ਕੋਰੋਨਾ ਮਰੀਜ਼ਾਂ ਦਾ ਆਈਸੋਲੇਸ਼ਨ ਵਾਰਡ ’ਚ ਇਲਾਜ ਕਰਨ ਵਾਲੇ ਡਾਕਟਰਾਂ, ਨਰਸਾਂ, ਸੇਵਾਦਾਰ ਤੇ ਸਫ਼ਾਈ ਦਾ ਖਿਆਲ ਰੱਖਣ ਵਾਲੇ ਕਰਮਚਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ
ਨਵਾਂਸ਼ਹਿਰ, 8 ਅਪਰੈਲ- (Bureau Chief Saurav Joshi) ਐਮ ਐਲ ਏ ਅੰਗਦ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਕੋਵਿਡ-19 ਆਈਸੋਲੇਸ਼ਨ ਵਾਰਡ ’ਚੋਂ ਸਿਹਤਯਾਬ ਹੋ ਕੇ ਬਾਹਰ ਆਏ ਬਾਬਾ ਗੁਰਬਚਨ ਸਿੰਘ ਪਠਲਾਵਾ, ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਅਤੇ ਸਵ. ਬਲਦੇਵ ਸਿੰਘ ਪਠਲਾਵਾ ਦੇ ਸਪੁੱਤਰ ਫ਼ਤਿਹ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਮਹਾਂਮਾਰੀ ਦਾ ਦਲੇਰੀ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਟਾਕਰਾ ਕਰਨ ਲਈ ਵਧਾਈ ਦਿੱਤੀ ਇਸ ਮੌਕੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿਤੀ ਜਾਵੇਗੀ ਅਤੇ ਉਨ੍ਹਾਂ ਦੇ ਖਾਣ ਪੀਣ ਦੇ ਨਾਲ ਨਾਲ ਉਨ੍ਹਾਂ ਦੀ ਹਰ ਇੱਕ ਜਰੂਰਤ ਦਾ ਖਿਆਲ ਰੱਖਿਆ ਜਾਵੇਗਾ | ਉਨ੍ਹਾਂ ਕੋਵਿਡ-19 ਆਈਸੋਲੇਸ਼ਨ ਵਾਰਡ ’ਚ ਦਾਖਲ ਮਰੀਜ਼ਾਂ ਦਾ ਇਲਾਜ ਕਰਨ ਵਾਲੀ ਡਾਕਟਰੀ ਟੀਮ, ਸਟਾਫ਼ ਨਰਸਾਂ, ਸੇਵਾਦਾਰ ਅਤੇ ਸਫ਼ਾਈ ਆਦਿ ਦਾ ਖਿਆਲ ਰੱਖਣ ਵਾਲੇ ਕਰਮਚਾਰੀਆਂ ਨੂੰ ਕੋਰੋਨਾ ਖ਼ਿਲਾਫ਼ ਯੁੱਧ ਦੇ ਅਸਲ ਨਾਇਕ ਕਰਾਰ ਦਿੰਦਿਆਂ, ਉਨ੍ਹਾਂ ਵੱਲੋਂ ਮਾਨਵਤਾ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ।ਇਸ ਮੌਕੇ ਬਾਬਾ ਗੁਰਬਚਨ ਸਿੰਘ ਪਠਲਾਵਾ ਨੇ ਵਿਧਾਇਕ ਅੰਗਦ ਸਿੰਘ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਮਿਲੀਆਂ ਸਹੂਲਤਾਂ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਕੋਰੋਨਾ ਪੀੜਤ ਮਿ੍ਰਤਕ ਬਲਦੇਵ ਸਿੰਘ ਪਠਲਾਵਾ ਦੇ ਸਪੁੱਤਰ ਫ਼ਤਿਹ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ। ਉਨ੍ਹਾਂ ਨੇ ਸਿਹਤਯਾਬ ਹੋਏ ਬਾਬਾ ਦਲਜਿੰਦਰ ਸਿੰਘ ਲਧਾਣਾ ਝਿੱਕਾ ਦਾ ਵੀ ਹਾਲਚਾਲ ਪੁੱਛਿਆ।ਵਿਧਾਇਕ ਅੰਗਦ ਸਿੰਘ ਨੇ ਮੌਕੇ ’ਤੇ ਮੌਜੂਦ ਮੈਡੀਕਲ ਸਟਾਫ਼ ਐਸ ਐਮ ਓ ਡਾ. ਹਰਵਿੰਦਰ ਸਿੰਘ, ਡਾ. ਗੁਰਪਾਲ ਕਟਾਰੀਆ, ਮਾਈਕ੍ਰੋ ਬਾਇਓਲੋਜਿਸਟ ਰੁਪਿੰਦਰ ਸਿੰਘ, ਨਰਸਿੰਗ ਸਿਸਟਰ ਰਾਜ ਰਾਣੀ, ਗੁਰਪ੍ਰੀਤ ਕੌਰ ਸਟਾਫ਼ ਨਰਸ, ਪੂਨਮ ਬਾਲਾ ਸਟਾਫ਼ ਨਰਸ ਤੇ ਸਫ਼ਾਈ ਕਰਮਚਾਰੀ ਬਾਦਲ ਅਤੇ ਮੌਕੇ ’ਤੇ ਤਾਇਨਾਤ ਪੁਲਿਸ ਗਾਰਦ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਐਮ ਐਲ ਏ ਅੰਗਦ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਲਈ ਖੁਸ਼ੀ ਦੀ ਗੱਲ ਹੈ ਕਿ ਆਈਸੋਲੇਸ਼ਨ ਵਾਰਡ ’ਚ ਦਾਖਲ 18 ਮਰੀਜ਼ਾਂ ’ਚੋਂ 8 ਨੇ ਕੋਰੋਨਾ ਤੋਂ ਮੁਕਤੀ ਪਾ ਲਈ ਹੈ।Attachments area
EDITOR
CANADIAN DOABA TIMES
Email: editor@doabatimes.com
Mob:. 98146-40032 whtsapp