ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਸਰਕਾਰ ਖਿਲਾਫ਼  ਨਾਅਰੇਬਾਜ਼ੀ ਕੀਤੀ

ਹੁਸ਼ਿਆਰਪੁਰ : ਸਰਬ ਸਿੱਖਿਆ ਅਭਿਆਨ ਤੇ ਰਾਸ਼ਟਰੀ ਮਾਧਮਿਅਕ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ ਪਿਛਲੇ 6 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਹ ਬੁਰੀ ਤਰ੍ਹਾਂ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਯੂਨੀਅਨ ਦੇ ਸੂਬਾ ਕਨਵੀਨਰ ਚੌਧਰੀ ਰਾਮ ਭਜਨ ਦੀ ਅਗਵਾਈ ’ਚ ਅੱਜ ਅਧਿਆਪਕਾਂ ਨੇ ਇਥੇ ਮਾਡਲ ਟਾਊਨ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਸਰਕਾਰ ਖਿਲਾਫ਼  ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਐੱਸ. ਐੱਸ. ਏ./ਰਮਸਾ, ਸੀ. ਐੱਸ. ਐੱਸ. ਉਰਦੂ ਅਧਿਆਪਕ ਤੇ ਲੈਬ ਅਟੈਂਡੈਂਟ ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ  ਹਨ। ਰੈਗੂਲਰ ਕਰਨਾ ਤਾਂ ਦੂਰ ਦੀ ਗੱਲ ਸਰਕਾਰ ਮੂਲ ਤਨਖਾਹ ਵਿਚੋਂ 75 ਫੀਸਦੀ ਕਟੌਤੀ ਕਰਨ ਜਾ ਰਹੀ ਹੈ। ਜ਼ਿਲਾ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਵਰਗ ਦੇ ਅਧਿਆਪਕ ਪਿਛਲੇ 6 ਮਹੀਨੇ ਤੋਂ ਤਨਖ਼ਾਹਾਂ ਤੋਂ ਵੀ ਵਾਂਝੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਸੂਬਾ ਕਮੇਟੀ ਦੀ ਮੀਟਿੰਗ ’ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਰਾਜੀਵ ਕੁਮਾਰ, ਸੰਦੀਪ ਕੁਮਾਰ, ਪਰਮਜੀਤ ਸਿੰਘ ਸਲੇਰਾ, ਗੁਰਜੀਤ ਸਿੰਘ, ਰਜਿੰਦਰ ਸਿੰਘ, ਅਮਰਦੀਪ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਪਵਨ ਕੁਮਾਰ, ਸਚਿਨ ਕੁਮਾਰ ਤੇ ਇੰਦਰਜੀਤ ਸਿੰਘ ਆਦਿ ਵੀ ਮੌਜੂਦ ਸਨ।

Related posts

Leave a Reply