DOABA TIMES BREAKING :ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਸ਼ੁਕਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿੱਚ ਅੱਠਵੀਂ ਜਮਾਤ ਦੇ ਚੱਲ ਰਹੇ ਅੰਗਰੇਜ਼ੀ ਦੇ ਪੇਪਰ ਦੀ ਚੈਕਿੰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿੱਚ ਨਕਲ ਕਰਵਾਉਣ ਆਏ ਪ੍ਰਾਈਵੇਟ ਸਕੂਲ ਅਧਿਆਪਕ ਤੇ ਕੇਸ ਦਰਜ਼

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਪੰਜਾਬ ਦੇ ਸਿੱਖਿਆ ਅਧਿਕਾਰੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਸੰਬੋਧਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿੱਚ ਨਕਲ ਕਰਵਾਉਣ ਆਏ ਪ੍ਰਾਈਵੇਟ ਸਕੂਲ ਅਧਿਆਪਕ ਤੇ ਕੇਸ ਦਰਜ਼
ਪੰਜਾਬ ਵਿੱਚ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਸਿੱਖਿਆ ਵਿਭਾਗ ਵਚਨਬੱਧ – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ
ਸਰਕਾਰੀ ਸਕੂਲਾਂ ਬਾਰੇ ਸ਼ੋਸ਼ਲ ਮੀਡੀਆ ਦੁਆਰਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ

Advertisements

ਪਠਾਨਕੋਟ 6 ਮਾਰਚ (RAJINDER RAJAN BUEAU CHIEF )

Advertisements

ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਸ਼ੁਕਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿੱਚ ਅੱਠਵੀਂ ਜਮਾਤ ਦੇ ਚੱਲ ਰਹੇ ਅੰਗਰੇਜ਼ੀ ਦੇ ਪੇਪਰ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਕੰਪਿਊਟਰ ਰੂਮ ਦੇ ਨਾਲ ਲਗਦੇ ਕਮਰੇ ਵਿੱਚ ਬੈਠੇ ਪ੍ਰਾਈਵੇਟ ਸਕੂਲ ਨਵਵਿਦਿਆ ਨਿਕੇਤਨ ਸਕੂਲ ਡੇਹਰੀਵਾਲ ਦੇ ਅਧਿਆਪਕ ਅਮਿਤ ਕੁਮਾਰ ਤੇ ਸਕੂਲ ਪ੍ਰਿੰਸੀਪਲ ਰਾਹੀਂ ਪੁਲਿਸ ਕੇਸ ਦਰਜ ਕਰਵਾਇਆ। ਇਸ ਦੇ ਇਲਾਵਾ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਮੁੰਡੇ ਦੀ ਚੈਕਿੰਗ ਵੀ ਕੀਤੀ ਗਈ, ਜਿਥੇ ਪ੍ਰੀਖਿਆ ਸ਼ਾਂਤਮਈ ਢੰਗ ਨਾਲ ਚੱਲ ਰਹੀ ਸੀ। ਇਸ ਤੋਂ ਬਾਅਦ ਸਿੱਖਿਆ ਸਕੱਤਰ ਵੱਲੋਂ ਪਠਾਨਕੋਟ ਦੇ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਵੀਡਿਓ ਕਾਂਨਫਰੰਸ ਰੂਮ ਤੋਂ ਸਮੂਹ ਪੰਜਾਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ, ਸੋਸ਼ਲ ਮੀਡੀਆ ਕੋਆਰਡੀਨੇਟਰਾਂ ਅਤੇ ਹੋਰ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਵੀਡਿਓ ਕਾਂਨਫਰੰਸ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਵਿੱਚ ਚੱਲ ਰਹੇ ਬਾਰਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਦੀ ਚੈਕਿੰਗ ਵੀ ਕੀਤੀ।
ਜ਼ਿਲ੍ਹਾ ਸਿੱਖਿਆ ਦਫ਼ਤਰ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਿੱਚ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਵਚਨਬੱਧ ਹੈ। ਜਿਥੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਮਿਹਨਤ ਕਰਵਾ ਕੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਪ੍ਰਾਪਤੀ ਲਈ ਕੰਮ ਕਰ ਰਹੇ ਹਨ ਉਥੇ ਹੀ ਕੁੱਝ ਪ੍ਰਾਈਵੇਟ ਸਕੂਲਾਂ ਦੇ ਅਧਿਆਪਕ ਨਕਲ ਕਰਵਾ ਕੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਨਾਮ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦੁਬਾਰਾ ਨਿਰਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਨੂੰ ਪ੍ਰੀਖਿਆ ਸੈਂਟਰ ਦੇ ਦਾਇਰੇ ਵਿੱਚ ਨਾ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਜੀ ਸਕੂਲ ਦਾ ਨੁਮਾਇੰਦਾ ਜਾਂ ਮੁਖੀ ਨਕਲ ਕਰਵਾਉਣ ਜਾਂ ਅਜਿਹੀ ਕਿਸੇ ਪ੍ਰਕਿਰਿਆ ਵਿੱਚ ਸ਼ਾਮਲ ਹੋਇਆ ਪਾਇਆ ਜਾਂਦਾ ਹੈ ਤਾ ਸਬੰਧਤ ਨਿਜੀ ਸਕੂਲ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਲੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਾਖਲਾ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਉਣ ਲਈ ਟਿਪਸ ਦਿੱਤੇ ਅਤੇ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ਰਾਹੀਂ ਪ੍ਰਚਾਰ ਕਰਨ ਲਈ ਕਿਹਾ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ. ਬਲਬੀਰ ਸਿੰਘ, ਡੀ ਐਸ ਐਮ, ਬਲਵਿੰਦਰ ਸੈਣੀ,ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ,ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਬਲਕਾਰ ਅੱਤਰੀ, ਜ਼ਿਲ੍ਹਾ ਕੋਆਰਡੀਨੇਟਰ ਐਮ. ਆਈ. ਐਸ.ਮੁਨੀਸ਼ ਗੁਪਤਾ,ਬੀ. ਪੀ. ਈ. ਓ ਧਾਰ 1 ਕੰਚਨ ਸਰਮਾ, ਬੀ.ਪੀ. ਈ. ਓ ਧਾਰ -2 ਰਾਕੇਸ਼ ਠਾਕੁਰ, ਬੀ.ਪੀ. ਈ.ਓ ਪਠਾਨਕੋਟ-1 ਸੁਨੀਤਾ ਦੇਵੀ, ਬੀ.ਪੀ. ਈ.ਓ ਪਠਾਨਕੋਟ-2 ਕਿਸ਼ੋਰ ਚੰਦ, ਬੀ.ਪੀ.ਈ.ਓ ਪਠਾਨਕੋਟ-3 ਕੁਲਦੀਪ ਸਿੰਘ, ਬੀ.ਪੀ.ਈ.ਓ ਨ.ਜੈ. ਸਿੰਘ ਹੰਸ ਰਾਜ, ਬੀ.ਪੀ.ਈ.ਓ ਬਮਿਆਲ ਵਿਜੈ ਸਿੰਘ, ਏ. ਪੀ. ਸੀ. ਜਨਰਲ ਮਲਕੀਤ ਸਿੰਘ, ਏ.ਪੀ.ਸੀ ਫਾਇਨਾਂਸ ਸੁਮੀਤ ਕੁਮਾਰ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply