-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 24 ਮਾਰਚ ਨੂੰ ਸਵੇਰੇ 7 ਵਜੇ ਤੋਂ 9 ਵਜੇ ਤੱਕ ਕੇਵਲ ਦੋਧੀਆਂ ਨੂੰ ਘਰਾਂ ਵਿੱਚ ਦੁੱਧ ਦੇਣ ਦੀ ਛੋਟ ਹੋਵੇਗੀ
ਜ਼ਿਲ•ਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ
ਹੁਸ਼ਿਆਰਪੁਰ, 23 ਮਾਰਚ ( ADESH ) :
ਜ਼ਿਲ•ਾ ਹੁਸ਼ਿਆਰਪੁਰ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ•ੇ ਦੀ ਹਦੂਦ ਅੰਦਰ ਅੱਜ ਤੋਂ ਅਗਲੇ ਹੁਕਮਾਂ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਕਰਫ਼ਿਊ ਦੌਰਾਨ ਲੋਕਾਂ ਦੇ ਘਰ ‘ਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ। ਇਹ ਹੁਕਮ ਵਰਦੀਧਾਰੀ ਪੁਲਿਸ ਮੁਲਾਜ਼ਮਾਂ, ਵਰਦੀਧਾਰੀ ਸੈਨਿਕ ਤੇ ਅਰਧ ਸੈਨਿਕ ਬਲਾਂ, ਹੋਮ ਗਾਰਡ ਜਵਾਨਾਂ, ਡਾਕਟਰ, ਐਮਰਜੈਂਸੀ ਸੇਵਾਵਾਂ ਦੇ ਰਹੇ ਸਰਕਾਰੀ ਅਧਿਕਾਰੀ/ਕਰਮਚਾਰੀ, ਜ਼ਿਲ•ਾ ਮੈਜਿਸਟਰੇਟ ਜਾਂ ਵਧੀਕ ਜ਼ਿਲ•ਾ ਮੈਜਿਸਟਰੇਟ ਜਾਂ ਅਧਿਕਾਰਤ ਅਧਿਕਾਰੀਆਂ ਵਲੋਂ ਜਾਰੀ ਪਰਮਿਟ ਧਾਰਕਾਂ ‘ਤੇ ਲਾਗੂ ਨਹੀਂ ਹੋਣਗੇ। ਜ਼ਿਲ•ਾ ਮੈਜਿਸਟ੍ਰੇਟ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਉਹ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ। ਉਨ•ਾਂ ਕਿਹਾ ਕਿ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp