-ਇਕ ਛੱਤ ਥੱਲੇ ਸਕੀਮਾਂ ਦਾ ਲਾਭ ਦੇਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਸਕੱਤਰ ਡੀ.ਕੇ. ਤਿਵਾੜੀ

ਕਿਹਾ, ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸੂਬੇ ਦੇ ਕਰੀਬ ਸਾਢੇ ਤਿੰਨ ਲੱਖ ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ
-ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਇਆ ਜ਼ਿਲ•ਾ ਪੱਧਰੀ ਕੈਂਪ 
-ਕਿਸੇ ਵੀ ਯੋਗ ਵਿਅਕਤੀ ਨੂੰ ਸਰਕਾਰੀ ਸਕੀਮਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਆਦੀਆ, ਡਾ. ਰਾਜ ਕੁਮਾਰ
– ਕਰਜ਼ਾ ਰਾਹਤ ਯੋਜਨਾ ਤਹਿਤ ਜ਼ਿਲ•ੇ ‘ਚ 132 ਕਰੋੜ ਰੁਪਏ ਦਾ ਕਿਸਾਨਾਂ ਨੂੰ ਦਿੱਤਾ ਲਾਭ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 2 ਅਕਤੂਬਰ: (ADESH PARMINDER SINGH)
ਸਕੱਤਰ ਤਕਨੀਕੀ ਸਿੱਖਿਆ ਵਿਭਾਗ ਸ੍ਰੀ ਡੀ.ਕੇ. ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਥੱਲੇ ਵੱਖ-ਵੱਖ ਸਹੂਲਤਾਂ ਦਾ ਲਾਭ ਦੇਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਹ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ‘ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਜ਼ਿਲ•ਾ ਪੱਧਰੀ ਕੈਂਪ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਜਿਹੜੇ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝੇ ਰਹਿ ਗਏ ਹਨ, ਉਨ•ਾਂ ਨੂੰ ਸਬੰਧਤ ਸਕੀਮ ਦਾ ਲਾਭ ਦੇਣ ਲਈ ਇਹ ਕੈਂਪ ਸੂਬੇ ਦੀ ਹਰੇਕ ਸਬ-ਡਵੀਜ਼ਨ ਵਿੱਚ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਇਸ ਕੈਂਪ ਵਿੱਚ ਸਬੰਧਤ ਸਕੀਮਾਂ ਸਬੰਧੀ ਅਰਜ਼ੀਆਂ ਪ੍ਰਾਪਤ ਕਰਕੇ ਮੌਕੇ ‘ਤੇ ਹੀ ਲਾਭ ਦਿੱਤਾ ਜਾ ਰਿਹਾ ਹੈ, ਜਦਕਿ ਜਿਹੜੀਆਂ ਸਕੀਮਾਂ ਸਬੰਧੀ ਵੈਰੀਫਿਕੇਸ਼ਨ ਦੀ ਲੋੜ ਹੈ, ਉਨ•ਾਂ ਦੀ ਵੈਰੀਫਿਕੇਸ਼ਨ ਕਰਨ ਉਪਰੰਤ ਇਕ ਹਫ਼ਤੇ ਦੇ ਅੰਦਰ ਲਾਭ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸੂਬੇ ਦੇ ਕਰੀਬ ਸਾਢੇ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਿਆ ਹੈ। ਇਸ ਤੋਂ ਪਹਿਲਾਂ ਉਨ•ਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਪਰੰਤ ਸ਼ਮ•ਾ ਰੌਸ਼ਨ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ।

ਸ੍ਰੀ ਡੀ.ਕੇ. ਤਿਵਾੜੀ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸਿਧਾਤਾਂ ‘ਤੇ ਚੱਲਣਾ ਹੀ ਉਨ•ਾਂ ਲਈ ਸੱਚੀ ਸ਼ਰਧਾਂਜ਼ਲੀ ਹੋਵੇਗੀ। ਉਨ•ਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ•ਾਂ ਕੈਂਪਾਂ ਵਿੱਚ ਪਹੁੰਚ ਕੇ ਸਕੀਮਾਂ ਦਾ ਲਾਹਾ ਲੈ ਸਕਦੇ ਹਨ। ਉਨ•ਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ-ਪਿੰਡ ਵੀ ਇਹ ਕੈਂਪ ਲਗਾਏ ਗਏ ਸਨ, ਜਦਕਿ ਹੁਣ ਇਕੋ ਛੱਤ ਥੱਲੇ ਇਹ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਤਰ•ਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਹਲਕਾ ਵਿਧਾਇਕ ਤੇ ਜ਼ਿਲ•ਾ ਕਾਂਗਰਸ ਪ੍ਰਧਾਨ ਸ੍ਰੀ ਪਵਨ ਕੁਮਾਰ ਆਦੀਆ ਅਤੇ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਹਿੰਸਾ, ਸ਼ਾਂਤੀ ਅਤੇ ਸਵੱਛਤਾ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪ੍ਰਮੁੱਖ ਸਿਧਾਂਤ ਹਨ ਅਤੇ ਇਨ•ਾਂ ਦੀ ਪਾਲਣਾ ਕਰਕੇ ਨਰੋਏ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ‘ਤੇ ਇਹ ਕੈਂਪ ਲਗਾਉਣੇ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਾਰਜ ਹੈ, ਕਿਉਂਕਿ ਇਨ•ਾਂ ਕੈਂਪਾਂ ਜ਼ਰੀਏ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਪਹੁੰਚਾਇਆ ਜਾ ਰਿਹਾ ਹੈ। ਉਨ•ਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਨ•ਾਂ ਕੈਂਪਾਂ ਦਾ ਫਾਇਦਾ ਚੁੱਕਣ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ•ਾ ਪੱਧਰੀ ਇਸ ਕੈਂਪ ਤੋਂ ਇਲਾਵਾ ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ•ਸ਼ੰਕਰ ਵਿੱਚ ਵੀ ਇਹ ਕੈਂਪ ਲਗਾ ਕੇ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜਿਹੜੇ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝੇ ਰਹਿ ਗਏ ਹਨ, ਉਹ ਇਨ•ਾਂ ਕੈਂਪਾਂ ਵਿੱਚ ਆਪਣੀ ਅਰਜ਼ੀ ਦੇ ਸਕਦੇ ਹਨ, ਉਪਰੰਤ ਉਨ•ਾਂ ਨੂੰ ਉਸ ਸਕੀਮ ਦਾ ਲਾਭ ਪਹੁੰਚਾਇਆ ਜਾਵੇਗਾ। ਉਨ•ਾਂ ਕਿਹਾ ਕਿ ਕਰਜ਼ਾ ਰਾਹਤ ਯੋਜਨਾ ਤਹਿਤ ਜ਼ਿਲ•ੇ ਦੇ 13,755 ਕਿਸਾਨਾਂ ਨੂੰ ਕਰੀਬ 132 ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ, ਜਦਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 803 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਗਈ ਹੈ। ਉਨ•ਾਂ ਕਿਹਾ ਕਿ 3586 ਵਿਅਕਤੀਆਂ ਨੂੰ ਸਵੈਰੋਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਪਹਿਲੇ ਪੜਾਅ ਵਿੱਚ 35 ਹਜ਼ਾਰ 575 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਗਿਆ ਹੈ, ਜਦਕਿ ਦੂਜੇ ਪੜਾਅ ਤਹਿਤ ਹੁਣ ਤੱਕ 2809 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਕੋਈ ਵੀ ਯੋਗ ਵਿਅਕਤੀ ਕਿਸੇ ਸਰਕਾਰੀ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਜ਼ਿਲ•ਾ ਪੱਧਰੀ ਕੈਂਪ ਵਿੱਚ ਡੇਂਗੂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਟੀ-ਸ਼ਰਟ ਵੀ ਲਾਂਚ ਕੀਤੀ ਗਈ।
ਸਕੱਤਰ ਤਕਨੀਕੀ ਸਿੱਖਿਆ ਵਿਭਾਗ ਸ੍ਰੀ ਡੀ.ਕੇ. ਤਿਵਾੜੀ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 15 ਨੌਜਵਾਨਾਂ ਨੂੰ ਜੌਬ ਲੈਟਰ ਅਤੇ ਨਰੇਗਾ ਤਹਿਤ ਕਰੀਬ 33 ਲਾਭਪਾਤਰੀਆਂ ਨੂੰ ਜੌਬ ਕਾਰਡ ਸੌਂਪੇ ਗਏ। ਇਨ•ਾਂ ਤੋਂ ਇਲਾਵਾ 27 ਲਾਭਪਾਤਰੀਆਂ ਨੂੰ ਮੁਫ਼ਤ ਟੁਆਇਲਟ ਸਕੀਮ ਅਤੇ ਬੈਂਕ ਦੀਆਂ ਪੈਨਸ਼ਨ ਸਕੀਮਾਂ ਤੇ ਮੁਦਰਾ ਲੋਨ ਸਬੰਧੀ  ਕਰੀਬ 30 ਲਾਭਪਾਤਰੀਆਂ ਨੂੰ ਰਾਹਤ ਸਰਟੀਫਿਕੇਟ ਸੌਂਪੇ ਗਏ। ਇਸ ਮੌਕੇ ਮੁੱਖ ਮਹਿਮਾਨ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਯਾਦਗਾਰੀ ਚਿੰਨ• ਵੀ ਸੌਂਪਿਆ ਗਿਆ।
ਇਸ ਜ਼ਿਲ•ਾ ਪੱਧਰੀ ਪ੍ਰੋਗਰਾਮ ਦੌਰਾਨ ਰੈਡ ਆਰਟਸ ਪੰਜਾਬ ਵਲੋਂ ਨਸ਼ਿਆਂ ਖਿਲਾਫ਼ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਦਕਿ ਮੌਰਨਿੰਗ ਗਲੋਰੀ ਸਕੂਲ ਵਲੋਂ ਕੋਚ ਪ੍ਰਮੋਦ ਸ਼ਰਮਾ ਦੀ ਅਗਵਾਈ ਵਿੱਚ ਭੰਗੜਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਰੁਪਿੰਦਰ ਪਾਲ ਸਿੰਘ, ਡਾ. ਸ਼ੈਲੇਸ਼, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਡੀ.ਐਫ.ਐਸ.ਸੀ. ਸ੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related posts

Leave a Reply