ਹੁਸ਼ਿਆਰਪੁਰ ਤੋਂ ਊਨਾ ਜਾਣ ਦਾ ਰੂਟ ਬਦਲਿਆ

-ਊਨਾ ‘ਚ ਪੱਥਰ ਡਿੱਗਣ ਨਾਲ ਰੋਡ ਜਾਮ
-ਬੀ.ਬੀ.ਐਮ.ਬੀ. ਨੇ ਇਕ ਵਾਰ ਫ਼ਿਰ ਟਾਲਿਆ ਵਾਧੂ ਪਾਣੀ ਛੱਡਣ ਦਾ ਫ਼ੈਸਲਾ
ਹੁਸ਼ਿਆਰਪੁਰ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਊਨਾ ਵਿੱਚ (ਹਿਮਾਚਲ ਪ੍ਰਦੇਸ਼) ਪੱਥਰ ਡਿੱਗ ਰਹੇ ਹਨ, ਜਿਸ ਕਾਰਨ ਰੋਡ ਜਾਮ ਹੋ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਊਨਾ ਵਲੋਂ ਪੱਥਰ ਡਿੱਗਣ ਨਾਲ ਹੋਏ ਰੋਡ ਜਾਮ ਦਾ ਮਾਮਲਾ ਧਿਆਨ ਵਿੱਚ ਲਿਆਉਣ ‘ਤੇ ਜ਼ਿਲ•ਾ ਪ੍ਰਸਾਸ਼ਨ ਹੁਸ਼ਿਆਰਪੁਰ ਨੇ ਤੁਰੰਤ ਕਾਰਵਾਈ ਕਰਦਿਆਂ ਯਾਤਰੀਆਂ ਦੀ ਸੁਵਿਧਾ ਲਈ ਹੁਸ਼ਿਆਰਪੁਰ ਤੋਂ ਊਨਾ ਜਾਣ ਦਾ ਰੂਟ ਬਦਲ ਦਿੱਤਾ ਹੈ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ-ਊਨਾ ਰੋਡ ‘ਤੇ ਪੈਂਦੇ ਪਿੰਡ ਚੱਕ ਸਾਧੂ ਤੋਂ ਪਹਿਲਾਂ ਪੁਲਿਸ ਨਾਕੇ ਲਗਾ ਕੇ ਰਾਹਗੀਰਾਂ ਨੂੰ ਊਨਾ ਵਾਇਆ ਗਗਰੇਟ ਭੇਜਿਆ ਜਾ ਰਿਹਾ ਹੈ। ਉਨ•ਾਂ ਦੱÎਸਿਆ ਕਿ ਉਨ•ਾਂ ਵਲੋਂ ਊਨਾ ਪ੍ਰਸਾਸ਼ਨ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਦੋਂ ਸਥਿਤੀ ਆਮ ਵਾਂਗ ਹੋ ਜਾਵੇਗੀ, ਤਾਂ ਪਹਿਲੇ ਵਾਲਾ ਰੂਟ ਖੋਲ• ਦਿੱਤਾ ਜਾਵੇਗਾ। ਉਨ•ਾਂ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਊਨਾ ਜਾਣ ਲਈ ਵਾਇਆ ਗਗਰੇਟ ਵਾਲਾ ਰੂਟ ਹੀ ਅਪਣਾਇਆ ਜਾਵੇ।
ਉਧਰ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਲੋਂ ਜੋ ਅੱਜ ਪੌਂਗ ਡੈਮ ਵਿੱਚੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਸੀ, ਉਸ ਨੂੰ ਇਕ ਵਾਰ ਫਿਰ 27 ਸਤੰਬਰ ਦੁਪਹਿਰ ਤੱਕ ਟਾਲ ਦਿੱਤਾ ਗਿਆ ਹੈ। ਬੀ.ਬੀ.ਐਮ.ਬੀ. ਵਲੋਂ ਵਾਧੂ ਪਾਣੀ ਛੱਡਣ ਸਬੰਧੀ ਇਕ ਸਮੀਖਿਆ ਮੀਟਿੰਗ 27 ਸਤੰਬਰ ਨੂੰ ਕੀਤੀ ਜਾ ਰਹੀ ਹੈ ਅਤੇ ਇਸ ਮੀਟਿੰਗ ਵਿੱਚ ਅਗਲਾ ਨਿਰਣਾ ਲਿਆ ਜਾਵੇਗਾ। ਉਨ•ਾਂ ਦੱਸਿਆ ਕਿ ਬੀ.ਬੀ.ਐਮ.ਬੀ. ਤਲਵਾੜਾ ਦੇ ਅਧਿਕਾਰੀ ਉਨ•ਾਂ ਦੇ ਸੰਪਰਕ ਵਿੱਚ ਹਨ ਅਤੇ ਉਨ•ਾਂ ਨੂੰ ਲਗਾਤਾਰ ਰਿਪੋਰਟ ਦੇ ਰਹੇ ਹਨ। ਉਨ•ਾਂ ਦੱਸਿਆ ਕਿ ਅੱਜ ਦਿੱਤੀ ਗਈ ਰਿਪੋਰਟ ਅਨੁਸਾਰ ਪੌਂਗ ਡੈਮ ਦੇ ਪਾਣੀ ਦਾ ਲੈਵਲ 1391.02 ਫੁੱਟ ਸੀ। ਜ਼ਿਕਰਯੋਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ 25 ਸਤੰਬਰ ਨੂੰ 3 ਵਜੇ 49 ਹਜ਼ਾਰ ਕਿਊਸਕ ਤੱਕ ਵਾਧੂ ਪਾਣੀ ਛੱਡਿਆ ਜਾਣਾ ਸੀ ਅਤੇ ਇਸ ਪਾਣੀ ਛੱਡਣ ਦੇ ਫ਼ੈਸਲੇ ਨੂੰ 26 ਸਤੰਬਰ ਤੱਕ ਟਾਲ ਦਿੱਤਾ ਗਿਆ ਸੀ ਅਤੇ ਅੱਜ ਵੀ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਵਲੋਂ ਇਸ ਫ਼ੈਸਲੇ ਨੂੰ 27 ਸਤੰਬਰ ਦੁਪਹਿਰ ਤੱਕ ਟਾਲ ਦਿੱਤਾ ਗਿਆ ਹੈ।

Related posts

Leave a Reply