ਸ੍ਰੀ ਆਨੰਦਪੁਰ ਸਾਹਿਬ : ਭਾਈ ਘਨ੍ਹੱਈਆ ਜੀ ਦੇ ਜੋਤੀ-ਜੋਤਿ ਸਮਾਉਣ ਦੀ 300 ਸਾਲਾ ਸ਼ਤਾਬਦੀ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸ਼ਮੇਸ਼ ਦੀਵਾਨ ਹਾਲ ਵਿਚ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ‘ਚ ਖਾਸ ਗੱਲ ਇਹ ਦੇਖਣ ਨੂੰ ਮਿਲੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਭ ਤੋਂ ਬਾਅਦ ਬੋਲਣ ਦਾ ਮੌਕਾ ਦਿੱਤਾ ਗਿਆ।
ਹਾਲਾਂਕ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ਼੍ਰੋਮਣੀ ਕਮੇਟੀ ਦੀ ਸਟੇਜ ‘ਤੇ ਮੌਜੂਦ ਸਨ ਪਰ ਉਹ ਇਕ ਪਾਸੇ ਹੋ ਕੇ ਹੀ ਬੈਠੇ ਰਹੇ ਜਦਕਿ ਮੁੱਖ ਸਟੇਜ ‘ਤੇ ਉਹ ਸ਼ਖਸੀਅਤਾਂ ਨਜ਼ਰ ਆਈਆਂ, ਜੋ ਅਹੁਦੇ ਤੇ ਤਜ਼ਰਬੇ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨਾਲੋਂ ਕਾਫੀ ਘੱਟ ਸਨ। ਸਮਾਗਮ ਦੌਰਾਨ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਪ੍ਰਮੁੱਖਤਾ ਨਾਲ ਸਟੇਜ ‘ਤੇ ਮੌਜੂਦ ਰਹੇ ਤੇ ਉਨ੍ਹਾਂ ਨੂੰ ਬੋਲਣ ਲਈ ਵੀ ਢੁਕਵਾਂ ਸਮਾਂ ਦਿੱਤਾ ਗਿਆ।
ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਪੱਤਰਕਾਰਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਬਿਨਾਂ ਕਿਸੇ ਦੇ ਕਹੇ ਬਿਨਾਂ ਹੀ ਜਥੇਦਾਰ ਨੂੰ ਚੁੱਪ-ਚੁਪੀਤੇ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ ਤਾਂ ਜੋ ਅਹੁਦੇ ਦੀ ਮਰਿਆਦਾ ਬਣੀ ਰਹੇ। ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਉਨ੍ਹਾਂ ਦੇ ਅਹੁਦੇ ਮੁਤਾਬਕ ਸਭ ਤੋਂ ਅਖੀਰ ਵਿਚ ਬੋਲਣ ਦਾ ਸਮਾਂ ਦਿੱਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਪਰ ਗਿਆਨੀ ਗੁਰਬਚਨ ਸਿੰਘ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp