਲਾਂ ਦੀ ਜ਼ਰੂਰਤ ਹੈ ਜਦ ਕਿ ਪੈਦਾਵਾਰ 245 ਲੱਖ ਟਨ ਪੈਦਾਵਰ ਹੀ ਹੁੰਦੀ ਹੈ।ਉਨਾਂ ਕਿਹਾ ਕਿ ਦੇਸ਼ ਨੂੰ ਦਾਲਾਂ ਦੀ ਪੇਦਾਵਾਰ ਵਿੱਚ ਆਤਮ ਨਿਰਭਰ ਬਨਾਉਣ ਲਈ ਦਾਲਾ ਹੇਠ ਰਕਬਾ ਵਧਾਉਣਾ ਬਹੁਤ ਜ਼ਰੂਰੀ ਹੈ ।ਡਾ. ਮਨਦੀਪ ਕੌਰ ਨੇ ਕਿਹਾ ਕਿ ਮਾਂਹਾਂ ਦੀ ਬਿਜਾਈ ਲਈ ਪਰਤੀ ਏਕੜ 20 ਕਿਲੋ ਬੀਜ ਵਰਤਣਾ ਚਾਹੀਦਾ ਅਤੇ ਬਿਜਾਈ ਮਾਰਚ ਮਹੀਨੇ ਕਰਨੀ ਚਾਹੀਦੀ ਹੈ।ਉਨਾ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਕਣਕ ਦੀ ਫਸਲ ਖਰਾਬ ਹੋ ਗਈ ਹੈ ਉਥੇ ਮੱਕੀ ਅਤੇ ਮੂੰਗੀ ਦੀ ਕਾਸ਼ਤ ਵੀ ਕੀਤੀ ਜਾ ਸਕਦੀ ਹੈ।ਉਨਾ ਕਿਹਾ ਕਿ ਹਰੇਕ ਕਿਸਾਨ ਨੂੰ  ਸਾਲਾਨਾ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਦਾਲਾਂ ਅਤੇ ਸਬਜੀਆਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ।ਸ਼੍ਰੀ ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਨੂੰ ਕੀੜਿਆ ਅਤੇ ਬਿਮਾਰੀਆ ਦੇ ਹਮਲੇ ਤੋਂ ਬਚਾਉਣ ਲਈ ਤਕਨੀਕੀ ਨੁਕਤੇ ਸਾਂਝੇ ਕੀਤੇ।ਸਮਾਜ ਸੇਵਕ ਸਤਵਿੰਦਰ ਸਿੰਘ ਨੇ ਦਾਲਾਂ ਦੀ ਕਾਸਤ ਕਰਨ ਦੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply