ਗੁਰਦਾਸਪੁਰ, 12 ਫਰਵਰੀ ( Ashwani ) ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਡਿਪਟੀ ਕਮਿਸ਼ਨਰ
ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ 14 ਫਰਵਰੀ 2020 ਨੂੰ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217-218 ਜਿਲ•ਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਇੱਕ ਰੋਜਗਾਰ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਜਿਲਾ ਰੋਜ਼ਗਾਰ ਅਫਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜਗਾਰ-ਕਮ-ਪਲੇਸਮੈਂਟ ਕੈਂਪ ਵਿੱਚ ਕੰਪਨੀ ਐਲ.ਆਈ.ਸੀ ਜਿਸ ਲਈ ਯੋਗਤਾ 10ਵੀ ਤੋਂ ਬੀ.ਏ ਪਾਸ ਹੈ ।
ਇਹਨਾਂ ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀਆਂ ਦੀ ਇੰਟਰਵਿਉ ਲਈ ਜਾਵੇਗੀ ਅਤੇ ਇੰਟਰਵਿਊ ਉਪੰਰਤ ਚੁਣੇ ਗਏ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਆਫਰ ਲੈਟਰ ਵੰਡੇ ਜਾਣਗੇ ।
ਉਨਾਂ ਕਿਹਾ ਕਿ ਚਾਹਵਾਨ ਪ੍ਰਾਰਥੀ 14 ਫਰਵਰੀ ਨੂੰ ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217-218 ਜਿਲ•ਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਵੇਰੇ 10:00 ਵਜੇ ਪਹੁੰਚਣ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp