ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਉਪਰਾਲੇ
—- ਕੈਬਨਿਟ ਮੰਤਰੀ ਵੱਲੋਂ ਕਰਫਿਓ ਦੋਰਾਨ ਜਿਲ•ਾ ਪ੍ਰਸਾਸਨ ਦੇ ਪ੍ਰਬੰਧਾ ਤੇ ਜਤਾਈ ਤਸੱਲੀ
ਪਠਾਨਕੋਟ,1 APRIL(BUREAU CHIEF RAJINDER RAJAN)- ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ ਉੱਥੇ ਜਿਲ•ਾ ਪਠਾਨਕੋਟ ਪ੍ਰਸਾਸਨ ਵੱਲੋਂ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਠਾਨਕੋਟ ਵਿੱਚ ਪਹੁੰਚ ਕਰਫਿਓ ਦੋਰਾਨ ਜਿਲ•ਾ ਪ੍ਰਸਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ , ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਠਾਨਕੋਟ ਵਿੱਚ ਕਰਫਿਓ ਦੋਰਾਨ ਜਿਲ•ਾ ਪ੍ਰਸਾਸਨ ਅਤੇ ਲੋਕਾਂ ਦਾ ਬਹੁਤ ਹੀ ਜਿਆਦਾ ਸਹਿਯੋਗ ਹੈ ਲੋਕ ਵੀ ਧਰਮ ਤੋਂ ਪਰੇ ਹੱਟ ਕੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਮਜਦੂਰਾਂ ਦੇ ਰਹਿਣ ਦੀ ਵਿਵਸਥਾ ਜਿਲ•ੇ ਵਿੱਚ ਹੀ ਕੀਤਾ ਗਿਆ ਹੈ ਅਤੇ ਕਿਸੇ ਵੀ ਤਰ•ਾਂ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਉਨ•ਾਂ ਦਾ ਪਠਾਨਕੋਟ ਆਉਂਣ ਦਾ ਇੱਕ ਹੀ ਉਦੇਸ ਸੀ ਕਿ ਅਗਰ ਕਿਸੇ ਤਰ•ਾਂ ਦੀ ਕੋਈ ਕਮੀ ਹੈ ਤਾਂ ਪੰਜਾਬ ਸਰਕਾਰ ਤੋਂ ਉਹ ਕਮੀ ਦੂਰ ਕਰਵਾਈ ਜਾਵੇ ਪਰ ਪਠਾਨਕੋਟ ਜਿਲ•ਾ ਪ੍ਰਸਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ ਇਸ ਲਈ ਪਠਾਨਕੋਟ ਜਿਲ•ਾ ਪ੍ਰਸਾਸਨ ਤੇ ਪਠਾਨਕੋਟ ਦੀ ਜਨਤਾ ਵਧਾਈ ਦੀ ਪਾਤਰ ਹੈ ਕਿ ਸਾਰੇ ਸਹਿਯੋਗ ਲਈ ਅੱਗੇ ਆਏ ਹਨ
EDITOR
CANADIAN DOABA TIMES
Email: editor@doabatimes.com
Mob:. 98146-40032 whtsapp