DOABA TIMES : -ਸ਼ਹਿਰੀ ਤੇ ਪੇਂਡੂ ਖੇਤਰ ‘ਚ ਰੋਜ਼ਗਾਰ ਦੇ ਬਰਾਬਰ ਮੌਕੇ ਮੁਹੱਈਆ ਕਰਵਾਏਗਾ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ : ਡਿਪਟੀ ਕਮਿਸ਼ਨਰ

ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਮਾਡਰਨ ਗਰੁੱਪ ਆਫ਼ ਕਾਲਜਿਜ਼ ਨਾਲ ਮਿਲ ਕੇ ਲਗਾਇਆ ਪਲੇਸਮੈਂਟ ਕੈਂਪ
ਕੈਂਪ ‘ਚ 50 ਉਮੀਦਵਾਰਾਂ ਨੇ ਲਿਆ ਭਾਗ, 2.50 ਲੱਖ ਦੇ ਪੈਕੇਜ਼ ਲਈ ਹੋਈ 3 ਨੌਜਵਾਨਾਂ ਦੀ ਹੋਈ ਚੋਣ
ਹੁਸ਼ਿਆਰਪੁਰ, 2 ਮਾਰਚ : (ADESH)
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਥੇ ਬਿਊਰੋ ਪੱਧਰ ‘ਤੇ ਪਲੇਸਮੈਂਟ ਕੈਂਪ ਅਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਉਥੇ ਕਾਲਜਾਂ ਨਾਲ ਮਿਲ ਕੇ ਸਾਂਝੇ ਤੌਰ ‘ਤੇ ਕਾਲਜ ਕੈਂਪਾਂ ਵਿੱਚ ਵੀ ਪਲੇਸਮੈਂਟ ਕੈਂਪ ਲਗਾਉਣੇ ਸ਼ੁਰੂ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ•ਾ ਰੋਜ਼ਗਾਰ ਤੇ ਕਾਬੋਬਾਰ ਬਿਊਰੋ ਵਲੋਂ ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਨਾਲ ਮਿਲ ਕੇ ਬੀ.ਸੀ.ਏ., ਐਮ.ਸੀ.ਏ., ਬੀ.ਐਸ.ਸੀ-ਆਈ.ਟੀ ਲਈ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਦੌਰਾਨ ‘ਸਕਾਈਚ’ ਨਾਮ ਦੀ ਕੰਪਨੀ ਦੇ 2.50 ਲੱਖ ਰੁਪਏ ਦੇ ਸਲਾਨਾ ਸੈਲਰੀ ਪੈਕੇਜ ਲਈ ਸਾਫਟਵੇਅਰ ਇੰਜੀਨੀਅਰ ਦੀ ਮੰਗ ਕੀਤੀ ਗਈ ਸੀ। ਇਸ ਭਰਤੀ ਲਈ ਲਗਭਗ 50 ਉਮੀਦਵਾਰਾਂ ਨੇ ਕੈਂਪ ਵਿੱਚ ਭਾਗ ਲਿਆ। ਕੰਪਨੀ ਵਲੋਂ ਲਿਖਤੀ ਪ੍ਰੀਖਿਆ, ਟੈਕਨੀਕਲ ਰਾਊਂਡ ਅਤੇ ਅਖੀਰ ਵਿੱਚ ਇੰਟਰਵਿਊ ਕਰਕੇ 3 ਉਮੀਦਵਾਰਾਂ ਦੀ ਚੋਣ ਕੀਤੀ ਗਈ ਅਤੇ ਮੌਕੇ ‘ਤੇ ਹੀ ਚੁਣੇ ਗਏ ਉਮੀਦਵਾਰਾਂ ਨੂੰ ਆਫਰ ਲੈਟਰ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ•ੇ ਦੇ ਹੋਰ ਕਾਲਜਾਂ ਨਾਲ ਮਿਲ ਕੇ ਇਸ ਤਰ•ਾਂ ਦੇ ਸਾਂਝੀ ਪਲੇਸਮੈਂਟ ਡਰਾਈਵ ਆਯੋਜਿਤ ਕਰਦਾ ਰਹੇਗਾ, ਤਾਂ ਜੋ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪਿੰਡ ਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਬਰਾਬਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ•ੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ ਕਾਲਜਾਂ, ਆਈ.ਟੀ.ਆਈਜ਼ ਅਤ ਪੌਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀਆਂ ਨੂੰ ਰੋਜ਼ਾਨਾ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕਰਵਾ ਕੇ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਪ੍ਰੋਗਰਾਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ, ਸਵੈ ਰੋਜ਼ਗਾਰ ਤੇ ਟਰੇਨਿੰਗ ਆਦਿ ਸਬੰਧੀ ਜ਼ਿਲ•ਾ ਰੋਜ਼ਗਾਰ ਬਿਊਰੋ ਵਲੋਂ ਦਿੱਤੀ ਜਾਣ ਵਾਲੀ ਸੁਵਿਧਾਵਾਂ ਤੋਂ ਜਾਣੂ ਹੋ ਸਕਣ। ਇਸ ਮੌਕੇ ਪਲੇਸਮੈਂਟ ਅਫ਼ਸਰ ਸ਼੍ਰੀ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਸ਼੍ਰੀ ਅਦਿੱਤਿਆ ਰਾਣਾ, ਮਾਡਰਨ ਗਰੁੱਪ ਆਫ ਕਾਲਜਿਜ਼ ਮੁਕੇਰੀਆਂ ਦੇ ਐਮ.ਡੀ. ਡਾ. ਅਰਸ਼ਦੀਪ ਸਿੰਘ, ਟਰੇਨਿੰਗ ਤੇ ਪਲੇਸਮੈਂਟ ਅਫ਼ਸਰ ਸ਼੍ਰੀ ਲਵਪ੍ਰੀਤ ਸਿੰਘ ਅਤੇ ਸਕਾਈਚ ਕੰਪਨੀ ਦੇ ਅਫ਼ਸਰ ਵੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply