ਡੀਸੀ ਗੁਰਦਾਸਪੁਰ ਮੁਹੰਮਦ ਇਸਫਾਕ ਵੱਲੋਂ ਬਟਾਲੇ ਤੋਂ ਵਾਇਰਲ ਹੋ ਰਹੀ ਖ਼ਬਰ ਕਿ ਗੁੱਜਰਾਂ ਤੋਂ ਦੁੱਧ ਨਾ ਲਵੋ ਦਾ ਖੰਡਨ, ਕਿਹਾ ਪੱਤਰਕਾਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ

ਗੁਰਦਾਸਪੁਰ (ਆਦੇਸ਼ ਪਰਮਿੰਦਰ ਸਿੰਘ ) ਡੀਸੀ ਗੁਰਦਾਸਪੁਰ ਮੁਹੰਮਦ ਇਸਫਾਕ ਵੱਲੋਂ ਬਟਾਲੇ ਤੋਂ ਵਾਇਰਲ ਹੋ ਰਹੀ ਖ਼ਬਰ ਕਿ ਗੁੱਜਰਾਂ ਤੋਂ ਦੁੱਧ ਨਾ ਲਵੋ ਦਾ ਖੰਡਨ ਤੇ ਕਿਹਾ ਕਿ ਪੱਤਰਕਾਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਡੀਸੀ ਗੁਰਦਾਸਪੁਰ ਮੁਹੰਮਦ ਇਸਫਾਕ ਨੇ EDITOR CANADIAN DOABA TIMES ਨਾਲ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਹੈ ਕਿ ਜਿਹੜੀ ਖਬਰ ਬਟਾਲੇ ਤੋਂ ਵਾਇਰਲ ਹੋ ਰਹੀ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਨਵਾਂ ਹੁਕਮ ਜਾਰੀ ਕਰਦਿਆਂ ਹੋਇਆਂ ਕਿਹਾ ਗਿਆ ਹੈ ਕਿ ਜਿਹੜੇ ਲੋਕ ਗੁੱਜਰਾਂ ਕੋਲੋਂ ਦੁੱਧ ਲੈਣਗੇ ਉਨ੍ਹਾਂ ਖਿਲਾਫ਼ ਮੁਕੱਦਮੇ ਦਰਜ ਕੀਤੇ ਜਾਣਗੇ ਇਹ ਖ਼ਬਰ ਬਿਲਕੁਲ ਝੂਠੀ ਹੈ ਤੇ ਇੱਕ ਅਫਵਾਹ ਫੈਲਾਈ ਗਈ ਹੈ ਉਨ੍ਹਾਂ ਨੇ ਇਸ ਖਬਰ ਦਾ ਖੰਡਨ ਕੀਤਾ ਹੈ ਕਿ ਉਹ ਉਨ੍ਹਾਂ ਨੇ ਅਜਿਹਾ ਕੋਈ ਹੁਕਮ ਨਹੀਂ ਜਾਰੀ ਕੀਤਾ ਉਨ੍ਹਾਂ ਨੇ ਇਹ ਵੀ ਆਖਿਆ ਹੈ ਕਿ ਉਕਤ ਖ਼ਬਰ ਨੂੰ ਵਾਇਰਲ ਕਰਨ ਵਾਲੇ ਪੱਤਰਕਾਰ ਖਿਲਾਫ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਨੇ ਹੋਰਨਾਂ ਪੱਤਰਕਾਰਾਂ ਨੂੰ ਵੀ ਤਾੜਨਾ ਕੀਤੀ ਕਿ ਬਿਨਾਂ ਤੱਥਾਂ ਦੀ ਪੜਤਾਲ ਕੀਤੇ ਬਗ਼ੈਰ ਕੋਈ ਖਬਰ ਪਬਲਿਸ਼ ਨਾ ਕੀਤੀ ਜਾਵੇ ਉਨ੍ਹਾਂ ਨੇ ਇਹ ਵੀ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੂਠੀਆਂ ਖਬਰਾਂ ਪ੍ਰਕਾਸ਼ਿਤ ਕਰਨ ਵਾਲਿਆਂ ਖਿਲਾਫ ਸੋਸ਼ਲ ਮੀਡੀਆ ਤੇ ਹੋਰਨਾਂ ਵੈੱਬਸਾਈਟ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਜੇਕਰ ਕੋਈ ਫੇਸਬੁੱਕ ਜਾਂ ਸੋਸ਼ਲ ਮੀਡੀਆ ਤੇ ਝੂਠੀ ਖ਼ਬਰ ਪ੍ਰਸਾਰਿਤ ਕਰੇਗਾ ਤਾਂ ਕਾਨੂੰਨੀ ਕਾਰਵਾਈ ਕਰਦੇ ਹੋਏ ਉਸ ਨੂੰ ਸਿੱਧਾ ਜੇਲ੍ਹ ਭੇਜਿਆ ਜਾਵੇਗਾ.
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply