CANADIAN DOABA TIMES : ਕਰਫ਼ਿਊ ਦੀ ਉਲੰਘਣਾ ; ਹੁਣ ਤੱਕ ਜ਼ਿਲ•ੇ ‘ਚ ਕੁੱਲ 106 ਮਾਮਲੇ ਦਰਜ, 160 ਕੀਤੇ ਗ੍ਰਿਫਤਾਰ

 –ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ : 

ਹੁਸ਼ਿਆਰਪੁਰ, 3 ਅਪ੍ਰੈਲ : (ADESH)
ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਜਨਤਾ ਦੀ ਸੁਰੱਖਿਆ ਲਈ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਜ਼ਿਲ•ੇ ਵਿੱਚ ਕੁੱਲ 106 ਮਾਮਲੇ ਦਰਜ ਕੀਤੇ ਗਏ ਹਨ ਅਤੇ 160 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਜ਼ਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਕਤ ਤੋਂ ਇਲਾਵਾ 43 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਉਨ•ਾਂ ਸਖਤ ਹਦਾਇਤ ਕਰਦਿਆਂ ਕਿਹਾ ਕਿ ਅਹਿਤਿਆਤ ਵਜੋਂ ਜਿਨ•ਾਂ ਵਿਅਕਤੀਆਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ, ਉਹ ਬਾਹਰ ਨਾ ਨਿਕਲਣ ਅਤੇ ਜੇਕਰ ਉਹ ਉਲੰਘਣਾ ਕਰਦੇ ਹਨ, ਤਾਂ ਉਨ•ਾਂ ਖਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਅਪਣਾਈ ਜਾ ਰਹੀ ਹੈ, ਜਿਸ ਸਦਕਾ ਜ਼ਿਲ•ਾ ਪੁਲਿਸ ਵਲੋਂ ਹੁਣ ਤੱਕ 106 ਮਾਮਲੇ ਦਰਜ ਕੀਤੇ ਗਏ ਹਨ, ਜਦਕਿ 160 ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 43 ਵਾਹਨ ਜ਼ਬਤ ਕੀਤੇ ਗਏ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਆਪਣੀ, ਆਪਣੇ ਪਰਿਵਾਰ ਅਤੇ ਦੂਸਰਿਆਂ ਦੀ ਸੁਰੱਖਿਆ ਲਈ ਜਾਰੀ ਕੀਤੇ ਗਏ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ, ਤਾਂ ਜੋ ਸਮਾਜ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply