LATEST CANADIAN DOABA TIMES : ਸਿਵਲ ਹਸਪਤਾਲ ਬਟਾਲਾ ਵਿਖੇ 2 ਵੈਂਟੀਲੇਟਰ ਸਥਾਪਤ ਕੀਤੇ- ਐੱਸ.ਡੀ.ਐੱਮ. ਬਲਵਿੰਦਰ ਸਿੰਘ


ਡਾਕਟਰਾਂ ਤੇ ਸਿਹਤ ਅਮਲੇ ਲਈ ਮਾਸਕ ਅਤੇ ਹੋਰ ਅਹਿਤਿਆਤੀ ਸਮਾਨ ਵੀ ਉਪਲੱਬਧ ਕਰਵਾਇਆ
ਕੋਰੋਨਾ ਤੋਂ ਬਚਣ ਦਾ ਸਭ ਅਸਾਨ ਤਰੀਕਾ, ਘਰਾਂ ਤੋਂ ਬਾਹਰ ਨਾ ਨਿਕਲੋ  ਐੱਸ.ਡੀ.ਐੱਮ. ਬਟਾਲਾ

ਬਟਾਲਾ, 8 ਅਪ੍ਰੈਲ (  ਸੰਜੀਵ,ਅਵਿਨਾਸ਼ ) ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਕੋਰੋਨਾ ਵਾਇਰਸ ਦੇ ਇਲਾਜ ਸਬੰਧੀ ਪੂਰੀ ਤਰਾਂ ਤਿਆਰ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਐੱਮ.ਪੀ. ਲੈਡ ਫੰਡ ਵਿਚੋਂ 2 ਵੈਂਟੀਲੇਟਰ ਸਿਵਲ ਹਸਪਤਾਲ ਬਟਾਲਾ ਵਿੱਚ ਸਥਾਪਤ ਕੀਤੇ ਗਏ ਹਨ। ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਅੱਜ ਸਿਵਲ ਹਸਪਤਾਲ ਬਟਾਲਾ ਵਿਖੇ ਐੱਸ.ਐੱਮ.ਓ. ਡਾ. ਭੱਲਾ ਨਾਲ ਇਨ੍ਹਾਂ ਦੋ ਵੈਂਟੀਲੇਟਰ ਨੂੰ ਸਥਾਪਿਤ ਕਰਵਾਇਆ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਨੇ ਵੈਂਟੀਲੇਟਰ ਅਤੇ ਆਈਸੋਲੇਸ਼ਨ ਵਾਰਡ ਦਾ ਮੁਆਇਨਾ ਕੀਤਾ ਅਤੇ ਇਥੇ ਤਾਇਨਾਤ ਡਾਕਟਰਾਂ ਅਤੇ ਬਾਕੀ ਸਿਹਤ ਅਮਲੇ ਨਾਲ ਗੱਲ ਬਾਤ ਕਰਕੇ ਕੋਰੋਨਾ ਦੇ ਇਲਾਜ ਸਬੰਧੀ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ।ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਸਿਵਲ ਹਸਪਤਾਲ ਬਟਾਲਾ ਵਿਖੇ ਅੱਜ ਦੋ ਵੈਂਟੀਲੇਟਰ ਲਗਾ ਦਿੱਤੇ ਗਏ ਹਨ ਅਤੇ ਇਨ੍ਹਾਂ ਵੈਂਟੀਲੇਟਰ ਨੂੰ ਚਲਾਉਣ ਲਈ ਮਾਹਿਰ ਡਾਕਟਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਬਟਾਲਾ ਵਿਖੇ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਕੋਰੋਨਾ ਸਬੰਧੀ ਵਰਤੀਆਂ ਜਾਂਦੀਆਂ ਸਾਰੀਆਂ ਅਹਿਤਿਆਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੀ.ਪੀ.ਈ. ਕਿੱਟਾਂ ਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਮੁਹੱਈਆ ਕਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਸਿਹਤ ਅਮਲੇ ਲਈ ਮਾਸਕ ਅਤੇ ਹੋਰ ਅਹਿਤਿਆਤੀ ਸਮਾਨ ਵੀ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬਟਾਲਾ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਮਹਾਂਮਾਰੀ ਨੂ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਕਰਫਿਊ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਵਿਚੋਂ ਬਾਹਰ ਨਾ ਨਿਕਲਣ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿੱਚ ਲੋਂੜੀਦਾ ਢਾਂਚਾ ਵਿਕਸਤ ਕਰਨ ਦੇ ਨਾਲ ਇਸ ਬਿਮਾਰੀ ਨਾਲ ਨਜਿੱਠਣ ਲਈ ਸਾਜੋ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਆਪਣੇ ਵਲੋਂ ਕੋਈ ਢਿੱਲ ਨਹੀਂ ਵਰਤ ਰਿਹਾ ਪਰ ਲੋਕਾਂ ਨੂੰ ਜਰੂਰ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਦਾ ਸਭ ਤੋਂ ਅਸਾਨ ਤਰੀਕਾ ਏਹੀ ਹੈ ਕਿ ਅਸੀਂ ਆਪਣੇ ਘਰਾਂ ਤੋਂ ਬਾਹਰ ਨਾ ਆਈਏ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply