ਡਾਕ ਵਿਭਾਗ ਵਲੋਂ ਪਿੰਡਾਂ ‘ਚ ਡੋਰ-ਟੂ-ਡੋਰ ਪੈਨਸ਼ਨ ਵੰਡਣੀ ਸ਼ੁਰੂ – ਡਿਪਟੀ ਕਮਿਸ਼ਨਰ

ਡਾਕ ਵਿਭਾਗ ਵਲੋਂ ਪਿੰਡਾਂ ‘ਚ ਡੋਰ-ਟੂ-ਡੋਰ ਪੈਨਸ਼ਨ ਵੰਡਣੀ ਸ਼ੁਰੂ
-ਲਾਭਪਾਤਰੀਆਂ ਨੂੰ ਸੁਚਾਰੂ ਢੰਗ ਨਾਲ ਘਰ-ਘਰ ਮੁਹੱਈਆ ਕਰਵਾਈ ਜਾ ਰਹੀ ਹੈ ਪੈਨਸ਼ਨ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 5 ਅਪ੍ਰੈਲ (ADESH PARMINDER SINGH, GORY SHAH) :
ਜਿੱਥੇ ਬੈਂਕਾਂ ਵਲੋਂ ਡੋਰ-ਟੂ-ਡੋਰ ਪੈਨਸ਼ਨ ਵੰਡੀ ਜਾ ਰਹੀ ਹੈ, ਉਥੇ ਡਾਕ ਵਿਭਾਗ ਵਲੋਂ ਵੀ ਪਿੰਡਾਂ ਵਿੱਚ ਘਰ-ਘਰ ਪੈਨਸ਼ਨ ਵੰਡਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ੇ ਦੇ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਸੁਚਾਰੂ ਢੰਗ ਨਾਲ ਘਰ-ਘਰ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਡਾਕ ਵਿਭਾਗ ਦੇ 404 ਕਰਮਚਾਰੀਆਂ ਵਲੋਂ ਸਰਪੰਚਾਂ ਦੇ ਸਹਿਯੋਗ ਨਾਲ ਘਰ-ਘਰ ਪੈਨਸ਼ਨ ਵੰਡਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਇਨ•ਾਂ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੈਨਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀ ਸਰਕਾਰ ਵਲੋਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ•ਾਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਘਰਾਂ ਵਿੱਚੋਂ ਬਾਹਰ ਨਾ ਨਿਕਲੋ। ਉਨ•ਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ‘ਤੇ ਲਾਭਪਾਤਰੀਆਂ ਨੂੰ ਘਰਾਂ ਵਿੱਚ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਂਸ ਬਹੁਤ ਜ਼ਰੂਰੀ ਹੈ, ਇਸ ਲਈ ਇਸ ਸਬੰਧ ਵਿੱਚ ਕਿਸੇ ਤਰ•ਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।
         ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ•ੇ ਵਿੱਚ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1,33,978 ਲਾਭਪਾਤਰੀ ਹਨ, ਜਿਨ•ਾਂ ਵਿੱਚ ਬੁਢਾਪਾ ਪੈਨਸ਼ਨ ਦੇ 77,868, ਵਿਧਵਾ 30,498, ਆਸ਼ਰਿਤ ਬੱਚੇ 11,957 ਅਤੇ ਦਿਵਆਂਗ 13,655 ਲਾਭਪਾਤਰੀ ਹਨ। ਉਨ•ਾਂ ਦੱਸਿਆ ਕਿ ਇਨ•ਾਂ ਵਿਚੋਂ ਦਿਹਾਤੀ ਖੇਤਰ ਵਿੱਚ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1,12,150 ਲਾਭਪਾਤਰੀ ਹਨ।  
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply