CANADIAN DOABA TIMES : ਕਰੋਨਾ ਵਾਇਰਸ ਸਬੰਧੀ ਜਾਣਕਾਰੀ ਕੋਵਾ ਐਪ ਰਾਹੀਂ ਹਾਸਲ ਕੀਤੀ ਜਾ ਸਕਦੀ ਅਤੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ : ਡਿਪਟੀ ਕਮਿਸ਼ਨਰ

                ਕਰੋਨਾ ਵਾਇਰਸ ਸਬੰਧੀ ਜਾਣਕਾਰੀ ਕੋਵਾ ਐਪ ਰਾਹੀਂ ਹਾਸਲ ਕੀਤੀ ਜਾ ਸਕਦੀ ਅਤੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ : ਡਿਪਟੀ ਕਮਿਸ਼ਨਰ
                            ਕੋਈ ਵੀ ਵਿਅਕਤੀ ਜਾਂ ਸੰਸਥਾ ਸਵੈ-ਇੱਛਾ ਨਾਲ ਰਜਿਸਟ੍ਰੇਸ਼ਨ ਕਰਵਾ ਕੇ ਵਲੰਟੀਅਰ ਦੇ ਤੌਰ ‘ਤੇ ਸੇਵਾਵਾਂ ਨਿਭਾਅ ਸਕਦੇ ਹਨ
ਪਠਾਨਕੋਟ, 3 ਅਪ੍ਰੈਲ(RAJINDER RAJAN BUREAU CHIEF)ਪੰਜਾਬ ਵਿਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜ਼ਰੂਰੀ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੀ ਇਸ ਪ੍ਰਕਿਰਿਆ ਕਾਰਨ ਜ਼ਿਲ•ੇ ਵਿਚ ਕਰਫ਼ਿਊ ਵੀ ਲਗਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਆਮ ਲੋਕਾਂ ਤੱਕ ਡਾਕਟਰੀ ਪਹੁੰਚ ਯਕੀਨੀ ਬਣਾਉਣ ਲਈ ਰਾਜ ਸਰਕਾਰ ਵੱਲੋਂ ਕੋਵਾ ਐਪ ਦੇ ਮਾਧਿਅਮ ਨਾਲ ਕੁਨੈਕਟ ਟੂ ਡਾਕਟਰ ਨਾਮ ਦਾ ਵਿਸ਼ੇਸ਼ ਹੈਲਪ ਲਾਈਨ ਨੰਬਰ 1800-180-4104 ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੁਵਿਧਾ ਨਾਗਰਿਕਾਂ ਨੂੰ ਦੇਸ਼ ਭਰ ‘ਚ  1800 ਤੋਂ ਵੱਧ ਮਾਹਿਰ ਡਾਕਟਰਾਂ ਦੇ ਨੈੱਟਵਰਕ ਨਾਲ ਜੁੜਨ ਵਿਚ ਮਦਦ ਕਰੇਗੀ ਅਤੇ ਜਨਤਾ ਕੋਵਿਡ-19 ਅਤੇ ਹੋਰ ਚਿੰਤਾਵਾਂ ਸਬੰਧੀ ਡਾਕਟਰੀ ਸਲਾਹ ਪ੍ਰਾਪਤ ਕਰ ਸਕਣਗੇ। ਉਨ•ਾਂ ਇਸ ਸਬੰਧ ‘ਚ ਜ਼ਿਲ•ੇ ਦੇ ਮਾਹਿਰ ਡਾਕਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਵੈ-ਇੱਛੁਕ ਭਾਗੀਦਾਰੀ ਲਈ ਇਸ ਨੇਕ ਉਪਰਾਲੇ ਦਾ ਹਿੱਸਾ ਬਣ ਸਕਦੇ ਹਨ।
ਉਨ•ਾਂ ਦੱਸਿਆ ਕਿ ਕਰੋਨਾ ਵਾਇਰਸ ਖਿਲਾਫ ਜੰਗ ਵਿਚ ਹਰੇਕ ਵਿਅਕਤੀ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕੋਵਾ ਐਪ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਰਾਹੀਂ ਕੋਈ ਵੀ ਵਿਅਕਤੀ ਜਾਂ ਸੰਸਥਾ ਸਵੈ-ਇੱਛਾ ਨਾਲ ਰਜਿਸਟ੍ਰੇਸ਼ਨ ਕਰਵਾ ਕੇ ਵਲੰਟੀਅਰ ਦੇ ਤੌਰ ‘ਤੇ ਸੇਵਾਵਾਂ ਨਿਭਾਅ ਸਕਦੇ ਹਨ।  ਉਨ•ਾਂ ਕਿਹਾ ਕਿ ਰਜਿਸਟਰਡ ਵਲੰਟੀਅਰਾਂ ਤੋਂ ਜ਼ਿਲ•ਾ ਪ੍ਰਸ਼ਾਸਨ ਵੱਲੋਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।  ਉਨ•ਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੋਵਾ ਐਪ ਡਾਊਨਲੋਡ ਕਰ ਕੇ ਆਪਣੇ ਆਪ ਨੂੰ ਵਲੰਟੀਅਰ ਵਜੋਂ ਰਜਿਸਟਰਡ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਲੰਟੀਅਰ ਤੋਂ ਵੱਖ-ਵੱਖ ਤਰ•ਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਇਨ•ਾਂ ਸੇਵਾਵਾਂ ਨੂੰ ਵੱਖ-ਵੱਖ ਕੈਟਾਗਰੀ ਵਿਚ ਵੰਡਿਆਂ ਗਿਆ ਹੈ। ਪਹਿਲੀ ਕੈਟਾਗਰੀ ਕਮਿਊਨਿਟੀ ਰਿਸਪਾਂਸ ਵਲੰਟੀਅਰ ਦੀ ਹੈ, ਜਿਸ ਦੀ ਭੂਮਿਕਾ ਦਵਾਈਆਂ, ਭੋਜਨ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਹੋਵੇਗਾ। ਇਸ ਤੋਂ ਇਲਾਵਾ ਜ਼ਰੂਰਤਮੰਦ ਲੋਕਾਂ ਲਈ ਖਾਣਾ ਬਣਾਉਣ ਦੀ ਸੇਵਾ ਵੀ ਲਈ ਜਾਵੇਗੀ। ਦੂਸਰੀ ਕੈਟਾਗਰੀ ਪੇਸੈਂਟਟਰਾਂਸਪੋਰਟ ਵਲੰਟੀਅਰ ਦੀ ਹੈ ਅਤੇ ਇਹ ਵਲੰਟੀਅਰ ਉਨ•ਾਂ ਮਰੀਜ਼ਾਂ ਦੇ ਘਰਾਂ ਤੱਕ ਸੁਰੱਖਿਅਤ ਵਾਹਨ ਸੇਵਾਵਾਂ ਪ੍ਰਦਾਨ      ਕਰਨਗੇ ਜਿਨ•ਾਂ ਨੂੰ ਮੈਡੀਕਲ ਫਿੱਟ ਕਰਨ ਦੇ ਬਾਅਦ ਡਿਸਚਾਰਜ ਕੀਤਾ ਜਾਵੇਗੀ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply