10 ਦਿਨਾਂ ਅੰਦਰ ਭਰੇ ਜਾਣਗੇ ਸ਼ਹਿਰ ਦੀਆਂ ਸੜਕਾਂ ‘ਤੇ ਪਏ ਟੋਏ, ਕੰਮ ਸ਼ੁਰੂ : ਸੁੰਦਰ ਸ਼ਾਮ ਅਰੋੜਾ 

-ਬਾਰਿਸ਼ ਉਪਰੰਤ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਸਮੇਤ ਸ਼ਹਿਰ ਦੀਆਂ ਸੜਕਾਂ ਦਾ ਲਿਆ ਜਾਇਜ਼ਾ 
-ਕੈਬਨਿਟ ਮੰਤਰੀ ਨੇ ਪੀ.ਡਬਲਯੂ.ਡੀ. ਨੂੰ 10 ਦਿਨਾਂ ਦੇ ਅੰਦਰ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
– ਸ਼ਿਵਜੀ ਚੌਕ ਤੋਂ ਬਹਾਦਰਪੁਰ ਸ਼ਿਵਪੁਰੀ ਤੱਕ ਦੀ ਸੜਕ ਦਾ ਕੰਮ ਜਲਦੀ ਹੋਵੇਗਾ ਸ਼ੁਰੂ
ਹੁਸ਼ਿਆਰਪੁਰ (SURJIT SINGH SAINI) 
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਭਾਰੀ ਬਾਰਿਸ਼ ਕਾਰਨ ਸ਼ਹਿਰ ਦੀਆਂ ਸੜਕਾਂ ਵਿੱਚ ਪਏ ਟੋਇਆਂ ਦਾ ਜਾਇਜ਼ਾ ਲੈਂਦਿਆਂ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਾਰੀਆਂ ਸੜਕਾਂ ‘ਤੇ ਪਏ ਟੋਇਆਂ ਨੂੰ ਭਰਨ ਤੇ ਪੈਚਵਰਕ ਦਾ ਕੰਮ 10 ਦਿਨ ਦੇ ਅੰਦਰ ਮੁਕੰਮਲ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ•ਾਂ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਜੇ.ਏਲਨਚੇਲੀਅਨ ਵੀ ਸਨ।
ਸ਼ਹਿਰ ਦਾ ਦੌਰਾ ਕਰਨ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰੀ ਬਾਰਿਸ਼ ਕਾਰਨ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖਰਾਬ ਹੋ ਗਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ•ਾਂ ਕਿਹਾ ਕਿ ਇਨ•ਾਂ ਸੜਕਾਂ ਦੀ ਜਲਦੀ ਮੁਰੰਮਤ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਿਵਜੀ ਚੌਕ ਤੋਂ ਬਹਾਦਰਪੁਰ ਸ਼ਿਵਪੁਰੀ ਤੱਕ ਦੀ ਸੜਕ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ, ਜਿਸ ‘ਤੇ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਇਸ ਸੜਕ ਦਾ ਟੈਂਡਰ ਹੋ ਚੁੱਕਾ ਹੈ ਅਤੇ ਇਸ ਦਾ ਕੰਮ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦੀ ਤੁਰੰਤ ਹਾਲਤ ਸੁਧਾਰੀ ਜਾਵੇ, ਜਿਸ ‘ਤੇ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਸਰਕਾਰੀ ਕਾਲਜ ਰੋਡ ‘ਤੇ ਪਏ ਟੋਇਆਂ ਨੂੰ ਭਰਾਉਣਾ ਸ਼ੁਰੂ ਕਰ ਦਿੱਤਾ ਅਤੇ ਕੀਤੇ ਜਾ ਰਹੇ ਇਸ ਕਾਰਜ ਦਾ ਵੀ ਕੈਬਨਿਟ ਮੰਤਰੀ ਨੇ ਨਿਰੀਖਣ ਕੀਤਾ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਮੇਂ ਬਣੀਆਂ ਇਨ•ਾਂ ਸੜਕਾਂ ‘ਤੇ ਕੁਆਲਟੀ ਦਾ ਬਿਲਕੁੱਲ ਵੀ ਧਿਆਨ ਨਹੀਂ ਰੱਖਿਆ ਗਿਆ, ਜਿਸ ਕਾਰਨ ਸੜਕਾਂ ਦੀ ਹਾਲਤ ਖਰਾਬ ਹੋ ਗਈ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਦੌਰਾਨ ਅਜਿਹਾ ਨਹੀਂ ਹੋਵੇਗਾ ਅਤੇ ਕੰਮ ਦੀ ਗੁਣਵੱਤਾ ਦੇ ਨਾਲ-ਨਾਲ ਠੇਕੇਦਾਰ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ ਕਿ ਜੇਕਰ ਸੜਕ ਤੈਅ ਸਮੇਂ ਅੰਦਰ ਟੁੱਟਦੀ ਹੈ, ਤਾਂ ਉਸ ਨੂੰ ਠੀਕ ਕਰਵਾਉਣ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ। ਉਨ•ਾਂ ਕਿਹਾ ਕਿ ਸੁੰਦਰ ਨਗਰ ਤੋਂ ਇਲਾਵਾ ਸ਼ਹਿਰ ਦੇ ਨੀਵੇ ਇਲਾਕਿਆਂ ਵਿੱਚ ਜਿਥੇ ਪਾਣੀ ਭਰਿਆ ਹੈ, ਉਥੇ ਪ੍ਰਸਾਸ਼ਨ ਵਲੋਂ ਰਾਹਤ ਕਾਰਜ਼ ਕੀਤਾ ਜਾ ਰਿਹਾ ਹੈ। ਉਨ•ਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਟੀਮਾਂ ਬਣਾ ਕੇ ਜਨਤਾ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣ। ਉਨ•ਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਬਾਰਿਸ਼ਾਂ ਦੌਰਾਨ ਜਨਤਾ ਦੀ  ਸਹੂਲਤ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਸਨ। ਉਨ•ਾਂ ਕਿਹਾ ਕਿ ਜਲਦ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਆਉਣਗੇ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ਾਂ ਦੇ ਪਾਣੀ ਦੀ ਨਿਕਾਸੀ ਦਾ ਮਾਸਟਰ ਪਲਾਨ ਸਬੰਧੀ ਘੋਸ਼ਣਾ ਕਰਨਗੇ, ਜਿਸ ਨਾਲ ਸ਼ਹਿਰ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜ਼ਾਤ ਮਿਲ ਸਕੇਗੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਬਾਰਿਸ਼ਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਇਲਾਕਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ•ਾਂ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ‘ਤੇ ਪਏ ਟੋਇਆਂ ਨੂੰ ਜਲਦੀ ਭਰਿਆ ਜਾਵੇ। ਉਨ•ਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਅਤੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਐਸ.ਈ. ਪੀ.ਡਬਲਯੂ.ਡੀ. ਸ੍ਰੀ ਟੀ.ਆਰ. ਕਤਨੌਰੀਆ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਤਿਵਾੜੀ, ਐਕਸੀਅਨ ਸ੍ਰੀ ਰਜਿੰਦਰ ਗੌਤਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Related posts

Leave a Reply