-ਕਿਸੇ ਤਰ•ਾਂ ਦੀ ਸਮੱਸਿਆ ਹੋਵੇ ਤਾਂ ਕੰਟਰੋਲ ਰੂਮ ਨੰਬਰਾਂ ਤੇ ਕੀਤਾ ਜਾ ਸਕਦਾ ਹੈ ਸੰਪਰਕ -ਡਿਪਟੀ ਕਮਿਸ਼ਨਰ
ਪਠਾਨਕੋਟ 25 ਮਾਰਚ ( Rajinder Rajan Bureau Chief )– ਜਿਲ•ਾ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਜਿਲ•ਾ ਪਠਾਨਕੋਟ ਵਿੱਚ ਕਰਫਿਓ ਦੋਰਾਨ ਅਗਰ ਕਿਸੇ ਤਰ•ਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਜਿਲ•ਾ ਪ੍ਰਸਾਸਨ ਵੱਲੋਂ ਜਿਲ•ਾ ਪਠਾਨਕੋਟ ਵਿੱਚ ਸਥਾਪਿਤ ਕੀਤੇ ਸਿਵਲ, ਮੈਡੀਕਲ ਅਤੇ ਪੁਲਿਸ ਕੰਟਰੋਲ ਨੰਬਰਾਂ ਤੇ ਸੰਪਰਕ ਕਰਕੇ ਸਹਾਇਤਾਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨ•ਾਂ ਦੱਸਿਆ ਕਿ ਕੋਰੋਨਾ ਵਾਈਰਸ ਸਬੰਧੀ ਸਹਾਇਤਾ ਲਈ ਟੋਲ ਫ੍ਰੀ ਨੰਬਰ 104 ਅਤੇ ਇਸ ਤੋਂ ਇਲਾਵਾ ਜਿਲ•ਾ ਪਠਾਨਕੋਟ ਵਿੱਚ ਤਿੰਨ ਤਰ•ਾ ਦੇ ਕੰਟਰੋਲ ਰੂਮ ਬਣਾਏ ਗਏ ਹਨ ਜਿਨ•ਾਂ ਵਿਚ ਪੁਲਿਸ ਕੰਟਰੋਲ ਰੂਮ ਨੰਬਰ 0186 2346073 ਹੈ ਅਤੇ ਕਿਸੇ ਤਰ•ਾਂ ਦੀ ਪੁਲਿਸ ਸਹਾਇਤਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ, ਉਨ•ਾਂ ਦੱਸਿਆ ਕਿ ਜਿਲ•ਾ ਪ੍ਰਸਾਸਨ ਵੱਲੋਂ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਿਵਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 1800-180-3361 ਹੈ ਕਿਸੇ ਤਰ•ਾਂ ਦੀ ਕੋਈ ਸਮੱਸਿਆ ਹੈ ਤਾਂ ਇਸ ਨੰਬਰ ਤੇ ਦੱਸਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮੈਡੀਕਲ ਕੰਟਰੋਲ ਰੂਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 18001803360 ਹੈ ਕਿਸੇ ਤਰ•ਾਂ ਦੀ ਮੈਡੀਕਲ ਸੁਵਿਧਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ•ਾਂ ਦੱਸਿਆ ਕਿ ਅੱਜ ਪਠਾਨਕੋਟ ਵਿੱਚ ਵੀ ਵੱਖ ਵੱਖ ਸਥਾਨਾਂ ਤੇ ਸਪ੍ਰੇ ਕਰਵਾਈ ਗਈ ਅਤੇ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਜਾਗਰੁਕਤਾ ਵੈਨ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਆਪਣੇ ਘਰ•ਾਂ ਅੰਦਰ ਰਹਿ ਕੇ ਹੀ ਕਰਫਿਓ ਦੀ ਪਾਲਣਾ ਕਰੋਂ ਉਨ•ਾਂ ਕਿਹਾ ਕਿ ਮਨੁੱਖੀ ਜੀਵਨ ਦੀ ਰੱਖਿਆ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਕਿਸੇ ਦੇ ਸੰਪਰਕ ਵਿੱਚ ਨਾ ਆਈਏ ਅਤੇ ਕਿਸੇ ਵੀ ਤਰ•ਾਂ ਦੇ ਕਰੋਨਾਂ ਦੇ ਲੱਛਣ ਦਿਖਾਈ ਦੇਣ ਤਾ ਤਰੁੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp