ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲੋਕ-ਡਿਪਟੀ ਕਮਿਸ਼ਨਰ
ਅਪਣੇ ਘਰ•ਾਂ ਅਤੇ ਆਲੇ ਦੁਆਲੇ ਸਾਫ ਸਫਾਈ ਦਾ ਰੱਖੋਂ ਧਿਆਨ
ਸਿਹਤ ਵਿਭਾਗ ਤੇ ਜਿਲ•ਾ ਪ੍ਰਸਾਸਨ ਦੀਆਂ ਹਦਾਇਤਾਂ ਤੇ ਅਮਲ ਕਰਕੇ ਰੋਕ ਸਕਦੇ ਹਾਂ ਕਰੋਨਾ ਵਾਈਰਸ ਦਾ ਵਿਸਥਾਰ
ਪਠਾਨਕੋਟ, 1 ਅਪ੍ਰੈਲ(RAJINDER RAJAN BUREAU CHIEF) ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਘਰਾਂ ਅੰਦਰ ਹੀ ਰਹੀਏ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਸਾਵਧਾਨੀਆਂ ਦੀ ਪਾਲਣਾ ਕਰੀਏ। ਇਹ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਅਸੀਂ ਹਰ ਸੰਭਵ ਕੋਸ਼ਿਸ਼ ਕੀਤੀ ਹੈ ਕਿ ਲੋਕ ਨੂੰ ਘਰਾਂ ਤੋਂ ਬਾਹਰ ਨਿੱਤ ਵਰਤੋਂ ਦੀਆਂ ਚੀਜਾਂ ਲੈਣ ਲਈ ਨਾ ਨਿਕਲਣਾ ਪਵੇ। ਇਸ ਤੋਂ ਇਲਾਵਾ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਜਿਲ•ਾ ਪਠਾਨਕੋਟ ਵਿੱਚ 31 ਜਾਗਰੁਕਤਾ ਗੱਡੀਆਂ ਉਤੇ ਸਪੀਕਰ ਲਗਾ ਕੇ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬਾਹਰ ਫਿਰਦੇ ਵਕਤ ਕੋਰੋਨਾ ਦੀ ਗ੍ਰਿਫਤ ਵਿਚ ਆਇਆ ਕੋਈ ਵੀ ਵਿਅਕਤੀ ਤਹਾਨੂੰ ਵਾਇਰਸ ਦੇ ਸਕਦਾ ਹੈ ਅਤੇ ਪਰਿਵਾਰ ਦੇ ਇਕ ਮੈਂਬਰ ਵੱਲੋਂ ਬਾਹਰ ਘੁੰਮਣ ਦੀ ਕੀਤੀ ਹੋਈ ਗਲਤੀ ਸਾਰੇ ਟੱਬਰ ਨੂੰ ਕੋਰੋਨਾ ਦਾ ਮਰੀਜ਼ ਬਣਾ ਸਕਦੀ ਹੈ, ਕਿਉਂਕਿ ਇਹ ਵਾਇਰਸ ਬਹੁਤ ਤੇਜ਼ੀ ਨਾਲ ਅੱਗੇ ਫੈਲਦਾ ਹੈ।
ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਖੰਘ, ਜੁਕਾਮ, ਬੁਖਾਰ ਹੈ ਤਾਂ ਉਹ ਆਪਣੇ ਪਰਿਵਾਰਿਕ ਮੈਂਬਰਾਂ ਤੋਂ ਵੀ ਘੱਟੋ-ਘੱਟ 1 ਮੀਟਰ ਦੀ ਦੂਰੀ ਬਣਾ ਕੇ ਰੱਖੋ, ਖੰਘਦੇ ਤੇ ਛਿੱਕਦੇ ਸਮੇਂ ਆਪਣਾ ਮੂੰਹ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕ ਕੇ ਰੱਖੋ ਅਤੇ ਖੁੱਲੇ ਵਿੱਚ ਨਾ ਥੁੱਕੇ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੀ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਹੱਥ ਲਗਾਉਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਧੋਵੋ ਜਾਂ ਅਲਕੋਹਲ ਯੁਕਤ ਹੈਂਡ ਸੈਨੀਟਾਈਜ਼ਰ ਨਾਲ ਸਾਫ਼ ਕਰੋ। ਇਸ ਤੋਂ ਇਲਾਵਾ ਘਰਾਂ ਵਿੱਚ ਸਾਫ਼-ਸਫਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਉਨਾਂ ਕਿਹਾ ਕਿ ਛੋਟੇ ਬੱਚੇ ਅਤੇ ਬਜ਼ੁਰਗ ਵਿਅਕਤੀ, ਸਰੀਰਕ ਤੌਰ ‘ਤੇ ਕਮਜ਼ੋਰ ਵਿਅਕਤੀ ਜਾਂ ਬਲੱਡ ਪ੍ਰੈਸ਼ਰ, ਸ਼ੂਗਰ ਜਾਂ ਹੋਰ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀ ਆਪਣੇ ਬਚਾਅ ਲਈ ਖ਼ਾਸ ਧਿਆਨ ਰੱਖਣ। ਜੇਕਰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਹੈ ਤਾਂ ਤੁਰੰਤ ਡਾਕਟਰ ਦੀ ਸਲਾਹ ਲਵੋ। ਉਨਾਂ ਕਿਹਾ ਕਿ ਘਰ ਵਿੱਚ ਆਉਂਦੇ ਦੁੱਧ ਦੇ ਪੈਕਟ ਜਾਂ ਭਾਂਡੇ ਨੂੰ ਵਰਤਣ ਤੋਂ ਪਹਿਲਾਂ, ਕੂੜੇਦਾਨ, ਭਾਂਡੇ, ਦਰਵਾਜੇ ਦੀ ਘੰਟੀ, ਬਜ਼ਾਰੋਂ ਲਿਆਂਦੀਆਂ ਸਬਜੀਆਂ ਤੇ ਫ਼ਲ, ਦਰਵਾਜ਼ੇ ਦੀਆਂ ਚਿਟਕਣੀਆਂ, ਬੂਟ ਤੇ ਚੱਪਲਾਂ ਆਦਿ ਨੂੰ ਸਮੇਂ-ਸਮੇਂ ਉਤੇ ਸੈਨੀਟਾਈਜ਼ ਕੀਤਾ ਜਾਵੇ। ਉਨਾਂ ਕਿਹਾ ਕਿ ਰਸੋਈ ਵਿੱਚ ਜਾਣ ਤੋਂ ਪਹਿਲਾਂ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥ ਸਾਬਣ ਅਤੇ ਪਾਣੀ ਨਾਲ 20 ਸੈਕਿੰਡ ਤੱਕ ਧੋਵੋ। ਇਸ ਤੋਂ ਇਲਾਵਾ ਰਸੋਈ ਵਿੱਚ ਵਰਤੇ ਜਾਣ ਵਾਲਾ ਚੁੱਲਾ, ਸਲੈਬਾਂ ਅਤੇ ਹੋਰ ਸਮਾਨ ਨੂੰ ਸੈਨੀਟਾਇਜ਼ ਕਰੋ। ਘਰ ਦੀ ਫਰਸ਼ ਨੂੰ ਵੀ ਫਿਨਾਈਲ ਨਾਲ ਰੋਜਾਨਾ ਸਾਫ਼ ਕਰੋ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp