ਮੁੱਖ ਮੰਤਰੀ ਕੋਵਿਡ-19 ਰਿਲੀਫ ਫੰਡ ‘ਚ 2 ਲੱਖ 23 ਹਾਜ਼ਾਰ ਤੋਂ ਵੱਧ ਦਾ ਪਾਇਆ ਯੋਗਦਾਨ

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਮੁਲਾਜਮਾਂ
ਨੇ ਦਿੱਤੀ ਇਕ ਦਿਨ ਦੀ ਤਨਖਾਹ

ਹੁਸ਼ਿਆਰਪੁਰ, 8 ਅਪਰੈਲ (  ADESH ) :
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਆਪਣੇ ਸਾਰੇ ਮੁਲਾਜ਼ਮਾਂ ਦੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ ਵਿੱਚ ਪਾਉਣ ਦਾ ਉਪਰਾਲਾ ਕੀਤਾ ਗਿਆ ਹੈ। ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਕਟਵਾ ਕੇ 2 ਲੱਖ 23 ਹਾਜ਼ਾਰ ਤੋਂ ਵੱਧ ਦਾ ਯੋਗਦਾਨ ਪਾਇਆ ਗਿਆ ਹੈ।
ਸ੍ਰੀ ਸੂਦ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਮਚਾਰੀ ਹਮੇਸ਼ਾ ਔਖੇ ਸਮੇਂ ਆਪਣੇ ਫਰਜ਼ਾਂ ‘ਤੇ ਪਹਿਰਾ ਦਿੰਦੇ ਆ ਰਹੇ ਹਨ। ਇਸ ਤੋਂ ਪਹਿਲਾਂ ਕਰਮਚਾਰੀਆਂ ਨੇ ਪਿਛਲੇ ਸਾਲ ਆਏ ਹੜ•ਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਇਕ ਲੱਖ ਰੁਪਏ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫੰਡ ਵਿਚ ਪਾਇਆ ਸੀ। ਚੇਅਰਮੈਨ ਵਲੋਂ ਕਾਰਪੋਰੇਸ਼ਨ ਦਾ ਸਮੂਹ ਕਰਮਚਾਰੀਆਂ ਵਲੋਂ ਇਸ ਸੰਕਟ ਦੇ ਸਮੇਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ ਗਿਆ।
ਉਨ•ਾਂ ਕਿਹਾ ਕਿ ਪੰਜਾਬ ਹੀ ਅਜਿਹਾ ਪਹਿਲਾ ਸੂਬਾ ਹੈ, ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਵੱਡਾ ਫੈਸਲਾ ਕਰਦਿਆ ਸਮੁੱਚੇ ਸੂਬੇ ਵਿਚ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਸੀ। ਸ੍ਰੀ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿੱਚ ਸਹਿਯੋਗ ਦੇਣ ਤੇ ਆਪਣੇ ਘਰਾਂ ਵਿੱਚ ਹੀ ਰਹਿਣ, ਜਦੋਂ ਤੱਕ ਸਰਕਾਰ ਦੇ ਨਵੇਂ ਆਦੇਸ਼ ਨਹੀਂ ਆ ਜਾਂਦੇ।  
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply