DOABA TIMES : ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਹੁਸ਼ਿਆਰਪੁਰ, 2 ਮਾਰਚ : (ADESH)
ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।

 

ਇਹ ਹੁਕਮ 3 ਮਾਰਚ ਤੋਂ 15 ਅਪ੍ਰੈਲ 2020 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਕਲਾਸ ਦੀ ਪ੍ਰੀਖਿਆ 3 ਮਾਰਚ ਤੋਂ 16 ਮਾਰਚ, ਦਸਵੀਂ ਦੀ 17 ਮਾਰਚ ਤੋਂ 13 ਅਪ੍ਰੈਲ ਅਤੇ ਬਾਹਰਵੀਂ ਸਮੇਤ ਓਪਨ ਸਕੂਲ ਦੀ ਪ੍ਰੀਖਿਆਵਾਂ 3 ਮਾਰਚ ਤੋਂ 3 ਅਪ੍ਰੈਲ 2020 ਤੱਕ ਕਰਵਾਈਆਂ ਜਾ ਰਹੀਆਂ ਹਨ।  

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply