ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਹੁੰਚ ਗਏ ਰਾਹੁਲ ਗਾਂਧੀ ਦੇ ਘਰ, ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ

 

ਦਿੱਲੀ : ਸਰਬ ਸਿੱਖਿਆ ਮੁਹਿੰਮ ਦੇ ਅਧੀਨ ਪੰਜਾਬ ‘ਚ ਠੇਕੇ ‘ਤੇ ਕੰਮ ਕਰ ਰਹੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਦੇ ਦਰਬਾਰ ਪਹੁੰਚ ਗਏ ਹਨ। ਰਾਹੁਲ ਗਾਂਧੀ ਦੇ ਘਰ ਦੇ ਬਾਹਰ ਇਨ੍ਹਾਂ ਅਧਿਆਪਕਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਪੰਜਾਬ ‘ਚ ਕੈਪਟਨ ਨੇ ਉਨ੍ਹਾਂ ਦੀ ਇਕ ਗੱਲ ਨਹੀਂ ਸੁਣੀ ਅਤੇ ਜੇ ਹੁਣ ਰਾਹੁਲ ਗਾਂਧੀ ਵੀ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਦੇ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅਧਿਆਪਕ ਇਸ ਧਰਨੇ ‘ਚ ਬੈਠੇ ਹਨ। ਇਨ੍ਹਾਂ ਅਧਿਆਪਕਾਂ ਦੀ ਮੰਗ ਹੈ ਕਿ ਇਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਤਾਂ ਉਹ ਇਸੇ ਤਰ੍ਹਾਂ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਘਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਗੇ।

Related posts

Leave a Reply