ਡੇਰਾ ਸੱਚਖੰਡ ਬੱਲਾਂ ਵੱਲੋਂ ਮਜ਼ਦੂਰਾਂ ਤੇ ਲੋੜਵੰਦਾਂ ਲਈ ਲੰਗਰ ਦੇ ਟਰੱਕ ਰਵਾਨਾ
* ਪ੍ਰਸ਼ਾਸਨ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਸੇਵਾਦਾਰਾਂ ਵੱਲੋਂ ਗਰੀਬ ਮਜ਼ਦੂਰਾਂ ਨੂੰ ਵੱਖ ਵੱਖ ਥਾਈਂ ਲੰਗਰ ਵਰਤਾਇਆ
ਜਲੰਧਰ – (BUREAU CHIEF ਸੰਦੀਪ ਸਿੰਘ ਵਿਰਦੀ /ਸੁਖਪਾਲ ਸਿੰਘ ਗੁਰਪ੍ਰੀਤ ਸਿੰਘ ) – ਕਰੋਨਾ ਵਾਇਰਸ ਦੇ ਕਾਰਨ ਚੱਲ ਰਹੇ ਕਰਫ਼ਿਊ ਕਾਰਨ ਰੋਜ਼ਾਨਾ ਰੋਜ਼ੀ ਰੋਟੀ ਕਮਾ ਕੇ ਆਪਣੇ ਬੱਚਿਆਂ ਨੂੰ ਪਾਲਣ ਵਾਲੇ ਮਜ਼ਦੂਰ ਤੇ ਉਨ੍ਹਾਂ ਦੇ ਪਰਿਵਾਰ ਭੁੱਖੇ ਮਰਨ ਲਈ ਮਜਬੂਰ ਹਨ । ਪੰਜਾਬ ਸਰਕਾਰ ਵੱਲੋਂ ਗ਼ਰੀਬ ਤੇ ਮਜ਼ਦੂਰਾਂ ਨੂੰ ਘਰ ਘਰ ਲੰਗਰ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਸਾਧਨਾਂ ਦੀ ਕਮੀ ਕਾਰਨ ਅਜੇ ਤੱਕ ਸਰਕਾਰ ਵੱਲੋਂ ਹਰੇਕ ਜਗ੍ਹਾ ਗਰੀਬ ਮਜ਼ਦੂਰਾਂ ਨੂੰ ਰਾਸ਼ਨ ਤੇ ਲੰਗਰ ਨਹੀਂ ਪਹੁੰਚਾਇਆ ਜਾ ਸਕਿਆ । ਲਾਕ ਡਾਉਨ ਕਾਰਨ ਗਰੀਬ ਮਜ਼ਦੂਰ ਨਾ ਤਾਂ ਦਿਹਾੜੀ ਕਰਨ ਜਾ ਸਕਦੇ ਹਨ ਤੇ ਨਾ ਹੀ ਘਰੋਂ ਬਾਹਰ ਨਿਕਲ ਸਕਦੇ ਹਨ ।
ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਤੇ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਸੰਤ ਨਿਰੰਜਣ ਦਾਸ ਜੀ ਵੱਲੋਂ ਲੰਗਰ ਤਿਆਰ ਕਰਵਾ ਕੇ ਟਰੱਕ ਨੂੰ ਅਰਦਾਸ ਕਰਨ ਉਪਰੰਤ ਰਵਾਨਾ ਕੀਤਾ ਗਿਆ ।ਇਸ ਮੌਕੇ ਤੇ ਅਰਦਾਸੇ ਕਰਨ ਸਮੇਂ ਉਨ੍ਹਾਂ ਦੇ ਨਾਲ ਸੰਤ ਲੇਖ ਰਾਜ ਨੂਰਪੁਰ, ਸੇਵਾਦਾਰ ਹਰਦੇਵ ਦਾਸ , ਸੇਵਾਦਾਰ ਬੀ ਕੇ ਮਹਿੰਮੀ ਵੀ ਹਾਜ਼ਰ ਸਨ ।
ਡੇਰਾ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਸਤੀ ਸ਼ੇਖ ਜਲੰਧਰ ਦੇ ਆਸ ਪਾਸ ਦੇ ਇਲਾਕਿਆਂ ਵਿੱਚ , ਕਰਤਾਰਪੁਰ ਆਸ ਪਾਸ ਦੇ ਇਲਾਕਿਆਂ ਵਿੱਚ, ਇਸ ਤੋਂ ਇਲਾਵਾ ਪਿੰਡ ਭੱਠੇ ,ਪਿੰਡ ਕਾਲਾ ਬਾਹੀਆਂ ਝੁੱਗੀਆਂ ਚ ਰਹਿੰਦੇ ਮਜ਼ਦੂਰ ਪਰਿਵਾਰਾਂ ਨੂੰ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਡੀ ਸੀ ਪੀ ਲਾਅ ਐਂਡ ਆਰਡਰ ਜਲੰਧਰ ਬਲਕਾਰ ਸਿੰਘ, ਤਹਿਸੀਲਦਾਰ ਮਨੋਹਰ ਲਾਲ ਅਤੇ ਡੇਰੇ ਦੇ ਸੇਵਾਦਾਰਾਂ ਵੱਲੋਂ ਗ਼ਰੀਬ ਮਜ਼ਦੂਰ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੰਗਰ ਛਕਾਇਆ ਗਿਆ ।
ਡੇਰਾ ਪ੍ਰਬੰਧਕਾਂ ਨੇ ਦੱਸਿਆ ਕਿ ਡੇਰੇ ਵੱਲੋਂ ਰੋਜ਼ਾਨਾ ਹੀ ਲੰਗਰ ਤਿਆਰ ਕਰਵਾ ਕੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਲੰਗਰ ਛਕਾਇਆ ਜਾਵੇਗਾ ।
ਪ੍ਰਸ਼ਾਸਨ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਰੰਜਣ ਦਾਸ ਜੀ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements