ਮਾਨਗੜ੍ਹ ਟੋਲ ਪਲਾਜ਼ਾ ਤੋਂ ਕੱਲ ਭਾਰੀ ਗਿਣਤੀ ਵਿਚ ਕਿਸਾਨ ਦਿੱਲੀ ਲਈ ਹੋਣਗੇ ਰਵਾਨਾ : ਡਾ ਮੋਹਨ ਸਿੰਘ ਮੱਲ੍ਹੀ

ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 47 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 24 ਨਵੰਬਰ(ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 47 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਾਸਟਰ ਗੁਰਬਚਨ ਸਿੰਘ ਕਾਲਰਾ,ਡਾ ਮੋਹਨ ਸਿੰਘ ਮੱਲ੍ਹੀ, ਗਗਨਪ੍ਰੀਤ ਸਿੰਘ ਮੋਹਾ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਪਾਸ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਉਨਾਂ ਕਿਹਾ ਕਿ ਮਾਨਗੜ੍ਹ ਟੋਲ ਪਲਾਜ਼ਾ ਤੋਂ ਭਾਰੀ ਗਿਣਤੀ ਵਿਚ ਕਿਸਾਨ 25 ਨਵੰਬਰ ਨੂੰ ਰਵਾਨਾ ਹੋਣਗੇ। ਹੁਣ ਦਿੱਲੀ ਵਿਚ ਕਿਸਾਨਾਂ ਵਲੋਂ ਖੇਤੀ ਬਿਲਾਂ ਦੇ ਵਿਰੋਧ ਵਿਚ ਚੱਕਾ ਜਾਮ ਕਰਕੇ ਮੋਦੀ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕਰਨਗੇ।ਇਸ ਮੌਕੇ ਜਸਵਿੰਦਰ ਸਿੰਘ ਡੱਫਰ,ਗੁਰਪ੍ਰੀਤ ਸਿੰਘ ਮੱਲੀ,ਗੋਪਾਲਕ੍ਰਿਸ਼ਨ,ਬਲਦੇਵ ਸਿੰਘ ਡੱਫਰ,ਨੰਬਰਦਾਰ ਸੁਖਵੀਰ ਸਿੰਘ ਭਾਨਾ,ਸਰਵਨ ਸਿੰਘ ਸੱਗਲ,ਪਰਮਜੀਤ ਸਿੰਘ ਸੱਗਲ,ਅਜੀਤ ਸਿੰਘ ਕਾਲਰਾ,ਮਲਕੀਤ ਸਿੰਘ ਕਾਲਰਾ,ਜਗਦੀਸ਼ ਸਿੰਘ ਜੰਡੋਰ, ਜਰਨੈਲ ਸਿੰਘ ਜੰਡੋਰ,ਰਣਵੀਰ ਸਿੰਘ ਭਾਨਾ, ਦਰਵਾਰਾ ਸਿੰਘ, ਜਗਦੀਸ਼ ਸਿੰਘ ਮਾਨਗੜ੍ਹ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜਰ ਸਨ। 

Related posts

Leave a Reply