-ਕੋਵਾ ਐਪ ਰਾਹੀਂ ਹਾਸਲ ਕੀਤੀ ਜਾ ਸਕਦੀ ਹੈ ਡਾਕਟਰੀ ਸਲਾਹ : ਡਿਪਟੀ ਕਮਿਸ਼ਨਰ
-ਕਨੈਕਟ-ਟੂ-ਡਾਕਟਰ ਨਾਂਅ ਤੋਂ ਜਾਰੀ ਕੀਤਾ ਹੈਲਪਲਾਈਨ ਨੰਬਰ 1800-180-4104
– ਵਲੰਟੀਅਰ ਵਜੋਂ ਸੇਵਾਵਾਂ ਨਿਭਾਉਣ ਲਈ ਕੋਵਾ ਐਪ ਡਾਊਨਲੋਡ ਕਰਕੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ
ਹੁਸ਼ਿਆਰਪੁਰ, 2 ਅਪ੍ਰੈਲ (ADESH PARMINDER SINGH) :
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਨਤਾ ਨੂੰ ਸੁਰੱਖਿਅਤ ਰੱਖਣ ਦੀ ਇਸ ਪ੍ਰਕ੍ਰਿਆ ਦੇ ਚੱਲਦੇ ਜ਼ਿਲ•ੇ ਵਿੱਚ ਕਰਫ਼ਿਊ ਵੀ ਲਗਾਇਆ ਗਿਆ ਹੈ। ਉਨ•ਾਂ ਕਿਹਾ ਕਿ ਇਸ ਕਰਫ਼ਿਊ ਦੌਰਾਨ ਆਮ ਜਨਤਾ ਤੱਕ ਡਾਕਟਰੀ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੋਵਾ ਐਪ ਦੇ ਮਾਧਿਅਮ ਨਾਲ ਕਨੈਕਟ-ਟੂ-ਡਾਕਟਰ ਨਾਮ ਤੋਂ ਵਿਸ਼ੇਸ਼ ਹੈਲਪਲਾਈਨ ਨੰਬਰ 1800-180-4104 ਜਾਰੀ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਹ ਸੁਵਿਧਾ ਨਾਗਰਿਕਾਂ ਨੂੰ ਦੇਸ਼ ਭਰ ਵਿੱਚ 1800 ਤੋਂ ਵੱਧ ਮਾਹਿਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਵਿੱਚ ਮਦਦ ਕਰੇਗੀ ਅਤੇ ਜਨਤਾ ਕੋਵਿਡ-19 ਅਤੇ ਹੋਰ ਚਿੰਤਾਵਾਂ ਸਬੰਧੀ ਡਾਕਟਰੀ ਸਲਾਹ ਪ੍ਰਾਪਤ ਕਰ ਸਕਣਗੇ। ਉਨ•ਾਂ ਇਸ ਸਬੰਧ ਵਿੱਚ ਜ਼ਿਲ•ੇ ਦੇ ਮਾਹਿਰ ਡਾਕਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਵੈ-ਇਛੁੱਕ ਭਾਗੀਦਾਰੀ ਲਈ ਇਸ ਨੇਕ ਉਪਰਾਲੇ ਦਾ ਹਿੱਸਾ ਬਣ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਹਰੇਕ ਵਿਅਕਤੀ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕੋਵਾ ਐਪ ਰਾਹੀਂ ਰਜਿਸਟਰੇਸ਼ਨ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਰਾਹੀਂ ਕੋਈ ਵੀ ਵਿਅਕਤੀ ਜਾਂ ਸੰਸਥਾ ਸਵੈ-ਇੱਛਾ ਨਾਲ ਰਜਿਸਟਰੇਸ਼ਨ ਕਰਵਾ ਕੇ ਵਲੰਟੀਅਰ ਦੇ ਤੌਰ ‘ਤੇ ਸੇਵਾਵਾਂ ਨਿਭਾਅ ਸਕਦੀ ਹੈ। ਉਨ•ਾਂ ਦੱਸਿਆ ਕਿ ਇਨ•ਾਂ ਰਜਿਸਟਰਡ ਵਲੰਟੀਅਰਾਂ ਤੋਂ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ•ਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਵਾ ਐਪ ਡਾਊਨਲੋਡ ਕਰਕੇ ਆਪਣੇ ਆਪ ਨੂੰ ਵਲੰਟੀਅਰ ਵਜੋਂ ਰਜਿਸਟਰਡ ਕਰ ਸਕਦੇ ਹਨ।
ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਲੰਟੀਅਰ ਤੋਂ ਵੱਖ-ਵੱਖ ਤਰ•ਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਇਨ•ਾਂ ਸੇਵਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਵੰਡਿਆ ਗਿਆ ਹੈ। ਪਹਿਲੀ ਕੈਟਾਗਿਰੀ ਵਿੱਚ ਕਮਿਊਨਿਟੀ ਰਿਸਪਾਂਸ ਵਲੰਟੀਅਰ ਦੀ ਹੈ, ਜਿਸ ਦੀ ਭੂਮਿਕਾ ਦਵਾਈਆਂ, ਭੋਜਨ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਹੋਵੇਗਾ। ਇਸ ਤੋਂ ਇਲਾਵਾ ਜ਼ਰੂਰਤਮੰਦ ਲੋਕਾਂ ਲਈ ਖਾਣਾ ਬਣਾਉਣ ਦੀ ਸੇਵਾ ਵੀ ਲਈ ਜਾਵੇਗੀ। ਦੂਸਰੀ ਕੈਟਾਗਿਰੀ ਪੇਸ਼ੈਂਟ ਟਰਾਂਸਪੋਰਟ ਵਲੰਟੀਅਰ ਦੀ ਹੈ ਅਤੇ ਇਹ ਵਲੰਟੀਅਰ ਉਨ•ਾਂ ਮਰੀਜ਼ਾਂ ਦੇ ਘਰਾਂ ਤੱਕ ਸੁਰੱਖਿਅਤ ਵਾਹਨ ਸੇਵਾਵਾਂ ਪ੍ਰਦਾਨ ਕਰਨਗੇ, ਜਿਸ ਨੂੰ ਮੈਡੀਕਲ ਫਿਟ ਕਰਨ ਦੇ ਬਾਅਦ ਡਿਸਚਾਰਜ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਤੀਸਰੀ ਕੈਟਾਗਿਰੀ ਸਰਕਾਰੀ ਟਰਾਂਸਪੋਰਟ ਵਲੰਟੀਅਰ ਦੀ ਹੈ, ਇਨ•ਾਂ ਦੀ ਭੂਮਿਕਾ ਸਰਕਾਰੀ ਸੇਵਾਵਾਂ ਅਤੇ ਹੋਰ ਸਾਈਟਾਂ ਵਿੱਚ ਉਪਕਰਨ, ਸਪਲਾਈ ਅਤੇ ਦਵਾਈਆਂ ਟਰਾਂਸਪੋਰਟ ਦਾ ਕੰਮ ਕਰਨ ਦੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੌਥੀ ਕੈਟਾਗਿਰੀ ਚੈਕ ਇਨ ਅਤੇ ਚੈਟ ਵਲੰਟੀਅਰ ਦੀ ਹੈ, ਇਨ•ਾਂ ਵਲੰਟੀਅਰਾਂ ਦੀ ਭੂਮਿਕਾ ਉਨ•ਾਂ ਵਿਅਕਤੀਆਂ ਨੂੰ ਥੋੜੇ ਸਮੇਂ ਲਈ ਟੈਲੀਫੋਨ ਸਹਾਇਤਾ ਪ੍ਰਦਾਨ ਕਰਨਾ ਹੈ, ਜੋ ਕਿ ਇਕੱਲੇਪਣ ਅਤੇ ਸੈਲਫ ਆਈਸੋਲੇਸ਼ਨ ਦੇ ਸ਼ਿਕਾਰ ਹਨ ਅਤੇ ਅੰਤਿਮ ਕੈਟਾਗਿਰੀ ਸਾਫਟਵੇਅਰ ਡਿਵੈਲਪਮੈਂਟ ਵਲੰਟੀਅਰ ਦੀ ਹੈ, ਜੋ ਕਿ ਸਰਕਾਰ ਦੀ ਲੋੜ ਅਨੁਸਾਰ ਵੱਖ-ਵੱਖ ਆਈ.ਟੀ. ਪ੍ਰੋਗਰਾਮ ਅਤੇ ਸਾਫਟ ਵੇਅਰ ਵਿੱਚ ਸ਼ਾਮਲ ਹੋਣਗੇ।
+++++++++++++++++
EDITOR
CANADIAN DOABA TIMES
Email: editor@doabatimes.com
Mob:. 98146-40032 whtsapp