ਕਰਫਿਊ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
-ਕਿਹਾ, ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ‘ਹੋਮ ਡਿਲੀਵਰੀ’ ਸ਼ੁਰੂ
-ਰੇਹੜੀਆਂ ਰਾਹੀਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ ਫ਼ਲ ਅਤੇ ਸਬਜ਼ੀਆਂ
-ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਲੋੜਵੰਦਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ ਫੂਡ ਪੈਕੇਟ
ਹੁਸ਼ਿਆਰਪੁਰ, 26 ਮਾਰਚ: (ADESH)
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿੱਚ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਜਿਥੇ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ‘ਹੋਮ ਡਿਲੀਵਰੀ’ ਸ਼ੁਰੂ ਕਰ ਦਿੱਤੀ ਗਈ ਹੈ, ਉਥੇ ਰੇਹੜੀਆਂ ਰਾਹੀਂ ਘਰਾਂ ਵਿੱਚ ਫ਼ਲ ਅਤੇ ਸਬਜ਼ੀਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਐਸ.ਡੀ.ਐਮ. ਪੱਧਰ ‘ਤੇ ਜ਼ਰੂਰਤਮੰਦਾਂ ਨੂੰ ਫੂਡ ਪੈਕੇਟ ਮੁਫ਼ਤ ਮੁਹੱਈਆ ਕਰਵਾਉਣ ਦੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਹਰ ਲੋੜਵੰਦ ਵਿਅਕਤੀ ਦਾ ਪੇਟ ਭਰਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਲੋੜਵੰਦਾਂ ਨੂੰ ਮੁਫ਼ਤ ਫੂਡ ਪੈਕੇਟ ਯਕੀਨੀ ਬਣਾਏ ਜਾਣ, ਉਥੇ ਆਮ ਜਨਤਾ ਲਈ ‘ਹੋਮ ਡਿਲੀਵਰੀ’ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾਵੇ, ਤਾਂ ਜੋ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਅਤੇ ਦਵਾਈਆਂ ਤੋਂ ਵਾਂਝਾ ਨਾ ਰਹਿ ਸਕੇ। ਉਨ•ਾਂ ਕਿਹਾ ਕਿ ਰੇਹੜੀ ਵਾਲੇ ਵਿਅਕਤੀਆਂ ਲਈ ਸਬਜ਼ੀ ਮੰਡੀ ਤੋਂ ਫ਼ਲ ਅਤੇ ਸਬਜ਼ੀਆਂ ਖਰੀਦਣ ਲਈ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ ਅਤੇ ਇਹ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਘਰ-ਘਰ ਸਪਲਾਈ ਕਰ ਸਕਦੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਮੰਡੀ ਅਫ਼ਸਰ ਵਲੋਂ ਇਨ•ਾਂ ਨੂੰ ਕਰਫਿਊ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਅੱਜ ਭਾਰੀ ਗਿਣਤੀ ਵਿੱਚ ਇਨ•ਾਂ ਵਲੋਂ ਘਰ-ਘਰ ਜਾ ਕੇ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਸਬਜ਼ੀ ਮੰਡੀ ਤੱਕ ਸਬਜ਼ੀਆਂ ਅਤੇ ਫ਼ਲ ਲਿਜਾਣ ਵਾਲੇ ਵਾਹਨਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਰਾਹਤ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਦੋਧੀਆਂ ਵਲੋਂ ਘਰ-ਘਰ ਦੁੱਧ ਪਹੁੰਚਾਇਆ ਜਾ ਰਿਹਾ ਹੈ। ਉਨ•ਾਂ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਜ਼ਿਲ•ਾ ਵਾਸੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਛੋਟ ਨਹੀਂ ਹੈ, ਬਲਕਿ ਦੋਧੀ ਹੀ ਘਰਾਂ ਵਿੱਚ ਦੁੱਧ ਸਪਲਾਈ ਕਰ ਸਕਣਗੇ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ‘ਹੋਮ ਡਿਲੀਵਰੀ’ ਰਾਹੀਂ ਦਵਾਈਆਂ ਵੀ ਸਬੰਧਤ ਘਰਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਘਰੇਲੂ ਗੈਸ ਸਲੰਡਰ ਵੀ ਮੁਹੱਈਆ ਕਰਵਾਏ ਗਏ ਹਨ। ਉਨ•ਾਂ ਕਿਹਾ ਕਿ ਐਲ.ਪੀ.ਜੀ. ਸਲੰਡਰ ਦੀਆਂ ਸੇਵਾਵਾਂ ਬਰਕਰਾਰ ਰੱਖਣ ਲਈ ਆਨਲਾਈਨ ਅਤੇ ਟੈਲੀਫੋਨ ਬੁਕਿੰਗ ਸਿਸਟਮ ਜਾਰੀ ਰਹੇਗਾ। ਉਨ•ਾਂ ਕਿਹਾ ਕਿ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਦੀ ਅਗਵਾਈ ਵਿੱਚ ਇਹ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਵਾਸੀਆਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕੁਝ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ, ਜਿਸ ਤਹਿਤ ਸਾਰੇ ਸਰਕਾਰੀ, ਪ੍ਰਾਈਵੇਟ ਹਸਪਤਾਲਾਂ ਤੋਂ ਇਲਾਵਾ ਡਾਇਗਨੋਸਟਿਕ ਸੈਂਟਰ ਅਤੇ ਐਂਬੂਲੈਂਸ ਸੇਵਾਵਾਂ ਬਹਾਲ ਰਹਿਣਗੀਆਂ। ਇਸ ਤੋਂ ਇਲਾਵਾ ਡਾਇਲਸਿਸ, ਕੀਮੋਥਰੈਪੀ, ਡਿਲੀਵਰੀ ਕੇਸ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਰੀਜ਼ ਐਸ.ਡੀ.ਐਮ ਵਲੋਂ ਜਾਰੀ ਮੈਡੀਕਲ ਪਾਸ ਰਾਹੀਂ ਸਿਹਤ ਸੇਵਾਵਾਂ ਹਾਸਲ ਕਰ ਸਕਦੇ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਜ਼ਿਲ•ਾ ਵਾਸੀਆਂ ਦੀ ਸੁਰੱਖਿਆ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਸਬੰਧੀ ਕੀਤੇ ਗਏ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਵਾਰਡਾਂ ਤੋਂ ਇਲਾਵਾ ਪਿੰਡਾਂ ਵਿੱਚ ਜ਼ਿਲ•ਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਰੋਗਾਣੂ ਮੁਕਤ ਸਪਰੇਅ ਵੀ ਕਰਵਾਈ ਜਾ ਰਹੀ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp