ਕੈਨੇਡਾ ਭੇਜਣ ਦੇ ਨਾਂ ਤੇ 20 ਲੱਖ ਦੀ ਠੱਗੀ ਮਾਰਣ ਦੇ ਦੋਸ਼ ‘ਚ ਇੱਕ ਵਿਅਕਤੀ ਤੇ ਮਾਮਲਾ ਦਰਜ

ਗੁਰਦਾਸਪੁਰ 12 ਅਕਤੂਬਰ ( ਅਸ਼ਵਨੀ ) :- ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਵਿਰੁਧ ਕੈਨੇਡਾ ਭੇਜਣ ਦੇ ਨਾ ਤੇ 20 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ । ਜਗਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਜੋੜਾ ਛੱਤਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਕਿਹਾ ਕਿ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਥਾਨਕ ਰੁਲੀਆ ਰਾਮ ਕਲੋਨੀ ਨੇ ਉਸ ਨੂੰ ਕੈਨੇਡਾ ਭੇਜਣ ਅਤੇ ਬੰਦ ਖਾਤੇ ਦਾ ਚੈਕ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰੀ ਹੈ।ਇਸ ਸ਼ਿਕਾਇਤ ਬਾਰੇ ਬ੍ਰਿਜ ਮੋਹਨ ਉਪ ਪੁਲਿਸ ਕਪਤਾਨ ਕ੍ਰਾਇਮ ਵਿਰੁਧ ਪ੍ਰਾਪਰਟੀ ਵੱਲੋਂ ਜਾਂਚ ਕਰਨ ਉਪਰਾਂਤ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

Related posts

Leave a Reply