CANADIAN DOABA TIMES :ਕਰਫਿਊ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ

ਹੋਮ ਡਿਲੀਵਰੀ ਰਾਹੀਂ ਘਰਾਂ ਤੱਕ ਜ਼ਰੂਰੀ ਵਸਤਾਂ ਅਤੇ ਦਵਾਈਆਂ ਪਹੁੰਚਾਉਣ ਲਈ ਜ਼ਿਲ•ਾ ਪ੍ਰਸ਼ਾਸ਼ਨ ਪੱਬਾਂ-ਭਾਰ
-ਮਾਨਵਤਾ ਦੀ ਸੇਵਾ ਲਈ ਅੱਗੇ ਆਈਆਂ ਵੱਖ-ਵੱਖ ਸੰਸਥਾਵਾਂ
-ਕਰਫਿਊ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
-ਕਿਹਾ, ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਲੋੜਵੰਦਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ ਫੂਡ ਪੈਕੇਟ
ਹੁਸ਼ਿਆਰਪੁਰ, 27 ਮਾਰਚ: (SPL. CORRESPONDENT YOGESH GUPTA)
ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਜ਼ਰੂਰੀ ਵਸਤਾਂ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸ਼ਨ ਪੱਬਾਂ-ਭਾਰ ਹੋ ਗਿਆ ਹੈ ਅਤੇ ਅੱਜ ਭਾਰੀ ਗਿਣਤੀ ਵਿੱਚ ਜਿਥੇ ਲੋੜਵੰਦਾਂ ਨੂੰ ਫੂਡ ਪੈਕੇਟ ਮੁਹੱਈਆ ਕਰਵਾਏ ਗਏ ਹਨ, ਉਥੇ ਹੋਮ ਡਿਲੀਵਰੀ ਦੇ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਜ਼ਿਲ•ਾ ਪ੍ਰਸ਼ਾਸ਼ਨ ਦਾ ਵੱਖ-ਵੱਖ ਸੰਸਥਾਵਾਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਨਾਲ ਜ਼ਿਲ•ੇ ਵਿੱਚ ਮਾਨਵਤਾ ਦੀ ਸੇਵਾ ਲਈ ਇਕਜੁੱਟਤਾ ਨਾਲ ਇਕ ਮੁਹਿੰਮ ਸ਼ੁਰੂ ਹੋ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿੱਚ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਜਿਥੇ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ‘ਹੋਮ ਡਿਲੀਵਰੀ’ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ, ਉਥੇ ਰੇਹੜੀਆਂ ਰਾਹੀਂ ਘਰਾਂ ਵਿੱਚ ਫ਼ਲ ਅਤੇ ਸਬਜ਼ੀਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਐਸ.ਡੀ.ਐਮ. ਪੱਧਰ ‘ਤੇ ਜ਼ਰੂਰਤਮੰਦਾਂ ਨੂੰ ਫੂਡ ਪੈਕੇਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਫੂਡ ਪੈਕੇਟਾਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਰਾਸ਼ਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ•ਾਂ ਵੱਖ-ਵੱਖ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ•ਾਂ ਵਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਦਮ ਸ਼ਲਾਘਾਯੋਗ ਹਨ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਅਤੇ ਦਵਾਈਆਂ ਤੋਂ ਵਾਂਝਾ ਨਾ ਰਹਿ ਸਕੇ, ਇਸ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਕਿਹਾ ਕਿ ਰੇਹੜੀ ਵਾਲੇ ਵਿਅਕਤੀਆਂ ਵਲੋਂ ਅੱਜ ਭਾਰੀ ਗਿਣਤੀ ਵਿੱਚ ਘਰ-ਘਰ ਜਾ ਕੇ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਅੱਜ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ‘ਹੋਮ ਡਿਲੀਵਰੀ’ ਰਾਹੀਂ ਦਵਾਈਆਂ ਵੀ ਸਬੰਧਤ ਘਰਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਘਰੇਲੂ ਗੈਸ ਸਲੰਡਰ ਵੀ ਮੁਹੱਈਆ ਕਰਵਾਏ ਗਏ ਹਨ। ਉਨ•ਾਂ ਕਿਹਾ ਕਿ ਐਲ.ਪੀ.ਜੀ. ਸਲੰਡਰ ਦੀਆਂ ਸੇਵਾਵਾਂ ਬਰਕਰਾਰ ਰੱਖਣ ਲਈ ਆਨਲਾਈਨ ਅਤੇ ਟੈਲੀਫੋਨ ਬੁਕਿੰਗ ਸਿਸਟਮ ਜਾਰੀ ਰਹੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਵਾਸੀਆਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕੁਝ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ, ਜਿਸ ਤਹਿਤ ਸਾਰੇ ਸਰਕਾਰੀ, ਪ੍ਰਾਈਵੇਟ ਹਸਪਤਾਲਾਂ ਤੋਂ ਇਲਾਵਾ ਡਾਇਗਨੋਸਟਿਕ ਸੈਂਟਰ ਅਤੇ ਐਂਬੂਲੈਂਸ ਸੇਵਾਵਾਂ ਬਹਾਲ ਰਹਿਣਗੀਆਂ। ਇਸ ਤੋਂ ਇਲਾਵਾ ਡਾਇਲਸਿਸ, ਕੀਮੋਥਰੈਪੀ, ਡਿਲੀਵਰੀ ਕੇਸ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਰੀਜ਼ ਐਸ.ਡੀ.ਐਮ ਵਲੋਂ ਜਾਰੀ ਮੈਡੀਕਲ ਪਾਸ ਰਾਹੀਂ ਸਿਹਤ ਸੇਵਾਵਾਂ ਹਾਸਲ ਕਰ ਸਕਦੇ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਜ਼ਿਲ•ਾ ਵਾਸੀਆਂ ਦੀ ਸੁਰੱਖਿਆ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਸਬੰਧੀ ਕੀਤੇ ਗਏ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply