LATEST : -ਹੁਣ ਘਰ ਬੈਠੇ ਹੀ ਕਿਸੇ ਵੀ ਬੀਮਾਰੀ ਲਈ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਕੀਤਾ ਜਾ ਸਕਦੈ ਸੰਪਰਕ, ਮੋਬਾਇਲ ਨੰਬਰ ਕੀਤੇ ਜਨਤਕ

ਹੁਣ ਘਰ ਬੈਠੇ ਹੀ ਕਿਸੇ ਵੀ ਬੀਮਾਰੀ ਲਈ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਕੀਤਾ ਜਾ ਸਕਦੈ ਸੰਪਰਕ, ਮੋਬਾਇਲ ਨੰਬਰ ਕੀਤੇ ਜਨਤਕ
– ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਸਿਹਤ ਸਹੂਲਤਾਂ : ਡਿਪਟੀ ਕਮਿਸ਼ਨਰ
-‘ਪ੍ਰਾਈਵੇਟ ਹਸਪਤਾਲ ਐਮਰਜੈਂਸੀ ਸਿਹਤ ਸੇਵਾਵਾਂ ਵੀ ਯਕੀਨੀ ਬਣਾਉਣ’
ਡਿਪਟੀ ਕਮਿਸ਼ਨਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
-ਕਿਹਾ, ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਪ੍ਰਾਈਵੇਟ ਹਸਪਤਾਲਾਂ ‘ਚ ਹੋਵੇਗੀ ਜਣੇਪੇ ਦੀ ਸਹੂਲਤ
ਹੁਸ਼ਿਆਰਪੁਰ, 28 ਮਾਰਚ (ADESH. YOGESH GARHDIWALA) :
ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੇ ਨੰਬਰ ਜਨਤਕ ਕੀਤੇ ਗਏ ਹਨ, ਤਾਂ ਜੋ ਕੋਈ ਵੀ ਵਿਅਕਤੀ ਘਰ ਬੈਠੇ ਹੀ ਸਬੰਧਤ ਬੀਮਾਰੀ ਬਾਰੇ ਡਾਕਟਰਾਂ ਨਾਲ ਸੰਪਰਕ ਕਰ ਸਕੇ। ਇਹ ਫੈਸਲਾ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਦੌਰਾਨ ਲਿਆ। ਉਨ•ਾਂ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੇ ਨੰਬਰ ਜਨਤਕ ਕਰਨਾ ਇਨ•ਾਂ ਉਪਰਾਲਿਆਂ ਵਿੱਚੋਂ ਇਕ ਹੈ।
        ਸ੍ਰੀਮਤੀ ਅਪਨੀਤ ਰਿਆਤ ਨੇ ਆਈ.ਐਮ.ਏ. ਨੂੰ ਇਸ ਨਾਜ਼ੁਕ ਦੌਰ ਵਿੱਚ ਆਪਣੀਆਂ ਸਿਹਤ ਸੇਵਾਵਾਂ ਹੋਰ ਗੰਭੀਰਤਾ ਨਾਲ ਜਨਤਾ ਤੱਕ ਪਹੁੰਚਾਉਣ ਲਈ ਕਿਹਾ। ਉਨ•ਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਜਿਥੇ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਈਆਂ ਜਾਣ, ਉਥੇ ਜੇਕਰ ਕਿਸੇ ਵਿਅਕਤੀ ਦਾ ਕਿਸੇ ਬੀਮਾਰੀ ਸਬੰਧੀ ਫੋਨ ਆਉਂਦਾ ਹੈ, ਤਾਂ ਉਸ ਦਾ ਮਾਰਗ ਦਰਸ਼ਨ ਕਰਦਿਆਂ ਸਬੰਧਤ ਦਵਾਈ ਬਾਰੇ ਦੱਸਿਆ ਜਾਵੇ, ਤਾਂ ਜੋ ਉਹ ਘਰ ਬੈਠੇ ਹੀ ਸਿਹਤ ਸਹੂਲਤ ਪ੍ਰਾਪਤ ਕਰ ਸਕੇ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਸਬੰਧਤ ਬੀਮਾਰੀ ਅਤੇ ਦਵਾਈ ਸਬੰਧੀ ਡਾਕਟਰਾਂ ਨਾਲ ਜਨਤਕ ਕੀਤੇ ਨੰਬਰਾਂ ‘ਤੇ ਸੰਪਰਕ ਕਰ ਸਕਦਾ ਹੈ। ਉਨ•ਾਂ ਕਿਹਾ ਕਿ ਡਾਕਟਰਾਂ ਦੀ ਇਹ ਲਿਸਟ ਜ਼ਿਲ•ੇ ਦੀ ਵੈਬਸਾਈਟ hoshiarpur.nic.in ਅਤੇ ਫੇਸ ਬੁੱਕ  District Public Relations Office, Hoshiarpur  ‘ਤੇ ਦੇਖ ਸਕਦਾ ਹੈ। ਮੀਟਿੰਗ ਦੌਰਾਨ ਆਈ.ਐਮ.ਏ. ਦੇ ਡਾਕਟਰਾਂ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੈਦਾ ਹੋਏ ਇਸ ਨਾਜ਼ੁਕਹਾਲਾਤ ਵਿੱਚ ਆਈ.ਐਮ.ਏ. ਜ਼ਿਲ•ਾ ਪ੍ਰਸ਼ਾਸ਼ਨ ਨਾਲ ਹੈ ਅਤੇ ਡਾਕਟਰਾਂ ਵਲੋਂ ਪੂਰੀ ਤਨਦੇਹੀ ਨਾਲ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਬਿਮਾਰੀ ਦੇ ਖਤਰੇ ਨੂੰ ਵੇਖਦਿਆਂ ਸਰਕਾਰੀ ਸਿਹਤ ਸੰਸਥਾਵਾਂ ‘ਤੇ ਕੰਮ ਦਾ ਬੋਝ ਘੱਟ ਕਰਨ ਲਈ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਣੇਪੇ ਨਾਲ ਸਬੰਧਤ ਕੇਸ ਹੁਣ ਸਰਕਾਰੀ ਹਸਪਤਾਲ ਤੋਂ ਰੈਫਰ ਕੀਤੇ ਬਿਨ•ਾਂ ਸਿੱਧੇ ਤੌਰ ‘ਤੇ ਰਜਿਸਟਰਡ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਅਜਿਹੇ ਕੇਸਾਂ ਦਾ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਬਿਲਕੁੱਲ ਮੁਫ਼ਤ ਹੋਵੇਗਾ, ਇਸ ਲਈ ਪ੍ਰਾਈਵੇਟ ਹਸਪਤਾਲ ਸਿੱਧੇ ਤੌਰ ‘ਤੇ ਇਸ ਸਬੰਧੀ ਵੀ ਸਹੂਲਤਾਂ ਪ੍ਰਦਾਨ ਕਰਨ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਾਈਵੇਟ ਡਾਕਟਰਾਂ ਦੀ ਉਕਤ ਸਹੂਲਤ ਤੋਂ ਇਲਾਵਾ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕਰਫਿਊ ਦੌਰਾਨ ਕੁਝ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ, ਜਿਸ ਤਹਿਤ ਸਾਰੇ ਸਰਕਾਰੀ, ਪ੍ਰਾਈਵੇਟ ਹਸਪਤਾਲਾਂ ਤੋਂ ਇਲਾਵਾ ਡਾਇਗਨੋਸਟਿਕ ਸੈਂਟਰ ਅਤੇ ਐਂਬੂਲੈਂਸ ਸੇਵਾਵਾਂ ਬਹਾਲ ਰਹਿਣਗੀਆਂ। ਇਸ ਤੋਂ ਇਲਾਵਾ ਡਾਇਲਸਿਸ, ਕੀਮੋਥਰੈਪੀ, ਡਿਲੀਵਰੀ ਕੇਸ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਰੀਜ਼ ਈ-ਪਾਸ ਰਾਹੀਂ ਸਿਹਤ ਸੇਵਾਵਾਂ ਹਾਸਲ ਕਰ ਸਕਦੇ ਹਨ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਸਿਵਲ ਸਰਜਨ ਡਾ. ਜਸਬੀਰ ਸਿੰਘ, ਜ਼ਿਲ•ਾ ਪ੍ਰਧਾਨ ਆਈ.ਐਮ.ਏ. ਡਾ.ਹਰੀਸ਼ ਬਸੀ, ਡਾ. ਰਜਿੰਦਰ ਸ਼ਰਮਾ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਡਾ. ਸਤਪਾਲ ਗੋਜਰਾ ਵੀ ਹਾਜ਼ਰ ਸਨ।  

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply