ਜ਼ਿਲ•ੇ ‘ਚ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਰਬਨ ਏਰੀਆ ‘ਚ ਕਰਵਾਈ ਮੌਕ ਡਰਿੱਲ ਦਾ ਲਿਆ ਜਾਇਜ਼ਾ
-ਕਿਹਾ, ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਜ਼ਰੂਰੀ
ਹੁਸ਼ਿਆਰਪੁਰ, 18 ਮਾਰਚ (ADESH PARMINDER SINGH ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਹ ਅੱਜ ਸ਼ਾਲੀਮਾਰ ਨਗਰ (ਅਰਬਨ ਏਰੀਆ) ਹੁਸ਼ਿਆਰਪੁਰ ਵਿਖੇ ਕਰਵਾਈ ਗਈ ਮੌਕ ਡਰਿੱਲ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਉਹੀ ਕਾਰਵਾਈ ਕੀਤੀ ਗਈ, ਜਿਹੜੀ ਕੋਰੋਨਾ ਦਾ ਮਰੀਜ਼ ਸਾਹਮਣੇ ਆਉਣ ‘ਤੇ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਦਿਹਾਤੀ ਖੇਤਰ ਵਿੱਚ ਮੌਕ ਡਰਿੱਲ ਕਰਵਾਈ ਜਾ ਚੁੱਕੀ ਹੈ ਅਤੇ ਅੱਜ ਅਰਬਨ ਏਰੀਆ ਵਿੱਚ ਕਰਵਾਈ ਗਈ ਹੈ, ਤਾਂ ਜੋ ਜਿੱਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਸਕੇ, ਉਥੇ ਜਾਗਰੂਕਤਾ ਵੀ ਫੈਲਾਈ ਜਾ ਸਕੇ। ਉਨ•ਾਂ ਕਿਹਾ ਕਿ ਮੌਕ ਡਰਿੱਲ ਦਾ ਉਦੇਸ਼ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ, ਵਿਭਾਗਾਂ ਦਾ ਆਪਸੀ ਤਾਲਮੇਲ ਅਤੇ ਜਾਗਰੂਕਤਾ ਫੈਲਾਉਣਾ ਹੈ। ਉਨ•ਾਂ ਦੱਸਿਆ ਕਿ ਭਾਵੇਂ ਹੁਸ਼ਿਆਰਪੁਰ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ, ਪਰ ਫਿਰ ਵੀ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਸਮਾਂ ਰਹਿੰਦੇ ਅਣਸੁਖਾਵੇਂ ਹਾਲਾਤ ਨਾਲ ਨਜਿੱਠਿਆ ਜਾ ਸਕੇ।
ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ•ਾਂ ਕਿਹਾ ਕਿ ਹੱਥਾਂ ਨੂੰ ਸਾਫ ਰੱਖੋ, ਹੱਥ ਸਮੇਂ-ਸਮੇਂ ‘ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰ•ਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗ•ਾ ‘ਤੇ ਨਾ ਜਾਓ। ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ। ਉਨ•ਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿੱਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗ•ਾ ਵਿੱਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿੱਚ ਵੱਖਰਾ ਰੱਖੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ•ਾਂ ਦੱਸਿਆ ਕਿ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਜ਼ਿਲ•ਾ ਪੱਧਰੀ ਕੰਟਰੋਲ ਰੂਮ ਨੰਬਰਾਂ 94659-45501 ਅਤੇ 78378-13713 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ 24 ਘੰਟੇ ਲਈ ਸਟੇਟ ਲੈਵਲ ‘ਤੇ ਵੀ ਕੰਟਰੋਲ ਰੂਮ (8872090029, 1722920074) ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਦਿਹਾਤੀ ਖੇਤਰ ਪਿੰਡ ਮੂਨਕ ਕਲਾਂ ਅਤੇ ਮੂਨਕ ਖੁਰਦ ਵਿਖੇ ਵੀ ਮੌਕ ਡਰਿੱਲ ਕਰਵਾਈ ਗਈ ਸੀ ਅਤੇ ਇਸ ਮੌਕ ਡਰਿੱਲ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਸਨ, ਜਿਸ ਰਾਹੀਂ ਇਹ ਸੁਨੇਹਾ ਜਾ ਰਿਹਾ ਸੀ ਕਿ ਹੁਸ਼ਿਆਰਪੁਰ ਵਿੱਚ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਏ ਹਨ। ਉਨ•ਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਹਰੇਕ ਵਿਅਕਤੀ ਨੂੰ ਇਕ ਜਿੰਮੇਵਾਰ ਨਾਗਰਿਕ ਦੀ ਤਰ•ਾਂ ਪੂਰੀ ਜਾਂਚ ਪੜਤਾਲ ਤੋਂ ਬਾਅਦ ਹੀ ਫੋਟੋ ਜਾਂ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨੀ ਚਾਹੀਦੀ ਹੈ। ਮੌਕ ਡਰਿੱਲ ਦੌਰਾਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ, ਸਿਵਲ ਸਰਜਨ ਡਾ. ਜਸਵੀਰ ਸਿੰਘ, ਨੋਡਲ ਅਫ਼ਸਰ ਡਾ. ਸੈਲੇਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp