ਦੁਕਾਨਦਾਰ ਐਪ ਰਾਹੀਂ ਆਰਡਰ ਪ੍ਰਾਪਤ ਕਰਕੇ ਜ਼ਰੂਰੀ ਵਸਤਾਂ ਕਰਵਾਉਣਗੇ ਮੁਹੱਈਆ , ਐਪ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ‘ਚ ਕੀਤਾ ਜਾ ਸਕਦੈ ਮੁਫ਼ਤ ਡਾਊਨਲੋਡ

ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਨੂੰ ਸਮਾਨ ਦੀ ਡਿਲੀਵਰੀ ਲਈ ਨਵਾਂ ਮੋਡਿਊਲ ਜਾਰੀ
-ਦੁਕਾਨਦਾਰ ਐਪ ਰਾਹੀਂ ਆਰਡਰ ਪ੍ਰਾਪਤ ਕਰਕੇ ਜ਼ਰੂਰੀ ਵਸਤਾਂ ਕਰਵਾਉਣਗੇ ਮੁਹੱਈਆ
-ਐਪ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ‘ਚ ਕੀਤਾ ਜਾ ਸਕਦੈ ਮੁਫ਼ਤ ਡਾਊਨਲੋਡ
ਹੁਸ਼ਿਆਰਪੁਰ,2 ਅਪ੍ਰੈਲ (SPL CORRESPONDENT GOURY SHAH):
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਰੂਰੀ ਵਸਤਾਂ ਦੀ ਘਰ ਵਿੱਚ ਪਹੁੰਚ ਯਕੀਨੀ ਬਣਾਉਣ ਲਈ ਕੋਵਾ ਐਪ ਵਿੱਚ ਇਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ•ਾ ਪ੍ਰਸ਼ਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ। ਉਨ•ਾਂ ਦੱਸਿਆ ਕਿ ਇਸ ਮੋਡਿਊਲ ਨੂੰ ਵਰਤਣ ਲਈ ਐਪ ਨੂੰ ਡਾਊਨਲੋਡ ਕਰਨਾ ਲਾਜ਼ਮੀ ਹੈ, ਜੋ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਵਿੱਚ ਮੁਫ਼ਤ ਉਪਲਬੱਧ ਹੈ। ਉਨ•ਾਂ ਦੱਸਿਆ ਕਿ ਕੋਵਾ ਐਪ ਦੇ ਮੈਨਯੂ ਵਿੱਚ ਰਿਕੁਐਸਟ ਗਰੋਸਰੀ ਟਾਈਪ ‘ਤੇ ਕਲਿੱਕ ਕਰਕੇ ਇਹ ਮੋਡਿਊਲ ਖੁੱਲ• ਜਾਵੇਗਾ। ਉਨ•ਾਂ ਦੱਸਿਆ ਕਿ ਇਸ ਉਪਰੰਤ ਕੋਈ ਵੀ ਵਿਅਕਤੀ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ। ਉਨ•ਾਂ ਦੱਸਿਆ ਕਿ ਮੋਡਿਊਲ ਰਾਹੀਂ ਕਿਸੇ ਵੀ ਵਿਅਕਤੀ ਵਲੋਂ ਫ਼ਲ-ਸਬਜ਼ੀਆਂ, ਦਵਾਈਆਂ, ਦੁੱਧ ਉਤਪਾਦ ਅਤੇ ਕਰਿਆਨੇ ਦੇ ਸਮਾਨ ਨੂੰ ਘਰ ਬੈਠੇ ਮੰਗਵਾਇਆ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਖਰੀਦੇ ਸਮਾਨ ਦੀ ਰਾਸ਼ੀ ਦਾ ਭੁਗਤਾਨ ਆਰਡਰ ਦੀ ਡਿਲੀਵਰੀ ਸਮੇਂ ਹੀ ਕਰਨਾ ਹੈ ਅਤੇ ਜੇਕਰ ਸਬੰਧਤ ਵਿਅਕਤੀ ਆਰਡਰ ਤੋਂ ਸੰਤੁਸ਼ਟ ਨਹੀਂ ਹੈ, ਤਾਂ ਕੋਵਾ ਐਪ ਵਿੱਚ ਰਿਪੋਰਟ ਕੀਤੀ ਜਾ ਸਕਦੀ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣੇ ਸਮਾਨ ਦੀ ਸਪਲਾਈ ਲਈ ਇਸ ਮੋਡਿਊਲ ਰਾਹੀਂ ਰਜਿਸਟਰੇਸ਼ਨ ਕਰ ਸਕਦਾ ਹੈ। ਉਨ•ਾਂ ਦੱਸਿਆ ਕਿ ਰਜਿਸਟਰੇਸ਼ਨ ਤੋਂ ਪਹਿਲਾਂ ਦੁਕਾਨਦਾਰ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸੇ ਵੀ ਵਸਤੂ ਦਾ ਵੇਚ ਮੁੱਲ ਐਮ.ਆਰ.ਪੀ. ਰੇਟਾਂ ਤੋਂ ਵੱਧ ਨਾ ਹੋਵੇ ਅਤੇ ਦੁਕਾਨਦਾਰ ਕੋਲ ਸਮਾਨ ਘਰ ਪਹੁੰਚਾਉਣ ਦੀ ਆਪਣੇ ਪੱਧਰ ‘ਤੇ ਸੁਵਿਧਾ ਹੋਵੇ। ਉਨ•ਾਂ ਦੱਸਿਆ ਕਿ ਅਜਿਹਾ ਨਾ ਹੋਣ ‘ਤੇ ਉਸ ਦੀ ਅਰਜ਼ੀ ਰੱਦ ਹੋ ਸਕਦੀ ਹੈ। ਉਨ•ਾਂ ਦੱਸਿਆ ਕਿ ਦੁਕਾਨਦਾਰ ਨੂੰ ਸਭ ਤੋਂ ਪਹਿਲਾਂ ਕੋਵਾ ਐਪ ਡਾਊਨਲੋਡ ਕਰਨਾ ਹੋਵੇਗਾ ਅਤੇ ਰਿਕੁਐਸਟ ਗਰੋਸਰੀ ਟਾਈਪ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਉਪਰੰਤ ਉਹ ਵੈਂਡਰ ਰਜਿਸਟਰੇਸ਼ਨ ‘ਤੇ ਕਲਿੱਕ ਕਰਕੇ ਆਨ ਰੋਲ ਹੋ ਸਕਦਾ ਹੈ। ਉਨ•ਾਂ ਦੱਸਿਆ ਕਿ ਅਰਜ਼ੀ ਦੇਣ ਲਈ ਜ਼ਿਲ•ੇ ਦਾ ਨਾਮ, ਮੋਬਾਇਲ ਨੰਬਰ ਅਤੇ ਪੂਰਾ ਪਤਾ ਦੱਸਣਾ ਹੋਵੇਗਾ ਅਤੇ ਫ਼ਿਰ ਵੇਚਣ ਵਾਲੀਆਂ ਵਸਤਾਂ ਜਿਵੇਂ ਦੁੱਧ ਉਤਪਾਦ, ਫ਼ਲ, ਸਬਜ਼ੀਆਂ, ਦਵਾਈਆਂ ਅਤੇ ਕਰਿਆਨੇ ਬਾਰੇ ਜਾਣਕਾਰੀ ਦੇਣੀ ਹੋਵੇਗੀ, ਉਪਰੰਤ ਆਖਰ ਵਿੱਚ ਡਿਲੀਵਰੀ ਕਰਤਾ ਬਾਰੇ ਜਾਣਕਾਰੀ ਦੇਣੀ ਪਵੇਗੀ। ਉਨ•ਾਂ ਦੱਸਿਆ ਕਿ ਇਸ ਉਪਰੰਤ ਇਹ ਰਜਿਸਟਰੇਸ਼ਨ ਅਰਜ਼ੀ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਨਲਾਈਨ ਚਲੀ ਜਾਵੇਗੀ। ਉਨ•ਾਂ ਦੱਸਿਆ ਕਿ ਜੇਕਰ ਇਹ ਅਰਜ਼ੀ ਮਨਜ਼ੂਰ ਹੋ ਜਾਂਦੀ ਹੈ, ਤਾਂ ਸਬੰਧਤ ਦੁਕਾਨਦਾਰ ਦੇ ਮੋਬਾਇਲ ‘ਤੇ ਇਕ ਆਈ.ਡੀ. ਅਤੇ ਪਾਸਵਰਡ ਭੇਜ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਹ ਆਈ.ਡੀ. ਪਾਸਵਰਡ ਵਰਤ ਕੇ ਦੁਕਾਦਨਦਾਰ ਦੁਕਾਨ ਦੇ ਸਟਾਕ ਅਤੇ ਉਨ•ਾਂ ਦੀ ਵਿਕਰੀ ਨੂੰ ਅਪਡੇਟ ਕਰ ਸਕਦਾ ਹੈ। ਉਨ•ਾਂ ਦੱਸਿਆ ਕਿ ਨਾਗਰਿਕਾਂ ਵਲੋਂ ਕੀਤੇ ਗਏ ਆਰਡਰ ਦੁਕਾਨਦਾਰ ਆਪਣੀ ਲਾਗਇਨ ਆਈ.ਡੀ. ਵਿੱਚ ਦੇਖ ਸਕਦਾ ਹੈ ਅਤੇ ਸਬੰਧਤ ਨਾਗਰਿਕ ਵਲੋਂ ਦਿੱਤੇ ਗਏ ਪਤੇ ‘ਤੇ ਇਹ ਆਰਡਰ ਪਹੁੰਚਾਉਣੇ ਹੋਣਗੇ। ਦੁਕਾਨਦਾਰ ਆਪਣੇ ਆਰਡਰ ਦੀ ਕੀਮਤ ਸਮਾਨ ਪਹੁੰਚਣ ‘ਤੇ ਵਸੂਲ ਪਾਵੇਗਾ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸ਼ਨ ਨੂੰ ਇਸ ਮੋਡਿਊਲ ਦੀ ਵਰਤੋਂ ਲਈ ਲਾਗਇਨ ਪਾਸਵਰਡ ਪ੍ਰਦਾਨ ਕੀਤਾ ਜਾਵੇਗਾ, ਜਿਸ ਦੀ ਵਰਤੋਂ ਕਰਕੇ ਆਪਣੇ ਜ਼ਿਲ•ੇ ਨਾਲ ਸਬੰਧਤ ਜ਼ਿਲ•ੇ ਦੇ ਦੁਕਾਨਦਾਰਾਂ ਦੀ ਅਰਜ਼ੀ ਨੂੰ ਮਨਜ਼ੂਰ ਜਾਂ ਰੱਦ ਕੀਤਾ ਜਾ ਸਕਦਾ ਹੈ। ਜੇਕਰ ਜ਼ਿਲ•ਾ ਪ੍ਰਸ਼ਾਸ਼ਨ ਨੂੰ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਕਿਸੇ ਵੀ ਸਮੇਂ ਕਿਸੇ ਵੀ ਦੁਕਾਨਦਾਰ ਦੀ ਰਜਿਸਟਰੇਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply