AMRITSAR : ਪਹਾੜਾਂ ਅਤੇ ਸੂਬੇ ਦੇ ਕਈ ਜ਼ਿਲਿਆਂ ‘ਚ ਹੋਈ ਭਾਰੀ ਬਾਰੀਸ਼ ਕਾਰਨ ਅੱਜ ਰਣਜੀਤ ਸਾਗਰ ਡੈਮ ‘ਚੋਂ 1 ਲੱਖ 30 ਹਜ਼ਾਰ ਕੀਊਸੀਕ ਪਾਣੀ ਰਾਵੀ ਦਰਿਆ ‘ਚ ਛੱਡ ਦਿੱਤਾ ਗਿਆ ਹੈ। ਜਿਸ ਕਾਰਨ ਜ਼ਿਲੇ ਦੇ ਡੀ.ਸੀ. ਕਮਲਦੀਪ ਸਿੰਘ ਸੰਘਾ ਨੇ ਜ਼ਿਲੇ ਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਰਾਵੀ ਦਰਿਆ ਕੰਢੇ ਪਿੰਡਾਂ ‘ਚ ਰਹਿੰਦੇ ਲੋਕਾਂ ਨੂੰ ਉਥੋਂ ਹਟਾ ਦਿੱਤਾ ਜਾਵੇ ਤੇ ਉਨ੍ਹਾਂ ਨੂੰ ਕਿਸੇ ਸੁਰੱਖਿਤ ਥਾਂ ‘ਤੇ ਸ਼ਿਫਟ ਕਰ ਦਿੱਤਾ ਜਾਵੇ। ਇਸ ਦੇ ਨਾਲ ਹੀ ਡੀ. ਸੀ. ਸੰਘਾ ਨੇ ਜ਼ਿਲੇ ਦੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ‘ਚ ਸੋਮਵਾਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਰਾਵੀ ਦਰਿਆ ਨੇੜੇ ਆਮ ਲੋਕ ਨਾ ਜਾਣ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp