ਜ਼ਿਲ•ਾ ਮੈਜਿਸਟਰੇਟ ਵਲੋਂ ਜ਼ਿਲ•ਾ ਹੁਸ਼ਿਆਰਪੁਰ ਦੀ ਹਦੂਦ ਅੰਦਰ 14 ਅਪ੍ਰੈਲ ਤੱਕ ਕਰਫ਼ਿਊ ਜਾਰੀ ਰੱਖਣ ਦੇ ਹੁਕਮ
ਹੁਸ਼ਿਆਰਪੁਰ, 31 ਮਾਰਚ ( ADESH ) : ਜ਼ਿਲ•ਾ ਹੁਸ਼ਿਆਰਪੁਰ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ•ਾ ਹੁਸ਼ਿਆਰਪੁਰ ਵਿੱਚ 14 ਅਪ੍ਰੈਲ ਤੱਕ ਕਰਫਿਊ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਜਾਰੀ ਕੀਤੇ ਹੁਕਮ ਵਿੱਚ ਜ਼ਿਲ•ਾ ਮੈਜਿਸਟਰੇਟ ਨੇ ਕਿਹਾ ਕਿ ਆਮ ਜਨਤਾ ਦੀ ਸੁਰੱਖਿਆ ਅਤੇ ਮਹਾਂਮਾਰੀ ਦੇ ਪ੍ਰਕੋਪ ਤੋਂ ਬੱਚਣ ਲਈ ਪਹਿਲਾਂ 23 ਮਾਰਚ ਨੂੰ ਕਰਫਿਊ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ ਅਤੇ ਹੁਣ ਇਸ ਹੁਕਮ ਦੀ ਨਿਰੰਤਰਤਾ ਵਿੱਚ 14 ਅਪ੍ਰੈਲ ਤੱਕ ਕਰਫਿਊ ਜਾਰੀ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।
ਕਰਫ਼ਿਊ ਦੌਰਾਨ ਲੋਕਾਂ ਦੇ ਘਰ ‘ਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ। ਜਾਰੀ ਕੀਤੇ ਹੁਕਮ ਸਬੰਧੀ ਜ਼ਿਲ•ਾ ਮੈਜਿਸਟਰੇਟ ਨੇ ਦੱਸਿਆ ਕਿ ਕਰਫਿਊ ਦੌਰਾਨ ਜੋ ਛੋਟਾਂ ਪਹਿਲਾਂ ਦਿੱਤੀਆਂ ਗਈਆਂ ਹਨ, ਉਹ ਅਗਲੇ ਹੁਕਮਾਂ ਤੱਕ ਬਰਕਰਾਰ ਰਹਿਣਗੀਆਂ ਅਤੇ ਜੇਕਰ ਕੋਈ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ, ਤਾਂ ਸੂਚਿਤ ਕਰ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਲਈ ਕਰਫਿਊ ਲਗਾਇਆ ਗਿਆ ਹੈ, ਇਸ ਲਈ ਉਹ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ। ਉਨ•ਾਂ ਕਿਹਾ ਕਿ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp