DOABA TIMES : -ਆਂਗਨਵਾੜੀ ਕੇਂਦਰਾਂ ਵਿੱਚ ਪੜ੍ਹਦੇ ਹਰੇਕ ਬੱਚੇ ਦਾ ਟੀਕਾਕਰਨ ਕੀਤਾ ਜਾਵੇਗਾ – ਚੇਅਰਮੈਨ ਅਮਰਦੀਪ ਚੀਮਾ

ਬਟਾਲਾ, 12 ਫਰਵਰੀ (SHARMA,NYYAR,)ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸਿਹਤ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸੂਬੇ ਦੇ 100 ਫੀਸਦੀ ਬੱਚਿਆਂ ਨੂੰ ਟੀਕਾਕਰਨ ਦਾ ਲਾਭ ਪਹੁੰਚਾਣ ਲਈ ਮਿਲ ਕੇ ਕੰਮ ਕਰਨ। ਚੰਡੀਗੜ੍ਹ ਵਿਖੇ ਬੱਚਿਆਂ ਦੇ ਟੀਕਾਕਰਨ ਸਬੰਧੀ ਕੀਤੀ ਇੱਕ ਅਹਿਮ ਮੀਟਿੰਗ ਦੌਰਾਨ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ. ਜਸਪਾਲ ਸਿੰਘ ਆਈ.ਏ.ਐੱਸ. ਅਤੇ ਹੋਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਭਰ ਵਿੱਚ 26 ਹਜ਼ਾਰ ਤੋਂ ਵੱਧ ਆਂਗਨਵਾੜੀ ਕੇਂਦਰ ਵਿੱਚ ਪੜ੍ਹਦੇ ਕਰੀਬ 11 ਲੱਖ 90 ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਲਗਾਏ ਜਾਂਦੇ ਟੀਕੇ ਜਰੂਰ ਲੱਗ ਜਾਣ। ਸ. ਚੀਮਾ ਨੇ ਕਿਹਾ ਕਿ ਆਂਗਨਵਾੜੀ ਕੇਂਦਰ ਵਿੱਚ ਪੜ੍ਹਦੇ ਬੱਚਿਆਂ ਦਾ 100 ਫੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਨੇਪਰੇ ਚਾੜਨ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕਰਮਚਾਰੀ ਸਿਹਤ ਵਿਭਾਗ ਦੇ ਅਮਲੇ ਦਾ ਪੂਰਨ ਸਹਿਯੋਗ ਕਰਨ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਖੇ 2050 ਆਂਗਨਵਾੜੀ ਕੇਂਦਰ ਹਰ ਜਿਨ੍ਹਾਂ ਵਿੱਚ ਕਰੀਬ 70 ਬੱਚੇ ਇਨਰੋਲਡ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਵੀ ਟੀਕਾਕਰਨ ਮੁਹਿੰਮ ਉੱਪਰ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਅਕਸਰ ਕਈ ਮਾਪੇ ਬੱਚਿਆਂ ਦੇ ਟੀਕਾਕਰਨ ਵਿੱਚ ਅਣਗਿਹਲੀ ਵਰਤ ਜਾਂਦੇ ਹਨ ਜਿਸ ਕਾਰਨ ਬੱਚੇ ਕਈ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰ ਵਲੋਂ ਲਗਾਏ ਜਾਂਦੇ ਟੀਕੇ ਜਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬੱਚਿਆਂ ਦੇ ਟੀਕਾਕਰਨ ਦਾ ਕੋਈ ਪੈਸਾ ਨਹੀਂ ਲਿਆ ਜਾਂਦਾ ਜਦਕਿ ਜੇਕਰ ਏਹੀ ਟੀਕੇ ਅਸੀਂ ਬਾਹਰੋਂ ਮੁੱਲ ਲੈ ਕੇ ਲਗਵਾਉਂਦੇ ਹਾਂ ਤਾਂ ਕਰੀਬ 17000 ਰੁਪਏ ਦਾ ਖਰਚਾ ਆਉਂਦਾ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਇਸ ਮੁਹਿੰਮ ਨੂੰ ਲਾਗੂ ਕਰਨ ਲਈ 2 ਹਫ਼ਤੇ ਵਿੱਚ ਆਪਣਾ ਪ੍ਰੋਗਰਾਮ ਉਲੀਕ ਲਵੇ ਅਤੇ ਇੱਕ ਵੱਡੀ ਮੁਹਿੰਮ ਰਾਹੀਂ ਇਸ ਕੰਮ ਨੂੰ ਪੂਰੀ ਸਫਲਤਾ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਪਹਿਲਾਂ ਹੀ ਇਸ ਸਬੰਧੀ ਵਿਭਾਗ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਵਾਸੀ ਮਜ਼ਦੂਰਾਂ, ਝੁੱਗੀਆਂ-ਝੌਪੜੀਆਂ, ਭੱਠਿਆਂ ਉੱਪਰ ਕੰਮ ਕਰਦੇ ਮਜ਼ਦੂਰਾਂ, ਹਾਈਵੇਅ ਬਣਾਉਣ ਵਾਲੇ ਮਜ਼ਦੂਰਾਂ ਆਦਿ ਦੇ ਬੱਚਿਆਂ ਦੇ ਟੀਕਾਕਰਨ ਉੱਪਰ ਵੀ ਵਿਸ਼ੇਸ਼ ਜੋਰ ਦਿੱਤਾ ਜਾਵੇ।
ਮੀਟਿੰਗ ਦੌਰਾਨ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ. ਜਸਪਾਲ ਸਿੰਘ ਨੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਟੀਕਾਕਰਨ ਦੀ ਇਸ ਮੁਹਿੰਮ ਨੂੰ ਪੂਰੀ ਸਫਲਤਾ ਨਾਲ ਨੇਪਰੇ ਚਾੜੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਫੀਲਡ ਸਟਾਫ਼ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਅਤੇ ਸਿਹਤ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਆਂਗਨਵਾੜੀ ਕੇਂਦਰਾਂ ਵਿੱਚ ਪੜ੍ਹਦੇ ਹਰੇਕ ਬੱਚੇ ਦਾ ਟੀਕਾਕਰਨ ਕੀਤਾ ਜਾਵੇਗਾ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply