CANADIAN DOABA TIMES : ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਰਹਿ ਕੇ ਹੀ ਮਨਾਇਆ ਜਾਵੇ- DC ਅਪਨੀਤ ਰਿਆਤ

ਘਬਰਾਉਣ ਦੀ ਲੋੜ ਨਹੀਂ, ਕਰਫਿਊ ਦੀ ਪਾਲਣਾ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ
-ਕਿਹਾ, ਪਿਛਲੇ 11 ਦਿਨਾਂ ਤੋਂ ਨਹੀਂ ਸਾਹਮਣੇ ਆਇਆ ਕੋਈ ਪੋਜ਼ੀਟਿਵ ਕੇਸ
-ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰਾਂ ‘ਚ ਰਹਿ ਕੇ ਹੀ ਮਨਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 12 ਅਪ੍ਰੈਲ (  ADESH PARMINDER SINGH ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਘਰਾਂ ਵਿੱਚ ਹੀ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਬਲਕਿ ਕਰਫਿਊ ਦੀ ਪਾਲਣਾ ਕਰਦਿਆਂ ਘਰਾਂ ਵਿੱਚ ਹੀ ਰਹਿਣ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਪਿਛਲੇ 11 ਦਿਨਾਂ ਤੋਂ ਕੋਰੋਨਾ ਵਾਇਰਸ ਦਾ ਕੋਈ ਵੀ ਪੋਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ। ਉਨ•ਾਂ ਕਿਹਾ ਕਿ ਜ਼ਿਲ•ੇ ਦਾ ਇਕ ਕੇਸ ਜੋ ਅੰਮ੍ਰਿਤਸਰ ਤੋਂ ਪੋਜ਼ੀਟਿਵ ਆਇਆ ਸੀ, ਉਹ ਠੀਕ ਹੋ ਚੁੱਕਾ ਹੈ। ਇਸ ਲਈ ਕਿਸੇ ਵੀ ਤਰ•ਾਂ ਦੀ ਘਬਰਾਹਟ ਵਿੱਚ ਆਉਣ ਦੀ ਬਜਾਏ ਜਾਗਰੂਕਤਾ ਅਤੇ ਸਾਵਧਾਨੀਆਂ ਵਰਤੀਆਂ ਜਾਣ।  


        ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਰਹਿ ਕੇ ਹੀ ਮਨਾਇਆ ਜਾਵੇ। ਉਨ•ਾਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਜ਼ਿਲ•ੇ ਵਿੱਚ ਸਥਿਤ ਕਿਸੇ ਵੀ ਧਾਰਮਿਕ ਸਥਾਨ ਉਤੇ ਕਿਸੇ ਵੀ ਤਰ•ਾਂ ਦਾ ਕੋਈ ਧਾਰਮਿਕ ਸਮਾਗਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਕਿਸੇ ਤਰ•ਾਂ ਦਾ ਕੋਈ ਇਕੱਠ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਇਹ ਫ਼ੈਸਲਾ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰ•ਾਂ ਦਾ ਇਕੱਠ ਨਾ ਕਰਨ ‘ਤੇ ਲਗਾਈ ਗਈ ਰੋਕ ਨੂੰ ਮੁੱਖ ਰੱਖਦਿਆ ਲਿਆ ਗਿਆ ਹੈ।
          ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ। ਉਨ•ਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਜਾ ਰਹੀਆਂ ਹਨ, ਇਸ ਲਈ ਪਾਲਣਾ ਯਕੀਨੀ ਬਣਾਈ ਜਾਵੇ। ਉਨ•ਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੀ ਸਬ-ਡਵੀਜ਼ਨ ਅਧੀਨ ਪੈਂਦੇ ਧਾਰਮਿਕ ਸਥਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਵਿਸਾਖੀ ਦੇ ਦਿਹਾੜੇ ‘ਤੇ ਇਕੱਠ ਨਾ ਕੀਤਾ ਜਾਵੇ, ਬਲਕਿ ਘਰਾਂ ਵਿੱਚ ਹੀ ਵਿਸਾਖੀ ਦਾ ਦਿਹਾੜਾ ਮਨਾਇਆ ਜਾਵੇ। ਉਨ•ਾਂ ਜ਼ਿਲ•ਾ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਪਹਿਲਾਂ ਵਾਂਗ ਹੀ ਜ਼ਿਲ•ਾ ਪ੍ਰਸਾਸ਼ਨ ਨੂੰ ਸਹਿਯੋਗ ਦਿੱਤਾ ਜਾਵੇ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply