– ਜੀ.ਓ.ਜੀ. ਦੇ ਸੀਨੀਅਰ ਵਾਈਸ ਚੇਅਰਮੈਨ ਨੇ ਜ਼ਿਲ•ਾ ਅਧਿਕਾਰੀਆਂ ਅਤੇ ‘ਖੁਸ਼ਹਾਲੀ ਦੇ ਰਾਖਿਆਂ’ ਨਾਲ ਕੀਤੀ ਮੀਟਿੰਗ
-ਖੁਸ਼ਹਾਲੀ ਦੇ ਰਾਖਿਆਂ ਵਲੋਂ ਦਿੱਤੀ ਜਾਂਦੀ ਫੀਡ ਬੈਕ ਜ਼ਿਲ•ਾ ਪ੍ਰਸ਼ਾਸ਼ਨ ਲਈ ਅਹਿਮ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 28 ਫਰਵਰੀ : (ADESH)
ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀ (ਗਾਰਡੀਅਨ ਆਫ਼ ਗਵਰਨੈਂਸ) ਦੇ ਸੀਨੀਅਰ ਵਾਈਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਪਰਮ ਵਸ਼ਿਸ਼ਟ ਸੇਵਾ ਮੈਡਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਨਸ਼ੇ ਨੂੰ ਜੜ•ੋਂ ਖਤਮ ਕਰਨ ਲਈ ‘ਖੁਸ਼ਹਾਲੀ ਦੇ ਰਾਖੇ’ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਹ ਅੱਜ ਹੁਸ਼ਿਆਰਪੁਰ ਵਿਖੇ ਜ਼ਿਲ•ਾ ਅਧਿਕਾਰੀਆਂ ਅਤੇ ਗਾਰਡੀਅਨ ਆਫ਼ ਗਵਰਨੈਂਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ। ਲੈਫਟੀਨੈਂਟ ਜਨਰਲ ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਾਇਨਾਤ ਕੀਤੇ ਗਏ ‘ਖੁਸ਼ਹਾਲੀ ਦੇ ਰਾਖੇ’ ਨਸ਼ਿਆਂ ਖਿਲਾਫ਼ ਵਿਸ਼ੇਸ਼ ਜਾਗਰੂਕਤਾ ਫੈਲਾ ਰਹੇ ਹਨ। ਉਨ•ਾਂ ਕਿਹਾ ਕਿ ਇਨ•ਾਂ ਵਲੋਂ ਪਿੰਡਾਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ•ਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਬਾਰੇ ਦੱਸਿਆ ਜਾਂਦਾ ਹੈ, ਜਿਥੇ ਪੰਜਾਬ ਸਰਕਾਰ ਵਲੋਂ ਨਸ਼ੇ ਵਿੱਚ ਜਕੜੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ‘ਖੁਸ਼ਹਾਲੀ ਦੇ ਰਾਖਿਆਂ’ ਵਲੋਂ ਕੀਤੀਆਂ ਰਿਪੋਰਟਾਂ ਪ੍ਰਸ਼ਾਸ਼ਨਿਕ ਸੁਧਾਰਾਂ, ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਹਿਮ ਸਾਬਿਤ ਹੋ ਰਹੀਆਂ ਹਨ।
ਸ੍ਰੀ ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਜੀ.ਓ.ਜੀ. ਸਕੀਮ ਰਾਹੀਂ ਪਿੰਡਾਂ ਵਿੱਚ ਲੋਕ ਭਲਾਈ ਤੇ ਕਲਿਆਣਕਾਰੀ ਸਕੀਮਾਂ ਨੂੰ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਗਿਆ ਹੈ। ਉਨ•ਾਂ ਕਿਹਾ ਕਿ ਜੀ.ਓ.ਜੀਜ਼ ਆਪਣੇ-ਆਪਣੇ ਪਿੰਡਾਂ ਵਿੱਚ ਦੇਖਦੇ ਹਨ, ਕਿ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਕਿਸ ਢੰਗ ਨਾਲ ਪਿੰਡਾਂ ਵਿੱਚ ਲਾਗੂ ਕੀਤੀਆਂ ਗਈਆਂ ਹਨ।
ਉਨ•ਾਂ ਦੱਸਿਆ ਕਿ ਇਸ ਸਬੰਧੀ ਰਿਪੋਰਟ ਅਗਲੀ ਕਾਰਵਾਈ ਲਈ ਪ੍ਰਸ਼ਾਸ਼ਨ ਅਤੇ ਸਰਕਾਰ ਨੂੰ ਇਕੋ ਵੇਲੇ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਖੁਸ਼ਹਾਲੀ ਦੇ ਰਾਖਿਆਂ ਵਲੋਂਂ ਦਿੱਤੀ ਜਾਂਦੀ ਫੀਡ ਬੈਕ ਜ਼ਿਲ•ਾ ਪ੍ਰਸ਼ਾਸ਼ਨ ਲਈ ਅਹਿਮ ਹੈ। ਉਨ•ਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਜ਼ਿਲ•ਾ ਪ੍ਰਸ਼ਾਸ਼ਨ ਵਚਨਬੱਧ ਹੈ ਅਤੇ ਜੀ.ਓ.ਜੀ. ਵਲੋਂ ਕੀਤੀਆਂ ਜਾ ਰਹੀਆਂ ਰਿਪੋਰਟਾਂ ‘ਤੇ ਵੀ ਪ੍ਰਸ਼ਾਸ਼ਨ ਵਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ•ਾਂ ਅਧਿਕਾਰੀਆਂ ਨੂੰ ‘ਖੁਸ਼ਹਾਲੀ ਦੇ ਰਾਖਿਆਂ’ ਦਾ ਸਹਿਯੋਗ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ, ਜੀ.ਓ.ਜੀ. ਹੁਸ਼ਿਆਰਪੁਰ ਦੇ ਮੁਖੀ ਬਿਰਗੇਡੀਅਰ (ਰਿਟਾ:) ਸ੍ਰੀ ਮਨੋਹਰ ਸਿੰਘ, ਓ.ਐਸ.ਡੀ. ਸ੍ਰੀ ਕਰਨਵੀਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ‘ਖੁਸ਼ਹਾਲੀ ਦੇ ਰਾਖੇ’ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp