-ਹੜ•ਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ : ਡਿਪਟੀ ਕਮਿਸ਼ਨਰ
-ਕਿਹਾ, ਬਾਰਸ਼ਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਸਿਹਤ ਵਿਭਾਗ ਪਿੰਡਾਂ ‘ਚ ਫੈਲਾਏ ਜਾਗਰੂਕਤਾ
ਹੁਸ਼ਿਆਰਪੁਰ, 23 ਸਤੰਬਰ (SURJIT SINGH SAINI)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਹੜ•ਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ। ਉਹ ਅੱਜ ਮੌਸਮ ਵਿਭਾਗ ਵਲੋਂ 24 ਸਤੰਬਰ ਤੱਕ ਪੰਜਾਬ ਵਿੱਚ ਭਾਰੀ ਵਰਖਾ ਹੋਣ ਸਬੰਧੀ ਦਿੱਤੀ ਗਈ ਚਿਤਾਵਨੀ ਦੇ ਮੱਦੇਨਜ਼ਰ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ•ਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਜ਼ਿਲ•ਾ ਪੁਲਿਸ ਨੂੰ ਵੀ ਅਗੇਤੇ ਤੌਰ ‘ਤੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ। ਉਨ•ਾਂ ਐਸ.ਡੀ.ਐਮਜ਼, ਡਰੇਨੇਜ਼ ਵਿਭਾਗ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ•ਾਂ ਕਿਹਾ ਕਿ ਫਲੱਡ ਪ੍ਰਭਾਵਿਤ ਪਿੰਡਾਂ ਦੀ ਸ਼ਨਾਖਤ ਕਰਕੇ ਟੀਮਾਂ ਗਠਿਤ ਕੀਤੀਆਂ ਜਾਣ, ਤਾਂ ਜੋ ਮੌਕੇ ‘ਤੇ ਕਿਸੇ ਵੀ ਤਰ•ਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਬੀ.ਬੀ.ਐਮ.ਬੀ. ਦੇ ਅਧਿਕਾਰੀ ਰੋਜ਼ਾਨਾ ਰਿਪੋਰਟ ਦੇਣੀ ਯਕੀਨੀ ਬਣਾਉਣ। ਉਨ•ਾਂ ਕਿਹਾ ਕਿ ਬੱਚਿਆਂ ਦਾ ਚੋਆਂ ਵਿੱਚ ਨਹਾਉਣਾ ਖਤਰਨਾਕ ਸਾਬਤ ਹੋ ਸਕਦਾ ਹੈ, ਇਸ ਲਈ ਬੱਚੇ ਚੋਆਂ ਨੇੜੇ ਨਹਾਉਣ ਤੋਂ ਗੁਰੇਜ਼ ਕਰਨ। ਉਨ•ਾਂ ਐਸ.ਡੀ.ਐਮਜ਼ ਨੂੰ ਪ੍ਰਭਾਵਿਤ ਪਿੰਡਾਂ ਦੀ ਚੋਣ ਕਰਨ ਦੇ ਨਾਲ-ਨਾਲ ਦਰਿਆਵਾਂ/ਧੁੱਸੀ ਬੰਨ•ਾਂ ਦਾ ਤੁਰੰਤ ਜਾਇਜ਼ਾ ਲੈਣ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਾਰਸ਼ਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆਂ, ਹੈਜ਼ਾ ਆਦਿ ਲਈ ਪਿੰਡਾਂ ਵਿੱਚ ਕੈਂਪ ਲਗਾ ਕੇ ਪਿੰਡ ਵਾਸੀਆਂ ਨੁੰ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਸੰਭਾਵੀ ਹੜ•ਾਂ ਦੌਰਾਨ ਜਿਥੇ ਡਾਕਟਰਾਂ ਦੀ ਡਿਊਟੀ ਲਗਾਈ ਜਾਵੇ, ਉਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਬਾਰਸ਼ਾਂ ਦੌਰਾਨ ਸੱਪ ਦੇ ਕੱਟਣ ਸਬੰਧੀ ਮਰੀਜ਼ਾਂ ਦੇ ਇਲਾਜ ਲਈ ਵੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ•ਾਂ ਸਬੰਧਤ ਵਿਭਾਗ ਨੂੰ ਕਿਸ਼ਤੀਆਂ, ਲਾਈਫ਼ ਜੈਕਟਾਂ, ਤਰਪਾਲਾਂ, ਟੈਂਟ ਤੋਂ ਇਲਾਵਾ ਹੜ•ਾਂ ਸਬੰਧੀ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਅਗੇਤੇ ਤੌਰ ‘ਤੇ ਜਾਂਚ ਕਰਨ ਦੀ ਵੀ ਹਦਾਇਤ ਕੀਤੀ। ਉਨ•ਾਂ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਚਾਰੇ, ਤੂੜੀ ਅਤੇ ਦਵਾਈਆਂ ਆਦਿ ਲਈ ਅਗੇਤੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ•ਾਂ ਕਿਹਾ ਕਿ ਸੰਭਾਵੀ ਹੜ•ਾਂ ਦੌਰਾਨ ਗਾਰਡੀਅਨ ਆਫ਼ ਗਵਰਨੈਂਸ ਦੇ ਮੈਂਬਰਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ।
ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 138 ਵਿਖੇ ਜ਼ਿਲ•ਾ ਪੱਧਰੀ ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ, ਜਿਸ ਦਾ ਨੰਬਰ 01882-220412 (98157-84840) ਹੈ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ‘ਤੇ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖੇ ਬਣਾਏ ਗਏ ਕੰਟਰੋਲ ਰੂਮ ਦਾ ਸੰਪਰਕ ਨੰਬਰ 01882-240796 (98149-00051), ਸਬ-ਡਵੀਜ਼ਨ ਦਸੂਹਾ ਵਿਖੇ 01883-285024 (88726-98889), ਸਬ ਡਵੀਜ਼ਨ ਮੁਕੇਰੀਆਂ ਵਿਖੇ 01883-246214 (96533-09192) ਅਤੇ ਸਬ-ਡਵੀਜ਼ਨ ਗੜ•ਸ਼ੰਕਰ ਵਿਖੇ ਸੰਪਰਕ ਨੰਬਰ 01884-282026 (98147-12244) ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਦਿੱਤਿਆ ਉਪਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਰੁਪਿੰਦਰ ਪਾਲ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਹਰਚਰਨ ਸਿੰਘ, ਐਸ.ਡੀ.ਐਮ. ਗੜ•ਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ•ਾ ਮਾਲ ਅਫ਼ਸਰ ਸ੍ਰੀ ਰਾਜੀਵ ਪਾਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp