ਸ਼੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ’ਤੇ ਸ਼੍ਰੀ ਰਵਿਦਾਸ ਇਤਿਹਾਸਕ ਧਰਮ ਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ’ਚ ਕੱਲ ਸ਼ਨੀਵਾਰ 27 ਨੂੰ ਹੋਵੇਗਾ ਰਾਜ  ਪੱਧਰੀ ਸਮਾਗਮ

ਸ਼੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ’ਤੇ ਸ਼੍ਰੀ ਰਵਿਦਾਸ ਇਤਿਹਾਸਕ ਧਰਮ ਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ’ਚ ਅੱਜ ਹੋਵੇਗਾ ਰਾਜ  ਪੱਧਰੀ ਸਮਾਗਮ
-ਕੈਬਨਿਟ ਮੰਤਰੀ ਅਰੁਨਾ ਚੌਧਰੀ ਸਹਿਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਹੋਣਗੀਆਂ ਸ਼ਾਮਲ
-ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਹੁਸ਼ਿਆਰਪੁਰ, 26 ਫਰਵਰੀ :
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ’ਤੇ ਤਪ ਸਥਾਨ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਸਥਾਨ, ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਚ ਅੱਜ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਅਰੁਨਾ ਚੌਧਰੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਹ ਅੱਜ ਸਮਾਗਮ ਸਥਾਨ ’ਤੇ ਤਿਆਰੀਆਂ ਦਾ ਜਾਇਜ਼ਾ ਲੈਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕਰਨ ਲਈ ਕਿਹਾ। ਉਨ੍ਹਾਂ ਸਪੱਸ਼ਟ ਹਦਾਇਤ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਾਰਕਿੰਗ ਤੋਂ ਲੈ ਕੇ ਪੀਣ ਵਾਲੇ ਪਾਣੀ ਤੱਕ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਸੰਗਤ ਨੂੰ ਆਉਣ ਜਾਣ ਲਈ ਵੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਿੱਚ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਸੰਗਤਾਂ ਤੋਂ ਉਮੀਦ ਕਰਦਿਆਂ ਕਿਹਾ ਕਿ 27 ਫਰਵਰੀ ਉਹ ਸ਼੍ਰੀ ਖੁਰਾਲਗੜ੍ਹ ਸਾਹਿਬ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਰਾਜ ਪੱਧਰੀ ਸਮਾਗਮ ਵਿੱਚ ਵੱਧ ਤੋਂ ਵੱਧ ਸੰਖਿਆ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਮਨੁੱਖ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰ ਸਕਦਾ ਹੈ।
       ਇਸ ਮੌਕੇ ’ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਤਪ ਸਥਾਨ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਸਥਾਨ, ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਬੰਧਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related posts

Leave a Reply