ਦੂਸਰੇ ਸਿਲੰਡਰ ਦੀ ਬੁਕਿੰਗ 21 ਦਿਨ ਤੋਂ ਪਹਿਲਾਂ ਨਹੀਂ : ਡਿਪਟੀ ਕਮਿਸ਼ਨਰ
-ਕਿਹਾ, ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕਾਲਾਬਾਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ
-ਕਰਫਿਊ ਸਬੰਧੀ ਉਲੰਘਣਾ ‘ਤੇ 42 ਮਾਮਲੇ ਦਰਜ, 60 ਗ੍ਰਿਫਤਾਰੀਆਂ ਅਤੇ 15 ਵਾਹਨ ਕੀਤੇ ਜ਼ਬਤ
ਹੁਸ਼ਿਆਰਪੁਰ, 28 ਮਾਰਚ: (ADESH, YOGESH GUPTA)
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਉਪਭੋਗਤਾਵਾਂ ਨੂੰ ਸੁਚਾਰੂ ਢੰਗ ਨਾਲ ਘਰੇਲੂ ਗੈਸ ਸਿਲੰਡਰ ਮੁਹੱਈਆ ਕਰਵਾਉਣ ਲਈ ਇਹ ਜ਼ਰੂਰੀ ਕਰ ਦਿੱਤਾ ਗਿਆ ਹੈ ਕਿ ਪਹਿਲੇ ਸਿਲੰਡਰ ਦੀ ਬੁਕਿੰਗ ਤੋਂ ਬਾਅਦ ਦੂਸਰੇ ਸਿਲੰਡਰ ਦੀ ਬੁਕਿੰਗ 21 ਦਿਨ ਤੋਂ ਪਹਿਲਾਂ ਨਾ ਕੀਤੀ ਜਾਵੇ। ਉਨ•ਾਂ ਕਿਹਾ ਕਿ ਬੇਹੱਦ ਨਾਜ਼ੁਕ ਦੌਰ ਵਿੱਚ ਹਰ ਵਿਅਕਤੀ ਤੱਕ ਸਹੂਲਤਾਂ ਪਹੁੰਚਾਉਣ ਲਈ ਉਕਤ ਫੈਸਲਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਐਲ.ਪੀ.ਜੀ. ਸਿਲੰਡਰ ਦੀਆਂ ਸੇਵਾਵਾਂ ਬਰਕਰਾਰ ਰੱਖਣ ਲਈ ਆਨਲਾਈਨ ਅਤੇ ਟੈਲੀਫੋਨ ਬੁਕਿੰਗ ਸਿਸਟਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ•ਾਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ 21 ਦਿਨ ਤੋਂ ਪਹਿਲਾਂ ਨਵੇਂ ਸਿਲੰਡਰ ਦੀ ਬੁਕਿੰਗ ਨਾ ਹੋਵੇ।
ਜ਼ਿਲ•ਾ ਮੈਜਿਸਟਰੇਟ ਨੇ ਕਿਹਾ ਕਿ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕਾਲਾਬਾਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਵੱਡੇ ਪੱਧਰ ‘ਤੇ ਉਲੰਘਣਾ ਦੇ ਕੇਸ ਸਾਹਮਣੇ ਆਏ ਹਨ, ਜਿਸ ‘ਤੇ ਧਾਰਾ 188 ਅਧੀਨ ਕਾਰਵਾਈ ਕਰਦਿਆਂ 62 ਵਿਅਕਤੀਆਂ ਖਿਲਾਫ਼ 42 ਮਾਮਲੇ ਦਰਜ ਕੀਤੇ ਗਏ ਹਨ। ਉਨ•ਾਂ ਕਿਹਾ ਕਿ 60 ਵਿਅਕਤੀਆਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਅਤੇ 15 ਵਾਹਨ ਜ਼ਬਤ ਕੀਤੇ ਜਾ ਚੁੱਕੇ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp