ਕੁਦਰਤੀ ਆਫਤ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਸਬੰਧੀ ਮੌਕ ਡਰਿੱਲ ਦੀ ਤਿਆਰੀ ਸਬੰਧੀ ਮੀਟਿੰਗ
—-ਅਰਬਨ ਖੇਤਰ ਸੈਲੀ ਕੁੱਲੀਆਂ ਅਤੇ ਪੇਂਡੂ ਖੇਤਰ ਪਿੰਡ ਗੋਬਿੰਦਸਰ ਵਿਖੇ 13 ਮਾਰਚ ਨੂੰ ਹੋਵੇਗੀ ਮੌਕ ਡਰਿੱਲ
—- ਅਧਿਕਾਰੀਆਂ ਨੂੰ ਮੌਕ ਡਰਿੱਲ ਦੀ ਤਿਆਰੀ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਪਠਾਨਕੋਟ, 12 ਮਾਰਚ 2020 ( RAJINDER RAJAN BUREAU ) ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਨੂੰ ਕੁਦਰਤੀ ਆਫਤ ਘੋਸ਼ਿਤ ਕੀਤਾ ਗਿਆ ਹੈ ਅਤੇ ਸਿਹਤ ਤੇ ਪਰਿਵਾਰ ਵਿਭਾਗ ਵੱਲੋਂ ਆਮ ਲੋਕਾਂ ਦੀ ਸਿਹਤ ਤੇ ਜਾਨ ਦੀ ਸੁਰੱਖਿਆ ਲਈ ਜ਼ਿਲ੍ਹੇ ਅੰਦਰ ਮੌਕ ਡਰਿੱਲ ਕਰਨ ਲਈ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇ ਕਿ ਅੱਜ ਤੱਕ ਪਠਾਨਕੋਟ ਅੰਦਰ ਕੋਈ ਵੀ ਕਰੋਨਾ ਵਾਈਰਸ ਦਾ ਪਾਜਟਿਵ ਕੇਸ ਨਹੀਂ ਪਾਇਆ ਗਿਆ ਪਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਅੰਦਰ ਵੀ ਭਵਿੱਖ ਵਿੱਚ ਜੇਕਰ ਕੋਈ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਜ਼ਿਲ੍ਹੇ ਅੰਦਰ ਮੌਕ ਡਰਿੱਲ ਕੀਤੀ ਜਾ ਰਹੀ ਹੈ, ਜੋ ਕਿ 13 ਮਾਰਚ, 2020 ਨੂੰ ਅਰਬਨ ਏਰੀਆ ਸੈਲੀ ਕੁਲੀਆਂ ਅਤੇ ਪੇਂਡੂ ਖੇਤਰ ਵਿੱਚ ਪਿੰਡ ਗੋਬਿੰਦਸਰ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਮੌਕ ਡਰਿੱਲ ਦੀਆਂ ਤਿਆਰੀਆਂ ਸਬੰਧੀ ਆਯੋਜਿਤ ਕੀਤੀ ਗਈ ਹੈ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੀਤੇ ਜਾਣ ਵਾਲੇ ਪ੍ਰਬੰਧਾਂ ‘ਤੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਅਰਬਨ ਖੇਤਰ ਸੈਲੀ ਕੁਲੀਆਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ ਪੇਂਡੂ ਖੇਤਰ ਪਿੰਡ ਗੋਬਿੰਦਸਰ ਵਿੱਚ ਹੋਣ ਵਾਲੀ ਮੌਕ ਡਰਿੱਲ ਦੌਰਾਨ ਵੀ ਉਸ ਏਰੀਏ ਨੂੰ ਪੂਰੀ ਤਰ੍ਹਾਂ ਨਾਲ ਕਵਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸਿਰਫ ਮੌਕ ਡਰਿੱਲ ਹੈ ਅਤੇ ਉਨ੍ਹਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪ੍ਰਸ਼ਾਸਨ ਵੱਲੋਂ ਇਸ ਦੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਸਬੰਧਤ ਖੇਤਰ ਦੇ ਬਾਹਰ ਪੰਜ ਟੈਂਟ ਲਗਾ ਕੇ ਵੱਖ-ਵੱਖ ਬਲਾਕ ਬਣਾਏ ਜਾਣਗੇ। ਜਿਸ ਵਿੱਚ ਐਡਿਮਨ ਬਲਾਕ, ਫੂਡ ਸਪਲਾਈ ਵਿਭਾਗ ਦਾ ਕਰਿਆਣਾ, ਸਟੋਰ ਆਦਿ, ਮੈਡੀਕਲ ਯੂਨਿਟ ਹੈਲਪਰ, ਨਗਰ ਨਿਗਮ ਅਤੇ ਸਿੱਖਿਆ ਵਿਭਾਗ ਦੇ ਮਾਸਟਰ ਟ੍ਰੇਨਰਾਂ ਦੇ ਬਲਾਕ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ ਪ੍ਰਸ਼ਾਸਨ ਵੱਲੋਂ ਆਪਣੀ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਆਉਣ ਵਾਲੀ ਕੁਦਰਤੀ ਆਫਤ ਨਾਲ ਨਜਿੱਠਿਆ ਜਾ ਸਕੇ।
ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਅੰਦਰ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜੋ ਲੋਕਾਂ ਨੂੰ ਅਤੇ ਬੱਚਿਆਂ ਨੂੰ ਇਸ ਬਿਮਾਰੀ ਦੇ ਬਚਾਉ ਸਬੰਧੀ ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ-ਸੀਓਵੀਆਈਡੀ-19 ਦੇ ਲੱਛਣ ਹਨ ਬੁਖਾਰ ਦਾ ਰਹਿਣਾ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਥਕਾਵਟ ਅਤੇ ਸਿਰ ਦਰਦ। ਉਨ੍ਹਾਂ ਕਿਹਾ ਕਿ ਸਾਨੂੰ ਹੱਥਾਂ ਨੂੰ ਸਾਬੁਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਹੈਂਡ ਸੈਨੇਟਾਈਜਰ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਖਾਂਸੀ ਕਰਦੇ ਜਾਂ ਛਿੱਕਣ ਵੇਲੇ ਨੱਕ ਅਤੇ ਮੂੰਹ ਨੂੰ ਢੱਕ ਕੇ ਰੱਖੋ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਭਵਿੱਖ ਵਿੱਚ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਨਾਲ ਨਿਪਟਨ ਲਈ ਚਾਰ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ 9417807727, ਜ਼ਿਲ੍ਹਾ ਨੋਡਲ ਅਫਸ਼ਰ ਡਾ. ਸਰਬਜੀਤ ਕੌਰ 7529894618, 104, ਕੰਟਰੋਲ ਰੂਮ ਲੈਂਡ ਲਾਈਨ ਨੰਬਰ 0186-2220180 ਅਤੇ 0186-2221300 ਟੈਲੀਫੋਨ ਨੰਬਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਗਰ ਲੋਕਾਂ ਦੇ ਧਿਆਨ ਵਿੱਚ ਕੋਈ ਸੱਕੀ ਵਿਅਕਤੀ ਜੋ ਵਿਦੇਸ ਆਦਿ ਤੋਂ ਆਇਆ ਹੈ ਤਾਂ ਉਸ ਵਿੱਚ ਉਪਰੋਕਤ ਵਾਈਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਪਰੋਕਤ ਨੰਬਰਾਂ ਤੇ ਸੂਚਿਤ ਕੀਤਾ ਜਾਵੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ, ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp