ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਸ਼ਨੋਤਰੀ ਕਰਵਾਇਆ ਮੁਕਾਬਲਾ


400 ਦੇ ਕਰੀਬ ਵਿਦਿਆਰਥੀਆਂ ਨੇ ਆਨ-ਲਾਈਨ ਭਾਗ ਲਿਆ

ਬਟਾਲਾ,11 ਸਤੰਬਰ ( ਸੰਜੀਵ ਨਈਅਰ / ਅਵਿਨਾਸ਼ ਸ਼ਰਮਾ ) : ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਆਨ-ਲਾਈਨ ਪ੍ਰਸ਼ਨੋਤਰੀ ਮੁਕਾਲਬਾ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੇਠ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੰਜਾਬੀ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ  ਕਾਲਜਾਂ ਦੇ ਵਿਦਿਆਰਥੀਆ ਵੱਲੋਂ ਆਨ-ਲਾਨੀਨ ਜੁੜ ਕੇ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ। ਇਸ ਪ੍ਰਸ਼ਨੋਤਰੀ ਮੁਕਾਬਲੇ ਸਬੰਧੀ ਕਾਲਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੁੰ ਮਨਾਉਂਦੇ ਹੋਏ ਵੱਖਵੱਖ ਪ੍ਰੋਗਰਾਮ ਉਲੀਕੇ ਗਏ ਹਨ।

ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੂੰ ਪ੍ਰਸ਼ਨੋਤਰੀ ਮੁਕਾਬਲੇ ਲਈ ਚੁਣਿਆ ਸੀ। ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਆਧਿਆਪਕਾਂ ਦੇ ਸਹਿਯੋਗ ਨਾਲ ਪ੍ਰਸ਼ਨੋਤਰੀ ਮੁਕਾਬਲਾ ਆਨ-ਲਾਈਨ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਰਚਨਾ ਤੇ ਲਾਸਾਨੀ  ਸ਼ਹਾਦਤ ਨਾਲ ਜੁੜੇ ਪ੍ਰਸ਼ਨ ਆਨ-ਲਾਈਨ ਪੁੱਛੇ ਗਏ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਦਿਆਂ ਪਹਿਲੇ ਸਥਾਨ ’ਤੇ ਕਾਲਜ ਦੀ ਵਿਦਿਆਰਥਣ ਮਨਦੀਪ ਕੌਰ ਬੀ.ਐੱਸ.ਸੀ ਸਮੈਸਟਰ ਪਹਿਲਾ, ਜਦਕਿ ਦੂਸਰਾ ਸਥਾਨ ਗੁਰਵਿੰਦਰ ਸਿੰਘ ਬੀ.ਏ. ਪੰਜਵਾ ਸਮੈਸਟਰ ਨੇ ਪ੍ਰਾਪਤ ਕੀਤਾ, ਤੀਸਰਾ ਸਥਾਨ ਪ੍ਰਭਦੀਪ ਸਿੰਘ ਨੇ ਹਾਸਿਲ ਕੀਤਾ। ਚੌਥੇ ਸਥਾਨ ਤੇ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਬੀ.ਐਸ.ਸੀ, ਵਿੰਗ ਦੇ ਵਿਦਿਆਰਥੀ ਕੁਲਦੀਪ ਸਿੰਘ ਨੇ ਛੇਵਾਂ ਸਥਾਨ ਪ੍ਰਾਪਤ ਕੀਤਾ।

ਇਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਕੁੱਲ 400 ਪ੍ਰਤੀਯੋਗੀਆਂ ਨੇ ਹਿੱਸਾ ਲਿਆ ਸੀ। ਕਾਲਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਇਸ ਪ੍ਰਸ਼ਨੋਤਰੀ  ਮੁਕਾਬਲੇ ਨੂੰ ਆਯੋਜਿਤ ਕਰਾੳੇੁਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੇ ਸਿੱਖਿਆਵਾ ਨਾਲ ਜੋੜਨ ਦਾ ਸ਼ਾਲਾਘਾਯੋਗ ਉਪਰਾਲਾ ਹੈ।

ਕਾਲਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਦੇ ਚੱਲਦਿਆ ਆਨ-ਲਾਈਨ ਮੁਕਾਬਲਾ ਆਯੋਜਿਤ ਕਰਵਾ ਕੇ ਵਿਦਿਆਰਥੀ ਵਰਗ ਨੂੰ ਆਪਣੇ ਵਿਰਸੇ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਸਿੱਖਿਆਵਾਂ ਅਤੇ ਰਚਨਾ ਨਾਲ ਜੁੜਨ ਦਾ ਮੌਕਾ ਮਿਲਿਆ ਹੈ।ਇਸ ਪ੍ਰੋਗਰਾਮ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਭੇਟ ਕੀਤੀ ਗਈ। ਇਸ ਪ੍ਰਸ਼ਨੋਤਰੀ ਮੁਕਾਲਬਲੇ ਵਿੱਚ ਪੰਜਾਬੀ ਵਿਭਾਗ ਤੋਂ ਇਲਾਵਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਪ੍ਰੋ: ਹਰਕੰਵਲ ਸਿੰਘ ਬੱਲ, ਸਤਵਿੰਦਰ ਸਿੰਘ, ਜਸਪਿੰਦਰ ਸਿੰਘ ਸਮੇਤ ਹੋਰ ਲੈਕਚਰਾਰ ਸਾਗਿਬਾਨ ਨੇ  ਆਨ-ਲਾਈਨ ਨਤੀਜਾ ਤਿਆਰ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ।

Related posts

Leave a Reply