ਕੋਵਿਡ-19; ਹੁਣ ਤੱਕ ਲਏ 218 ਸੈਂਪਲਾਂ ‘ਚੋਂ 163 ਨੈਗੇਟਿਵ : ਸਿਵਲ ਸਰਜਨ ਡਾ. ਜਸਵੀਰ ਸਿੰਘ
ਹੁਸ਼ਿਆਰਪੁਰ, 3 ਅਪ੍ਰੈਲ (BUREAU JASPAL SINGH DHATT) :
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 218 ਸੈਂਪਲ ਲਏ ਗਏ ਹਨ, ਜਿਨ•ਾਂ ਵਿਚੋਂ 163 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 49 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ•ਾਂ ਕਿਹਾ ਕਿ 6 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ, ਜਿਨ•ਾਂ ਵਿੱਚੋਂ ਪਿੰਡ ਮੋਰਾਂਵਾਲੀ ਦੇ ਇਕ ਪੋਜ਼ੀਟਿਵ ਮਰੀਜ਼ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ। ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿੱਚ 11 ਮਰੀਜ਼ ਦਾਖਲ ਹਨ।
ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨ•ਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ। ਉਨ•ਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp