ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜ਼ਿਲਾ ਪ੍ਰੀਸ਼ਦ ਵਲੋਂ ਡਿਸਪੈਂਸਰੀਆਂ ਨੂੰ ਮਾਸਕ ਅਤੇ ਸੈਂਨੀਟਾਈਜ਼ਰ ਵੰਡੇ
ਪੇਂਡੂ ਖੇਤਰ ਵਿਚ ਚੱਲ ਰਹੀਆਂ ਡਿਸਪੈਂਸਰੀਆਂ ਵਿਚ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ
ਗੁਰਦਾਸਪੁਰ, 4 ਅਪ੍ਰੈਲ ( ਅਸ਼ਵਨੀ )
ਸ. ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਵਲੋਂ ਜ਼ਿਲੇ ਅੰਦਰ ਜ਼ਿਲਾ ਪ੍ਰੀਸ਼ਦ ਅਧੀਨ ਚੱਲ ਰਹੀਆਂ ਡਿਸਪੈਂਸਰੀਆਂ ਨੂੰ ਮਾਸਕ ਅਤੇ ਸੈਂਨੀਟਾਈਜ਼ਰ ਵੰਡੇ ਗਏ। ਇਸ ਮੌਕੇ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਲਖਵਿੰਦਰ ਸਿੰਘ ਡੀ.ਡੀ.ਪੀ.ਓ, ਬੁੱਧੀਰਾਜ ਸਿੰਘ ਸੈਕਟਰੀ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ, ਸਿਕੰਦਰ ਸਿੰਘ ਪੀ.ਏ ਅਤੇ ਸੋਹਣ ਸਿਘ ਸੁਪਰਡੈਂਟ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ. ਬਾਜਵਾ ਨੇ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਅਧੀਨ ਗੁਰਦਾਸਪੁਰ ਜ਼ਿਲੇ ਅੰਦਰ ਪਿੰਡਾਂ ਅੰਦਰ 91 ਡਿਸਪੈਂਸਰੀਆਂ ਕੰਮ ਕਰ ਰਹੀਆਂ ਨ। ਹਰੇਕ ਡਿਸਪੈਂਸਰੀ ਨੂੰ 74 ਮਾਸਕ ਅਤੇ 07 ਸੈਂਨੀਟਾਈਜ਼ਰ ਦਿੱਤੇ ਗਏ ਹਨ ਤਾਂ ਜੋ ਡਿਸਪੈਂਸਰੀ ਵਿਚ ਕੰਮ ਕਰ ਰਹੇ ਸਟਾਫ ਨੂੰ ਕਰੋਨਾ ਵਾਇਰਸ ਦੋਰਾਨ ਕੀਤੇ ਜਾ ਰਹੇ ਕੰਮ ਕਾਜ ਦੋਰਾਨ ਕੋਈ ਮੁਸ਼ਕਿਲ ਨਾ ਆਵੇ ਅਤੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨਾਂ ਦੱਸਿਆ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜਿਲੇ ਅੰਦਰ ਲੱਗੇ ਕਰਫਿਊ ਦੋਰਾਨ ਜ਼ਿਲਾ ਪ੍ਰੀਸਦ ਅਧੀਨ ਚੱਲ ਰਹੀਆਂ ਡਿਸਪੈਂਸਰੀਆਂ ਦੇ ਡਾਕਟਰ ਅਤੇ ਸਾਰਾ ਸਟਾਫ ਲੋਕਾਂ ਦੀ ਸੇਵਾ ਕਰਨ ਵਿਚ ਲੱਗਾ ਹੋਇਆ ਹੈ ਅਤੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਚੇਅਰਮੈਨ ਬਾਜਵਾ ਨੇ ਅੱਗੇ ਦੱਸਿਆ ਕਿ ਇਸ ਮੋਕੇ ਡਾਕਟਰਾਂ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਡਿਸਪੈਂਸਰੀ ਵਿਚ ਦਵਾਈਆਂ ਦੇ ਹੋਰ ਪ੍ਰਬੰਧ ਕੀਤੇ ਜਾਣ, ਜਿਸ ਸਬੰਧੀ ਉਨਾਂ ਦੱਸਿਆ ਕਿ ਅਗਲੇ 2-3 ਦਿਨਾਂ ਤਕ ਡਿਸਪੈਂਸਰੀਆਂ ਵਿਚ ਹੋਰ ਲੋੜੀਦੀਆਂ ਦਵਾਈਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨਾਂ ਅੱਗੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਿਲੇ ਅੰਦਰ ਅੰਦਰ ਵੀ ਕਰੋਨਾ ਵਾਇਰਸ ਦੇ ਬਚਾਅ ਈ ਲਗਾਏ ਕਰਫਿਊ ਦੋਰਾਨ ਲੋਕਾਂ ਨੂੰ ਘਰ-ਘਰ ਜਰੂਰੀ ਵਸਤਾਂ ਪੁਜਦੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰਫਿਊ ਦੋਰਾਨ ਘਰਾਂ ਵਿਚ ਰਹਿਣ ਨੂੰ ਤਰਜੀਹ ਦਿੱਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋ ਕੇ ਰੱਖਿਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp