-ਜ਼ਿਲ•ਾ ਮੈਜਿਸਟ੍ਰੇਟ ਨੇ ਕੇਵਲ 30 ਮਾਰਚ ਨੂੰ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਕਰਿਆਨੇ ਦੇ ਸਟੋਰ/ਦੁਕਾਨਾਂ ਖੋਲ•ਣ ਦੀ ਦਿੱਤੀ ਛੋਟ
-ਸਮਾਜਿਕ ਦੂਰੀ ਬਰਕਰਾਰ ਰੱਖਣ ਦੀ ਕੀਤੀ ਹਦਾਇਤ
ਹੁਸ਼ਿਆਰਪੁਰ, 29 ਮਾਰਚ ( ADESH PARMINDER SINGH ) : ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਆਮ ਜਨਤਾ ਦੀ ਸਹੂਲਤ ਲਈ ਕੇਵਲ 30 ਮਾਰਚ ਨੂੰ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਕਰਿਆਨੇ ਦੇ ਸਟੋਰ/ਦੁਕਾਨਾਂ ਖੋਲ•ਣ ਦੀ ਛੋਟ ਦਿੱਤੀ ਗਈ ਹੈ। ਜਾਰੀ ਕੀਤੇ ਹੁਕਮ ਵਿੱਚ ਜ਼ਿਲ•ਾ ਮੈਜਿਸਟ੍ਰੇਟ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਇਕ ਪਰਿਵਾਰ ਦਾ ਇਕ ਹੀ ਮੈਂਬਰ ਆਪਣੇ ਨੇੜੇ ਦੇ ਕਰਿਆਨਾ ਸਟੋਰ/ਦੁਕਾਨ ਵਿਖੇ ਪੈਦਲ ਜਾ ਕੇ ਕਰਿਆਨਾ ਖਰੀਦ ਸਕਦਾ ਹੈ। ਉਨ•ਾਂ ਕਿਹਾ ਕਿ ਕਰਿਆਨੇ ਦੀ ਖਰੀਦ ਕਰਨ ਲਈ ਵਾਹਨ ਦੀ ਇਜਾਜ਼ਤ ਨਹੀਂ ਹੋਵੇਗੀ।
ਜ਼ਿਲ•ਾ ਮੈਜਿਸਟ੍ਰੇਟ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਕਰਿਆਨੇ ਦੇ ਸਟੋਰ/ਦੁਕਾਨਾਂ ਅੱਗੇ ਭੀੜ ਇਕੱਤਰ ਨਾ ਹੋਣ ਦਿੱਤੀ ਜਾਵੇ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਣੀ ਯਕੀਨੀ ਬਣਾਈ ਜਾਵੇ। ਉਨ•ਾਂ ਕਿਹਾ ਕਿ ਉਕਤ ਛੋਟ ਦੌਰਾਨ ਨਿਯੁਕਤ ਕੀਤੀਆਂ ਗਈਆਂ ਨਿਗਰਾਨ ਟੀਮਾਂ ਵਲੋਂ ਨਿਗਰਾਨੀ ਰੱਖੀ ਜਾਵੇਗੀ ਅਤੇ ਉਲੰਘਣਾ ਸਾਹਮਣੇ ਆਉਣ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ•ਾਂ ਕਿਹਾ ਕਿ ਜਨਤਾ ਦੀਆਂ ਜ਼ਰੂਰੀ ਲੋੜਾਂ ਦੇ ਮੱਦੇਨਜ਼ਰ ਕਰਫਿਊ ਦੌਰਾਨ ਇਹ ਛੋਟ ਦਿੱਤੀ ਗਈ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp