ਇਸਲਾਮਾਬਾਦ : ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਕਿਹਾ ਹੈ ਕਿ ਭਾਰਤ ਵੱਲੋਂ ਨਿਊਯਾਰਕ ਵਿਚ ਵਿਦੇਸ਼ ਮੰਤਰੀਆਂ ਦੀ ਵਾਰਤਾ ਰੱਦ ਕਰਨ ਦੇ ਬਾਅਦ ਵੀ ਪਾਕਿਸਤਾਨ ਦੇ ਅਫਸਰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰ ਹਨ ਤਾਂ ਜੋ ਸਿੱਖ ਤੀਰਥ ਯਾਤਰੀ ਬਿਨਾ ਵੀਜ਼ਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ। ਇਕ ਚੈਨਲ ‘ਤੇ ਇੰਟਰਵਿਊ ਦੌਰਾਨ ਫਵਾਦ ਚੌਧਰੀ ਨੇ ਇਹ ਗੱਲ ਕਹੀ
ਗੌਰਤਲਬ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬੀਤੇ ਮਹੀਨੇ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਉੱਥੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਵੀ ਮੁਲਾਕਾਤ ਕੀਤੀ ਸੀ। ਸਿੱਧੂ ਦਾ ਕਹਿਣਾ ਸੀ ਕਿ ਬਾਜਵਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਉਹ ਕਰਤਾਰਪੁਰ ਕੋਰੀਡੋਰ ਖੋਲ੍ਹ ਦੇਣਗੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp